ਪੜਚੋਲ ਕਰੋ

ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਕੋਰੋਨਾ ਪੌਜ਼ੇਟਿਵ ਦਾ ਕੀ ਰਾਜ਼? ਆਖਰ ਕਿਵੇਂ ਆਏ ਇੱਕਦਮ ਇੰਨੇ ਪੌਜ਼ੇਟਿਵ ਕੇਸ

ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਪਰਤੇ ਸ਼ਰਧਾਲੂਆਂ ਦੇ ਲਗਾਤਾਰ ਵਧਦੇ ਕਰੋਨਾਵਾਇਰਸ ਕੇਸਾਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚਰਚਾ ਛਿੜ ਗਈ ਹੈ ਕਿ ਜੇਕਰ ਮਹਾਰਾਸ਼ਟਰ ਸਰਕਾਰ ਨੇ ਇਨ੍ਹਾਂ ਨੂੰ ਕਲੀਨ ਚਿੱਟੀ ਦਿੱਤੀ ਸੀ ਤਾਂ ਪੰਜਾਬ ਆਉਂਦਿਆਂ ਹੀ ਇਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਕਿਵੇਂ ਆ ਗਈ। ਇਹ ਵੀ ਦਾਅਵੇ ਕੀਤੇ ਜਾ ਰਹੇ ਹਨ ਕਿ ਸ਼ਰਧਾਲੂਆਂ ਨੂੰ ਬੱਸਾਂ ਵਿੱਚੋਂ ਕੋਰੋਨਾ ਵਾਇਰਸ ਚੰਬੜਿਆ ਹੈ। ਅਜਿਹੇ ਵਿੱਚ ਹਾਲਤ ਬੜੀ ਗੁੰਝਲਦਾਰ ਬਣ ਗਈ ਹੈ।

