ਹੌਲਦਾਰ ਨੇ ਪਤਨੀ 'ਤੇ ਫਾਇਰਿੰਗ ਕਰ ਖੁਦ ਨੂੰ ਮਾਰੀ ਗੋਲੀ
ਏਬੀਪੀ ਸਾਂਝਾ | 29 Apr 2019 06:20 PM (IST)
ਹੌਲਦਾਰ ਨੇ ਆਪਣੀ ਪਤਨੀ ਨੂੰ ਗੋਲੀ ਮਾਰ ਕੇ ਆਪਣੇ ਆਪ ਨੂੰ ਵੀ ਫੱਟੜ ਕਰ ਲਿਆ। ਦੋਵਾਂ ਦੀ ਹਾਲਤ ਗੰਭੀਰ ਹੈ। ਹੌਲਦਾਰ ਥਾਣਾ-5 ਵਿੱਚ ਤਾਇਨਾਤ ਹੈ। ਝਗੜੇ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ।
ਜਲੰਧਰ: ਹੌਲਦਾਰ ਨੇ ਆਪਣੀ ਪਤਨੀ ਨੂੰ ਗੋਲੀ ਮਾਰ ਕੇ ਆਪਣੇ ਆਪ ਨੂੰ ਵੀ ਫੱਟੜ ਕਰ ਲਿਆ। ਦੋਵਾਂ ਦੀ ਹਾਲਤ ਗੰਭੀਰ ਹੈ। ਹੌਲਦਾਰ ਥਾਣਾ-5 ਵਿੱਚ ਤਾਇਨਾਤ ਹੈ। ਝਗੜੇ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਬਸਤੀ ਸ਼ੇਖ ਇਲਾਕੇ ਵਿੱਚ ਪੰਜਾਬ ਪੁਲਿਸ ਵਿੱਚ ਤਾਇਨਾਤ ਹੌਲਦਾਰ ਹਰਵਿੰਦਰ ਸਿੰਘ ਨੇ ਆਪਣੇ ਘਰ ਵਿੱਚ ਪਤਨੀ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਖੁਦ 'ਤੇ ਵੀ ਫਾਇਰਿੰਗ ਕੀਤੀ। ਇਸ ਦੌਰਾਨ ਦੋਵੇਂ ਗੰਭੀਰ ਜ਼ਖਮੀ ਹੋ ਗਏ। ਉਹ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਹੈ।