Punjab News : ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਆਏ ਹੜ੍ਹਾਂ ਕਾਰਨ ਹੋਏ ਸੂਬਾ ਵਾਸੀਆਂ ਦੇ ਨੁਕਸਾਨ ਹੋਏ ਨੂੰ ਦੇਖਦੇ ਹੋਏ ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਵੱਲੋਂ ਸਮੁੱਚੇ ਕਾਡਰ ਦੇ ਸਹਿਯੋਗ ਨਾਲ਼ ਸੂਬਾ ਪ੍ਰਧਾਨ ਕੁਲਵਿੰਦਰ ਕਟਾਰੀਆ ਦੀ ਅਗਵਾਈ ਵਿੱਚ ਪੰਜ ਲੱਖ ਦਾ ਚੈੱਕ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ' ਮੁੱਖ ਮੰਤਰੀ ਪੰਜਾਬ ਰਾਹਤ ਫੰਡ' ਵਿੱਚ ਭੇਟ ਕੀਤਾ।


ਇਸ ਉਪਰਾਲੇ ਲਈ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨੇ ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਦੇ ਨੇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਹਲਕਾ ਭਦੌੜ ਤੋਂ ਐੱਮ. ਐੱਲ. ਏ. ਸ. ਲਾਭ ਸਿੰਘ ਉੱਗੋਕੇ, ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਭੁੱਲਰ, ਗੁਰਦਾਸ ਸਿੰਘ ਸੇਖੋਂ, ਅਮਰਜੀਤ ਸਿੰਘ, ਜਗਜੀਤ ਸਿੰਘ, ਹੈੱਡਮਾਸਟਰ ਮਨਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ, ਹੈੱਡਮਾਸਟਰ ਹਰਮੇਸ਼ ਕਟਾਰੀਆ ਬਠਿੰਡਾ, ਸਟੇਟ ਕਮੇਟੀ ਮੈਂਬਰ ਹੈੱਡਮਾਸਟਰ ਨਵਦੀਪ ਸਿੰਘ ਬਟਾਲਾ ਹਾਜ਼ਰ ਸਨ।

 

ਇਸ ਪਹਿਲਾਂ ਬੀਤੇ ਕੱਲ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਆਪਣੀ ਇਕ ਦਿਨ ਦੀ ਤਨਖਾਹ ‘ਮੁੱਖ ਮੰਤਰੀ ਰਾਹਤ ਫੰਡ’ ਲਈ ਦਿੱਤੀ ਸੀ। ਐਸੋਸੀਏਸ਼ਨ ਦੇ ਲਗਭਗ 600 ਮੈਂਬਰ ਹਨ ਅਤੇ ਇਨ੍ਹਾਂ ਵੱਲੋਂ ਇਕ ਦਿਨ ਦੀ ਕਰੀਬ 15 ਲੱਖ ਰੁਪਏ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ ਗਈ ਹੈ।

 

 ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ. ਬਲਬੀਰ ਸਿੰਘ , ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ , ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ , ਵਿਧਾਇਕ ਤੇ ਆਪ ਪੰਜਾਬ ਦੇ ਉਪ ਪ੍ਰਧਾਨ ਤਰੁਣਪ੍ਰੀਤ ਸਿੰਘ ਸੌਂਧ  ਨੇ ਹੜ੍ਹ ਰਾਹਤ ਕਾਰਜਾਂ ਅਤੇ ਹੜ੍ਹ ਪੀੜਤਾਂ ਦੇ ਮੁੜ-ਵਸੇਬੇ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਮਹੀਨੇ ਦੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਸੀ। 

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