ਬਠਿੰਡਾ: ਅੱਜ ਕੇਂਦਰੀ ਸਿਹਤ ਮੰਤਰੀ ਨੇ ਬਠਿੰਡਾ 'ਚ ਸਿਹਤ ਸੇਵਾਵਾਂ ਲਈ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਹਸਪਤਾਲ ਦਾ ਉਦਘਾਟਨ ਕੀਤਾ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਦਾਨ ਸੁਖਬੀਰ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਦਲ ਦੇ ਹੋਰ ਲੀਡਰ ਵੀ ਹਾਜ਼ਰ ਸਨ।
ਇਸ ਮੌਕੇ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਕਿਹਾ ਕਿ ਭਾਜਪਾ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਅਟਲ ਬਿਹਾਰੀ ਵਾਜਪਾਈ ਦਾ ਸੁਪਨਾ ਸੀ ਕਿ ਭਾਰਤ 'ਚ 6 ਏਮਜ਼ ਹਸਪਤਾਲ ਹੋਣ।ਉਧਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਬਠਿੰਡਾ ਹਸਪਤਾਲ ਨੰਬਰ ਇੱਕ ਤੇ ਹੋਵੇਗਾ।
ਹਰਸਿਮਰਤ ਕੌਰ ਬਾਦਲ ਨੇ ਕੈਪਟਨ ਸਰਕਾਰ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਬਠਿੰਡਾ ਦੀ ਨਿਸ਼ਾਨੀ ਗੁਰੂ ਨਾਨਕ ਦੇਵ ਥਰਮਲ ਨੂੰ ਹੀ ਬੰਦ ਕਰ ਦਿੱਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਿਆਂ ਲੱਖ ਰੁਕਾਵਟਾਂ ਤੋਂ ਬਆਦ ਵੀ ਬਠਿੰਡਾ 'ਚ ਏਮਜ਼ ਦਾ ਉਦਘਾਟਨ ਹੋਇਆ।
ਹਰਸਿਮਰਤ ਬਾਦਲ ਦੇ ਅਨੁਸਾਰ, ਉਹ ਪਿਛਲੇ 5 ਸਾਲਾਂ ਵਿੱਚ 46 ਫੂਡ ਪਾਰਕ ਪ੍ਰਾਜੈਕਟ ਪੰਜਾਬ ਵਿੱਚ ਲੈ ਕੇ ਆ ਚੁੱਕੇ ਹਨ, ਪਰ ਉਹ ਪੰਜਾਬ ਸਰਕਾਰ ਦੀ ਸਹਾਇਤਾ ਤੋਂ ਬਿਨਾਂ ਅਧੂਰੇ ਹਨ, ਇਨ੍ਹਾਂ ਵਿੱਚੋਂ ਸਭ ਤੋਂ ਵੱਡਾ ਮੈਗਾ ਫੂਡ ਪਾਰਕ ਪ੍ਰਾਜੈਕਟ ਹੈ ਜਿਸ ਵਿੱਚ ਸਰਕਾਰ ਦੁਆਰਾ ਟਰਾਂਸਫਾਰਮਰ ਹੀ ਸਥਾਪਤ ਨਹੀਂ ਕੀਤਾ ਜਾ ਰਿਹਾ।
ਬਠਿੰਡਾ 'ਚ ਏਮਜ਼ ਹਸਪਤਾਲ ਦਾ ਉਦਘਾਟਨ
ਏਬੀਪੀ ਸਾਂਝਾ
Updated at:
23 Dec 2019 08:09 PM (IST)
ਅੱਜ ਕੇਂਦਰੀ ਸਿਹਤ ਮੰਤਰੀ ਨੇ ਬਠਿੰਡਾ 'ਚ ਏਮਜ਼ ਹਸਪਤਾਲ ਦਾ ਉਦਘਾਟਨ ਕੀਤਾ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਦਾਨ ਸੁਖਬੀਰ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਦਲ ਦੇ ਹੋਰ ਲੀਡਰ ਵੀ ਹਾਜ਼ਰ ਸਨ।
- - - - - - - - - Advertisement - - - - - - - - -