ਪੜਚੋਲ ਕਰੋ

Farishtey Scheme: ਪ੍ਰਾਈਵੇਟ ਹਸਪਤਾਲਾਂ ਨੂੰ ਫਰਿਸ਼ਤੇ ਸਕੀਮ ਨਾਲ ਰਜਿਸਟਰ ਕਰਨ ਦੀ ਹਦਾਇਤ, ਮੁਫ਼ਤ 'ਚ ਹੋਵੇਗਾ ਸਾਰਾ ਇਲਾਜ

Farishtey Scheme: ਬਲਬੀਰ ਸਿੰਘ ਨੇ ਨਿੱਜੀ ਸਿਹਤ ਸੰਭਾਲ ਸੰਸਥਾਵਾਂ ਤੋਂ ਸਹਾਇਤਾ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ, ਰਾਜ ਭਰ ਦੇ ਹਸਪਤਾਲਾਂ, ਖਾਸ ਤੌਰ ’ਤੇ ਟਰਸ਼ਰੀ ਅਤੇ ਸੈਕੰਡਰੀ ਦੇਖਭਾਲ ਪ੍ਰਦਾਨ ਕਰਨ ਵਾਲੇ ਹਸਪਤਾਲਾਂ ਨੂੰ ਕੀਮਤੀ ਜਾਨਾਂ ਬਚਾਉਣ

Farishtey Scheme: ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਮੁੱਖ ‘ਫਰਿਸ਼ਤੇ ਸਕੀਮ’, ਜਿਸ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ, ਦੇ ਮੱਦੇਨਜ਼ਰ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਲੋਕ ਪੱਖੀ ਯੋਜਨਾ ਵਾਸਤੇ ਰਜਿਸਟਰ ਕਰਨ ਲਈ ਕਿਹਾ ਤਾਂ ਜੋ ਸੜਕੀ ਹਾਦਸਿਆਂ ਦਾ ਸ਼ਿਕਾਰ ਹੋਏ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ ।

ਉਨ੍ਹਾਂ ਕਿਹਾ ,“ਅਸੀਂ ਸੜਕ ਹਾਦਸਾ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ‘ਗੋਲਡਨ ਆਵਰ’ ਦੀ ਵੱਧ ਤੋਂ ਵੱਧ ਤੇ ਸੁਚੱਜੀ ਵਰਤੋਂ ਕਰਨਾ ਚਾਹੁੰਦੇ ਹਾਂ ਅਤੇ ਪੰਜਾਬ ਸਰਕਾਰ ਵੱਲੋਂ ਬਿਨਾਂ ਕੌਮੀਅਤ, ਜਾਤ-ਪਾਤ ਜਾਂ ਸਮਾਜਿਕ-ਆਰਥਿਕ ਸਥਿਤੀ ਦੇ ਭੇਦਭਾਵ ਤੋਂ ਸਾਰੇ ਸੜਕ ਹਾਦਸਾ ਪੀੜਤਾਂ ਦਾ ਨੇੜਲੇ ਹਸਪਤਾਲਾਂ ਸਮੇਤ ਪ੍ਰਾਈਵੇਟ  ਹਸਪਤਾਲਾਂ ਵਿੱਚ ਮੁਫਤ ਇਲਾਜ ਯਕੀਨੀ ਬਣਾਇਆ ਜਾਵੇਗਾ।

ਜ਼ਿਕਰਯੋਗ ਹੈ ਕਿ ‘ਗੋਲਡਨ ਆਵਰ ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾ ਮਹੱਤਵਪੂਰਨ ਘੰਟਾ ਹੁੰਦਾ ਹੈ, ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜ਼ਖਮੀ ਵਿਅਕਤੀ ਨੂੰ ਬਣਦੀ ਦੇਖਭਾਲ ਮਿਲ ਜਾਵੇ, ਤਾਂ ਉਸਦੇ  ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ।

