ਪੜਚੋਲ ਕਰੋ

Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਦਾਲਤ ਵਿੱਚ ਪੁੱਜੇ ਵਿਕਰਮਜੀਤ ਸਿੰਘ ਨੇ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਪੱਤਰਾਂ ਵਿੱਚ ਕਈ ਅਹਿਮ ਜਾਣਕਾਰੀਆਂ ਛੁਪਾ ਦਿੱਤੀਆਂ ਹਨ। ਉਸ ਨੇ ਆਪਣੇ ਚੋਣ ਖਰਚੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ

Amritpal Singh: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੀ ਸੰਸਦੀ ਮੈਂਬਰਸ਼ਿਪ ਨੂੰ ਚੁਣੌਤੀ ਦੇਣ ਦੇ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਹੈ। ਵਿਕਰਮਜੀਤ ਸਿੰਘ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਅਯੋਗ ਠਹਿਰਾਉਣ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਦੀ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਨੂੰ 25 ਅਕਤੂਬਰ ਤੱਕ ਜਵਾਬ ਦਾਖ਼ਲ ਕਰਨ ਲਈ ਨੋਟਿਸ ਜਾਰੀ ਕੀਤਾ ਹੈ।

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਦਾਲਤ ਵਿੱਚ ਪੁੱਜੇ ਵਿਕਰਮਜੀਤ ਸਿੰਘ ਨੇ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਪੱਤਰਾਂ ਵਿੱਚ ਕਈ ਅਹਿਮ ਜਾਣਕਾਰੀਆਂ ਛੁਪਾ ਦਿੱਤੀਆਂ ਹਨ। ਉਸ ਨੇ ਆਪਣੇ ਚੋਣ ਖਰਚੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਜਿਸ ਵਿਚ ਉਸ ਦੀ ਹਮਾਇਤ ਵਿੱਚ ਰੋਜ਼ਾਨਾ ਕਈ ਮੀਟਿੰਗਾਂ ਕੀਤੀਆਂ ਗਈਆਂ ਅਤੇ ਪੈਸਾ ਕਿੱਥੇ ਖਰਚ ਕੀਤਾ ਗਿਆ, ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਉਸ ਨੇ ਅੰਮ੍ਰਿਤਪਾਲ ਸਿੰਘ 'ਤੇ ਧਾਰਮਿਕ ਪਛਾਣ ਦੀ ਵਰਤੋਂ ਕਰਕੇ ਧਰਮ ਦੇ ਨਾਂਅ 'ਤੇ ਵੋਟਾਂ ਮੰਗਣ ਦਾ ਦੋਸ਼ ਲਾਇਆ ਹੈ।

ਅੰਮ੍ਰਿਤਪਾਲ ਆਸਾਮ ਦੀ ਜੇਲ੍ਹ ਵਿੱਚ ਬੰਦ 

ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 'ਚ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਅੰਮ੍ਰਿਤਪਾਲ ਨੂੰ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਗਿਆ ਹੈ।

ਅੰਮ੍ਰਿਤਪਾਲ ਸਿੰਘ ਅਜਨਾਲਾ ਥਾਣੇ 'ਤੇ ਹਮਲੇ ਸਮੇਤ ਕਈ  ਮਾਮਲੇ ਦਰਜ ਹਨ। ਜੇਲ੍ਹ ਵਿੱਚ ਰਹਿੰਦਿਆਂ ਅੰਮ੍ਰਿਤਪਾਲ ਸਿੰਘ ਨੇ 2024 ਦੀਆਂ ਲੋਕ ਸਭਾ ਚੋਣਾਂ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੀਆਂ ਹਨ। ਅੰਮ੍ਰਿਤਪਾਲ ਸਿੰਘ ਨੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ ਕਰੀਬ 2 ਲੱਖ ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਖਡੂਰ ਸਾਹਿਬ ਤੋਂ ਜਿੱਤਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਲਈ ਪੈਰੋਲ ਦਿੱਤੀ ਗਈ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget