Punjab News: ਲਾਰੈਂਸ ਬਿਸ਼ਨੋਈ ਦੀਆਂ ਜੇਲ੍ਹੋਂ ਮਿਲਦੀਆਂ ਧਮਕੀ 'ਤੇ ਹਾਈਕੋਰਟ ਦੀ ਸਖ਼ਤੀ, ਪੰਜਾਬ ਪੁਲਿਸ ਤੋਂ ਮੰਗੀ ਰਿਪੋਰਟ
ਅਦਾਲਤ ਨੇ ਕਿਹਾ ਹੈ ਕਿ ਰਿਪੋਰਟ ਦੱਸੇ ਕਿ, ਕੀ ਕਾਲ ਦੇ ਸਮੇਂ ਬਿਸ਼ਨੋਈ ਹਿਰਾਸਤ ਵਿੱਚ ਸੀ। ਹਾਈ ਕੋਰਟ ਨੇ ਏਡੀਜੀਪੀ (ਜੇਲ੍ਹ) ਪੰਜਾਬ ਨੂੰ ਵੀ ਕਿਹਾ ਹੈ ਕਿ ਜੇ ਕੋਈ ਕੈਦੀ ਜੇਲ੍ਹ ਦੇ ਅੰਦਰ ਮੋਬਾਈਲ ਫ਼ੋਨ ਨਾਲ ਮਿਲਦਾ ਹੈ ਤਾਂ ਉਸ ਦੀ ਜਾਂਚ ਕਰਕੇ ਜ਼ਿੰਮੇਵਾਰੀ ਤੈਅ ਕੀਤੀ ਜਾਵੇ।
Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਮਿਲਟਰੀ ਇੰਜਨੀਅਰਿੰਗ ਸਰਵਿਸਿਜ਼ (ਐਮਈਐਸ) ਦੇ ਠੇਕੇਦਾਰ ਨੂੰ ਲਾਰੈਂਸ ਬਿਸ਼ਨੋਈ ਸਮੇਤ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਵੱਲੋਂ ਧਮਕੀ ਭਰੇ ਫੋਨ ਆਉਣ ਦੇ ਮਾਮਲੇ ਵਿੱਚ ਅਦਾਲਤ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਅਦਾਲਤ ਨੇ ਕਿਹਾ ਹੈ ਕਿ ਰਿਪੋਰਟ ਦੱਸੇ ਕਿ, ਕੀ ਕਾਲ ਦੇ ਸਮੇਂ ਬਿਸ਼ਨੋਈ ਹਿਰਾਸਤ ਵਿੱਚ ਸੀ। ਹਾਈ ਕੋਰਟ ਨੇ ਏਡੀਜੀਪੀ (ਜੇਲ੍ਹ) ਪੰਜਾਬ ਨੂੰ ਵੀ ਕਿਹਾ ਹੈ ਕਿ ਜੇ ਕੋਈ ਕੈਦੀ ਜੇਲ੍ਹ ਦੇ ਅੰਦਰ ਮੋਬਾਈਲ ਫ਼ੋਨ ਨਾਲ ਮਿਲਦਾ ਹੈ ਤਾਂ ਉਸ ਦੀ ਜਾਂਚ ਕਰਕੇ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਹਾਈ ਕੋਰਟ ਦੇ ਜਸਟਿਸ ਵਿਨੋਦ ਐਸ ਭਾਰਦਵਾਜ ਨੇ ਐਮਈਐਸ ਠੇਕੇਦਾਰ ਸੁਖਬੀਰ ਸਿੰਘ ਬਰਾੜ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤੇ ਹਨ।
ਜ਼ਿਕਰ ਕਰ ਦਈਏ ਕਿ ਬਰਾੜ ਠੇਕੇਦਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਪੰਜਾਬ ਦੇ ਪ੍ਰਧਾਨ ਹਨ। ਗੈਂਗਸਟਰਾਂ ਦੇ ਖਤਰੇ ਹੇਠ ਹੋਣ ਦੇ ਬਾਵਜੂਦ ਉਸ ਨੇ ਸੁਰੱਖਿਆ ਘੇਰਾ ਘਟਾਏ ਜਾਣ ਤੋਂ ਬਾਅਦ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
ਬਿਸ਼ਨੋਈ ਨੇ ਪਰਿਵਾਰ ਸਮੇਤ ਜਾਨੋਂ ਮਾਰਨ ਦੀ ਦਿੱਤੀ ਸੀ ਧਮਕੀ
ਪਟੀਸ਼ਨਰ ਅਨੁਸਾਰ 18 ਅਕਤੂਬਰ 2022 ਨੂੰ ਉਸ ਨੂੰ ਦੀਪਕ ਟੀਨੂੰ ਨਾਂ ਦੇ ਵਿਅਕਤੀ ਦਾ ਫ਼ੋਨ ਆਇਆ ਸੀ। ਉਸਨੇ ਅੱਗੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਇੱਕ ਕਾਨਫਰੰਸ ਕਾਲ ਕੀਤੀ ਅਤੇ ਬਿਸ਼ਨੋਈ ਨੇ ਉਸਨੂੰ ਕਿਹਾ ਕਿ ਉਹ ਦੀਪਕ ਟੀਨੂੰ ਦੇ ਹੁਕਮਾਂ ਦੀ ਪਾਲਣਾ ਕਰੇ, ਨਹੀਂ ਤਾਂ ਉਸਨੂੰ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਖਤਮ ਕਰ ਦਿੱਤਾ ਜਾਵੇਗਾ। ਪਟੀਸ਼ਨਕਰਤਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਸ ਤੋਂ ਬਾਅਦ ਐਫਆਈਆਰ ਦਰਜ ਕੀਤੀ ਗਈ ਅਤੇ ਉਸ ਨੂੰ ਦੋ ਗਾਰਡ ਮੁਹੱਈਆ ਕਰਵਾਏ ਗਏ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।