ਡਾ: ਬਲਬੀਰ ਸਿੰਘ ਨੇ ਨਿੱਜੀ ਸਿਹਤ ਸੰਭਾਲ ਸੰਸਥਾਵਾਂ ਤੋਂ ਸਹਾਇਤਾ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ, ਰਾਜ ਭਰ ਦੇ ਹਸਪਤਾਲਾਂ, ਖਾਸ ਤੌਰ ’ਤੇ ਟਰਸ਼ਰੀ ਅਤੇ ਸੈਕੰਡਰੀ ਦੇਖਭਾਲ ਪ੍ਰਦਾਨ ਕਰਨ ਵਾਲੇ ਹਸਪਤਾਲਾਂ ਨੂੰ ਕੀਮਤੀ ਜਾਨਾਂ ਬਚਾਉਣ ਲਈ ਇਸ ਸਕੀਮ ਨਾਲ ਜੁੜਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸੂਚੀਬੱਧ ਹਸਪਤਾਲਾਂ ਨੂੰ ਰਾਸ਼ਟਰੀ ਸਿਹਤ ਅਥਾਰਟੀ ਦੁਆਰਾ ਪਰਿਭਾਸ਼ਿਤ ਐਚਬੀਪੀ 2.2 ਪੈਕੇਜ ਦਰਾਂ ਦੇ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ। ਰਾਜ ਸਿਹਤ ਏਜੰਸੀ ਨੇ ਸੜਕ ਹਾਦਸਦਾ ਪੀੜਤਾਂ ਦੇ ਇਲਾਜ ਲਈ 52 ਪੈਕੇਜਾਂ ਦੀ ਸ਼ਨਾਖਤ ਕੀਤੀ ਹੈ।

ਜ਼ਿਕਰਯੋਗ ਹੈ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਪੰਜਾਬ ਪਹਿਲਾਂ ਹੀ ਇਸ ਯੋਜਨਾ ਦਾ ਹਿੱਸਾ ਬਣ ਕੇ ਇਸ ਨੇਕ ਕਾਰਜ ਲਈ ਸਹਿਯੋਗ ਦੇ ਚੁੱਕਾ ਹੈ। ਸਿਹਤ ਮੰਤਰੀ ਨੇ ਬਾਕੀ ਹਸਪਤਾਲਾਂ ਨੂੰ ਵੀ ਅੱਗੇ ਆਉਣ ਅਤੇ ਇਸ ਸਕੀਮ ਅਧੀਨ ਰਜਿਸਟਰਡ ਹੋਣ ਲਈ ਸੱਦਾ ਦਿੱਤਾ। ਉਨ੍ਹਾਂ ਨੂੰ ਰਜਿਸਟਰੇਸ਼ਨ ਸੰਬੰਧੀ ਕਿਸੇ ਵੀ ਸਵਾਲ ਲਈ ਆਪਣੇ ਸਬੰਧਤ ਜ਼ਿਲ੍ਹੇ ਦੇ ਸਿਵਲ ਸਰਜਨਾਂ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ।

ਬਲਬੀਰ ਸਿੰਘ ਨੇ ਕਿਹਾ, “ਹੁਣ ਤੱਕ ਰਾਜ ਦੇ 384 ਹਸਪਤਾਲ ਫਰਿਸ਼ਤੇ ਸਕੀਮ ਤਹਿਤ ਰਜਿਸਟਰਡ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 146 ਸਰਕਾਰੀ ਹਸਪਤਾਲ ਅਤੇ 238 ਪ੍ਰਾਈਵੇਟ ਹਸਪਤਾਲ ਹਨ।

