Amritpal Singh: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੀ ਸੰਸਦੀ ਮੈਂਬਰਸ਼ਿਪ ਨੂੰ ਚੁਣੌਤੀ ਦੇਣ ਦੇ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਹੈ। ਵਿਕਰਮਜੀਤ ਸਿੰਘ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਅਯੋਗ ਠਹਿਰਾਉਣ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਦੀ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਨੂੰ 25 ਅਕਤੂਬਰ ਤੱਕ ਜਵਾਬ ਦਾਖ਼ਲ ਕਰਨ ਲਈ ਨੋਟਿਸ ਜਾਰੀ ਕੀਤਾ ਹੈ।
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਦਾਲਤ ਵਿੱਚ ਪੁੱਜੇ ਵਿਕਰਮਜੀਤ ਸਿੰਘ ਨੇ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਪੱਤਰਾਂ ਵਿੱਚ ਕਈ ਅਹਿਮ ਜਾਣਕਾਰੀਆਂ ਛੁਪਾ ਦਿੱਤੀਆਂ ਹਨ। ਉਸ ਨੇ ਆਪਣੇ ਚੋਣ ਖਰਚੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਜਿਸ ਵਿਚ ਉਸ ਦੀ ਹਮਾਇਤ ਵਿੱਚ ਰੋਜ਼ਾਨਾ ਕਈ ਮੀਟਿੰਗਾਂ ਕੀਤੀਆਂ ਗਈਆਂ ਅਤੇ ਪੈਸਾ ਕਿੱਥੇ ਖਰਚ ਕੀਤਾ ਗਿਆ, ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਉਸ ਨੇ ਅੰਮ੍ਰਿਤਪਾਲ ਸਿੰਘ 'ਤੇ ਧਾਰਮਿਕ ਪਛਾਣ ਦੀ ਵਰਤੋਂ ਕਰਕੇ ਧਰਮ ਦੇ ਨਾਂਅ 'ਤੇ ਵੋਟਾਂ ਮੰਗਣ ਦਾ ਦੋਸ਼ ਲਾਇਆ ਹੈ।
ਅੰਮ੍ਰਿਤਪਾਲ ਆਸਾਮ ਦੀ ਜੇਲ੍ਹ ਵਿੱਚ ਬੰਦ
ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 'ਚ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਅੰਮ੍ਰਿਤਪਾਲ ਨੂੰ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਗਿਆ ਹੈ।
ਅੰਮ੍ਰਿਤਪਾਲ ਸਿੰਘ ਅਜਨਾਲਾ ਥਾਣੇ 'ਤੇ ਹਮਲੇ ਸਮੇਤ ਕਈ ਮਾਮਲੇ ਦਰਜ ਹਨ। ਜੇਲ੍ਹ ਵਿੱਚ ਰਹਿੰਦਿਆਂ ਅੰਮ੍ਰਿਤਪਾਲ ਸਿੰਘ ਨੇ 2024 ਦੀਆਂ ਲੋਕ ਸਭਾ ਚੋਣਾਂ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੀਆਂ ਹਨ। ਅੰਮ੍ਰਿਤਪਾਲ ਸਿੰਘ ਨੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ ਕਰੀਬ 2 ਲੱਖ ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਖਡੂਰ ਸਾਹਿਬ ਤੋਂ ਜਿੱਤਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਲਈ ਪੈਰੋਲ ਦਿੱਤੀ ਗਈ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।