ਚੰਡੀਗੜ੍ਹ: ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਪਰਤੇ ਸ਼ਰਧਾਲੂਆਂ ਦੇ ਲਗਾਤਾਰ ਵਧਦੇ ਕਰੋਨਾਵਾਇਰਸ ਕੇਸਾਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚਰਚਾ ਛਿੜ ਗਈ ਹੈ ਕਿ ਜੇਕਰ ਮਹਾਰਾਸ਼ਟਰ ਸਰਕਾਰ ਨੇ ਇਨ੍ਹਾਂ ਨੂੰ ਕਲੀਨ ਚਿੱਟੀ ਦਿੱਤੀ ਸੀ ਤਾਂ ਪੰਜਾਬ ਆਉਂਦਿਆਂ ਹੀ ਇਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਕਿਵੇਂ ਆ ਗਈ। ਇਹ ਵੀ ਦਾਅਵੇ ਕੀਤੇ ਜਾ ਰਹੇ ਹਨ ਕਿ ਸ਼ਰਧਾਲੂਆਂ ਨੂੰ ਬੱਸਾਂ ਵਿੱਚੋਂ ਕੋਰੋਨਾ ਵਾਇਰਸ ਚੰਬੜਿਆ ਹੈ। ਅਜਿਹੇ ਵਿੱਚ ਹਾਲਤ ਬੜੀ ਗੁੰਝਲਦਾਰ ਬਣ ਗਈ ਹੈ। ਸ਼੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਨੂੰ ਸ਼ੱਕੀ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਨਾਂਦੇੜ ਵਿੱਚ ਬਾਬਾ ਬਲਵਿੰਦਰ ਸਿੰਘ ਕਾਰਸੇਵਾ ਵਾਲਿਆਂ ਨੇ ਦੱਸਿਆ ਕਿ ਸਵਾ ਮਹੀਨੇ ਦੇ ਇਸ ਠਹਿਰਾਅ ਦੌਰਾਨ ਸ਼ਰਧਾਲੂਆਂ ਦੇ ਤਿੰਨ ਵਾਰ ਟੈਸਟ ਹੋਏ ਸਨ, ਜਿਨ੍ਹਾਂ ਵਿੱਚੋਂ ਕਿਸੇ ਵਿੱਚ ਵੀ ਇਸ ਬਿਮਾਰੀ ਦੇ ਲੱਛਣ ਨਹੀਂ ਪਾਏ ਗਏ ਪਰ ਇਹ ਹੈਰਾਨੀ ਦੀ ਗੱਲ ਹੈ ਕਿ ਇਹ ਸ਼ਰਧਾਲੂ ਇੱਥੇ ਪੁੱਜਦੇ ਹੀ ਕਰੋਨਾ ਪੀੜਤ ਹੋ ਗਏ। ਤਖਤ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਵਾ ਨੇ ਦਾਅਵਾ ਕੀਤਾ ਹੈ ਕਿ ਮਹਾਰਾਸ਼ਟਰ ਵਿੱਚ ਸਾਰੇ ਸ਼ਰਧਾਲੂਆਂ ਦੇ ਟੈਸਟ ਕਰਾਏ ਗਏ ਤੇ ਕਿਸੇ ਨੂੰ ਕੋਈ ਤਕਲੀਫ਼ ਨਹੀਂ ਪਾਈ ਗਈ। ਸਭ ਨੂੰ ਇੱਕ ਮਹੀਨੇ ਤੋਂ ਹੀ ਇਕਾਂਤਵਾਸ ’ਚ ਰੱਖਿਆ ਹੋਇਆ ਸੀ। ਸਰਾਵਾਂ ਵਿੱਚ ਸਮਾਜਿਕ ਦੂਰੀ ਨੂੰ ਪੂਰੀ ਤਰ੍ਹਾਂ ਕਾਇਮ ਰੱਖਿਆ ਹੋਇਆ ਸੀ। ਉਹ ਵੀ ਕੋਰੋਨਾ ਪੌਜ਼ੇਟਿਵ ਰਿਪੋਰਟਾਂ ਵੇਖ ਹੈਰਾਨ ਹਨ। ਇਹ ਵੀ ਹੈਰਾਨੀ ਦੀ ਗੱਲ਼ ਹੈ ਕਿ ਜ਼ਿਲ੍ਹਾ ਨਾਂਦੇੜ ਵਿੱਚ ਹੁਣ ਤੱਕ ਕਰੋਨਾ ਦੇ ਸਿਰਫ਼ ਤਿੰਨ ਕੇਸ ਆਏ ਹਨ ਜਿਨ੍ਹਾਂ ’ਚੋਂ ਇੱਕ ਕਰੋਨਾ ਪੌਜ਼ੇਟਿਵ ਦੀ ਮੌਤ ਹੋ ਚੁੱਕੀ ਹੈ। ਨਾਂਦੇੜ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਪੰਜਾਬ ਤੋਂ 24 ਅਪਰੈਲ ਨੂੰ ਅਬਚਲ ਨਗਰ ਵਿਖੇ ਆਇਆ ਹਰਪ੍ਰੀਤ ਸਿੰਘ ਪੌਜ਼ੇਟਿਵ ਪਾਇਆ ਗਿਆ ਸੀ। ਜੋ ਸਿੱਖ ਸ਼ਰਧਾਲੂ ਪੰਜਾਬ ਵਾਪਸ ਪਰਤੇ ਹਨ, ਉਨ੍ਹਾਂ ਦੀ ਮੈਡੀਕਲ ਜਾਂਚ ਕੀਤੀ ਗਈ ਸੀ ਜਿਸ ’ਚ ਕੋਈ ਪੌਜ਼ੇਟਿਵ ਨਹੀਂ ਪਾਇਆ ਗਿਆ ਸੀ। ਮਹਾਰਾਸ਼ਟਰ ਦੇ ਅਧਿਕਾਰੀਆਂ ਮੁਤਾਬਕ ਮੈਡੀਕਲ ਟੀਮ ਨੇ ਗੁਰਦੁਆਰਾ ਸਾਹਿਬ ਵਿੱਚ ਜਾ ਕੇ ਤਿੰਨ ਵਾਰ ਇਕੱਲੇ-ਇਕੱਲੇ ਸ਼ਰਧਾਲੂ ਦੇ ਟੈਸਟ ਕੀਤੇ ਪਰ ਸਭ ਨੈਗੇਟਿਵ ਪਾਏ ਗਏ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪੰਜਾਬ ਪਰਤੇ ਲੋਕਾਂ ਨੂੰ ਰਸਤੇ ਵਿੱਚ ਕਿਧਰੋਂ ਲਾਗ ਲੱਗੀ ਹੋ ਸਕਦੀ ਹੈ। ਪੰਜਾਬ ਚੋਂ 25 ਅਪਰੈਲ ਨੂੰ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੀਆਂ 80 ਬੱਸਾਂ ਨਾਂਦੇੜ ਸਾਹਿਬ ਗਈਆਂ ਸਨ, ਜਿਨ੍ਹਾਂ ’ਚ ਕਰੀਬ 2400 ਸ਼ਰਧਾਲੂ ਵਾਪਸ ਪਰਤੇ ਸਨ। ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ’ਚ ਵੱਖਰੇ 325 ਦੇ ਕਰੀਬ ਸ਼ਰਧਾਲੂ ਠਹਿਰੇ ਹੋਏ ਸਨ, ਜਿਨ੍ਹਾਂ ਨੂੰ ਤਖਤ ਸਾਹਿਬ ਤਰਫ਼ੋਂ ਪ੍ਰਾਈਵੇਟ ਬੱਸਾਂ ਦਾ ਇੰਤਜ਼ਾਮ ਕਰਕੇ ਅੰਮ੍ਰਿਤਸਰ, ਹਰਿਆਣਾ ਤੇ ਦਿੱਲੀ ਛੱਡਿਆ ਗਿਆ। ਗੁਰਦੁਆਰਾ ਲੰਗਰ ਸਾਹਿਬ ਵਿਚ ਕਰੀਬ ਤਿੰਨ ਹਜ਼ਾਰ ਸਰਧਾਲੂ ਠਹਿਰੇ ਹੋਏ ਸਨ ਜੋ 7 ਮਾਰਚ ਨੂੰ ਨਾਂਦੇੜ ਸਾਹਿਬ ਪੁੱਜੇ ਸਨ।