ਅਗਾਮੀ ਪ੍ਰਮੁੱਖ ਫਰਿਸ਼ਤੇ ਸਕੀਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਦੇ ਪੀੜਤ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਦੋਂ ਤੱੱਕ ਪੁਲੀਸ ਵੱਲੋਂ ਕਿਸੇ ਕਿਸਮ ਦੀ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਸੜਕ ਦੁਰਘਟਨਾ ਦੇ ਸ਼ਿਕਾਰ ਨੂੰ ਹਸਪਤਾਲ ਲੈ ਕੇ ਆਇਆ ਵਿਅਕਤੀ ਖੁਦ ਚਸ਼ਮਦੀਦ ਗਵਾਹ ਬਣਨ ਦੀ ਇੱਛਾ ਨਹੀਂ ਪ੍ਰਗਟਾਉਂਦਾ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
'ਕਿਸਾਨ ਆਗੂ ਡੱਲੇਵਾਲ ਦੀ ਹਾਲਤ ਗੰਭੀਰ, ਕਿਸੇ ਵੇਲੇ ਵੀ ਪੈ ਸਕਦਾ ਦਿਲ ਦਾ ਦੌਰਾ', ਮਰਨ ਵਰਤ ਦੇ 27ਵੇਂ ਦਿਨ ਬੋਲੇ ਡਾਕਟਰ
'ਕਿਸਾਨ ਆਗੂ ਡੱਲੇਵਾਲ ਦੀ ਹਾਲਤ ਗੰਭੀਰ, ਕਿਸੇ ਵੇਲੇ ਵੀ ਪੈ ਸਕਦਾ ਦਿਲ ਦਾ ਦੌਰਾ', ਮਰਨ ਵਰਤ ਦੇ 27ਵੇਂ ਦਿਨ ਬੋਲੇ ਡਾਕਟਰ
ਇਨ੍ਹਾਂ ਸਬਜ਼ੀਆਂ 'ਚ ਲੁਕਿਆ ਸਿਹਤ ਦਾ ਖਜਾਨਾ, ਬਿਮਾਰੀਆਂ ਤੋਂ ਬਚਣਾ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ
ਇਨ੍ਹਾਂ ਸਬਜ਼ੀਆਂ 'ਚ ਲੁਕਿਆ ਸਿਹਤ ਦਾ ਖਜਾਨਾ, ਬਿਮਾਰੀਆਂ ਤੋਂ ਬਚਣਾ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ
UP 'ਚ ਪੰਜਾਬ ਪੁਲਿਸ ਨੇ ਕੀਤਾ ਐਨਕਾਉਂਟਰ, ਗੁਰਦਾਸਪੁਰ ਦੇ 3 ਨੌਜਵਾਨਾਂ ਨੂੰ ਲੱਗੀ ਗੋਲੀ, ਤਿੰਨਾਂ ਦੀ ਮੌਤ
UP 'ਚ ਪੰਜਾਬ ਪੁਲਿਸ ਨੇ ਕੀਤਾ ਐਨਕਾਉਂਟਰ, ਗੁਰਦਾਸਪੁਰ ਦੇ 3 ਨੌਜਵਾਨਾਂ ਨੂੰ ਲੱਗੀ ਗੋਲੀ, ਤਿੰਨਾਂ ਦੀ ਮੌਤ
ਹੁਣ ਫ੍ਰੀ 'ਚ ਲੈ ਸਕੋਗੇ ਲਾਈਵ ਟੀਵੀ ਅਤੇ OTT ਕੰਟੈਂਟ ਦਾ ਮਜ਼ਾ, BSNLਯੂਜ਼ਰਸ ਦੇ ਲਈ ਸ਼ੁਰੂ ਹੋਈ ਆਹ ਸਪੈਸ਼ਲ ਸਰਵਿਸ
ਹੁਣ ਫ੍ਰੀ 'ਚ ਲੈ ਸਕੋਗੇ ਲਾਈਵ ਟੀਵੀ ਅਤੇ OTT ਕੰਟੈਂਟ ਦਾ ਮਜ਼ਾ, BSNLਯੂਜ਼ਰਸ ਦੇ ਲਈ ਸ਼ੁਰੂ ਹੋਈ ਆਹ ਸਪੈਸ਼ਲ ਸਰਵਿਸ
Embed widget