ਟਾਪ ਹੈਡਲਾਈਨ

Police Officers Transferred: ਪ੍ਰਸ਼ਾਸਨ ਵੱਲੋਂ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 4 ਵੱਡੇ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ...
ਪ੍ਰਸ਼ਾਸਨ ਵੱਲੋਂ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 4 ਵੱਡੇ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ...
Holiday in Punjab: ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ...
Holiday in Punjab: ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ...
Punjab News: ਮਾਹੌਲ ਵਿਗੜਿਆ ਤਾਂ ਅੰਮ੍ਰਿਤਪਾਲ ਨੂੰ ਤੁਰੰਤ ਲੈ ਜਾਏਗੀ ਪੁਲਿਸ, ਅਦਾਲਤ ਨੇ ਕਿਹਾ- ਸੰਭਾਵਨਾ ਹੋਈ ਤਾਂ ਸਿੱਧਾ ਪੰਜਾਬ ਤੋਂ ਬਾਹਰ...
ਮਾਹੌਲ ਵਿਗੜਿਆ ਤਾਂ ਅੰਮ੍ਰਿਤਪਾਲ ਨੂੰ ਤੁਰੰਤ ਲੈ ਜਾਏਗੀ ਪੁਲਿਸ, ਅਦਾਲਤ ਨੇ ਕਿਹਾ- ਸੰਭਾਵਨਾ ਹੋਈ ਤਾਂ ਸਿੱਧਾ ਪੰਜਾਬ ਤੋਂ ਬਾਹਰ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਹੁਣ ਇਸ ਸੀਨੀਅਰ ਆਗੂ ਦੀ ਸ਼੍ਰੋਮਣੀ ਅਕਾਲੀ ਦਲ 'ਚ ਮੁੜ ਵਾਪਸੀ, ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਸੀ ਅਸਤੀਫ਼ਾ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਹੁਣ ਇਸ ਸੀਨੀਅਰ ਆਗੂ ਦੀ ਸ਼੍ਰੋਮਣੀ ਅਕਾਲੀ ਦਲ 'ਚ ਮੁੜ ਵਾਪਸੀ, ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਸੀ ਅਸਤੀਫ਼ਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Embed widget