Punjab news: ਸਿਹਤ ਮੰਤਰੀ ਨੇ ਜੇਰੇ ਇਲਾਜ ਮਰੀਜ਼ਾਂ ਦੇ ਫ਼ਰਾਰ ਹੋਣ ਦਾ ਲਿਆ ਗੰਭੀਰ ਨੋਟਿਸ
Punjab news: ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਰੁਕਾਵਟ ਪੈਦਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਿਲਕੁਲ ਵੀ ਬਖ਼ਸ਼ਿਆ ਨਹੀਂ ਜਾਵੇਗਾ।
Punjab news: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਰੁਕਾਵਟ ਪੈਦਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਿਲਕੁਲ ਵੀ ਬਖ਼ਸ਼ਿਆ ਨਹੀਂ ਜਾਵੇਗਾ।
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਸਖਤ ਤਾੜਨਾ ਅੱਜ ਸਰਕਾਰੀ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਘਾਬਦਾਂ ਦਾ ਅਚਨਚੇਤ ਨਿਰੀਖਣ ਕਰਦਿਆਂ ਕੀਤੀ।
ਉਨ੍ਹਾਂ ਬੀਤੇ ਦਿਨੀਂ ਵਾਪਰੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਫਰਾਰ ਹੋਏ ਜੇਰੇ ਇਲਾਜ ਮਰੀਜ਼ਾਂ ਨੂੰ ਕੇਂਦਰ ਵਿਖੇ ਵਾਪਸ ਪਰਤ ਕੇ ਇਲਾਜ ਕਰਵਾਉਣ ਦੀ ਸਖ਼ਤ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਫ਼ਰਾਰ ਹੋਏ ਵਿਅਕਤੀਆਂ ਦੇ ਵਾਪਸ ਨਾ ਪਰਤਣ ਦੀ ਸੂਰਤ ਵਿੱਚ ਇਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਅੱਜ ਅਚਨਚੇਤ ਘਾਬਦਾਂ ਦੇ ਇਸੇ ਨਸ਼ਾ ਮੁਕਤੀ ਕੇਂਦਰ ਦਾ ਨਿਰੀਖਣ ਕਰਨ ਪੁੱਜੇ ਸਿਹਤ ਮੰਤਰੀ ਨੇ ਕਿਹਾ ਪੰਜਾਬ ਸਰਕਾਰ ਨਸ਼ਾ ਮੁਕਤੀ ਮੁਹਿੰਮ ਨੂੰ ਸਫਲਤਾ ਨਾਲ ਲਾਗੂ ਕਰਨ ਦੀ ਦਿਸ਼ਾ ਵਿੱਚ ਨਿਰੰਤਰ ਕਾਰਜਸ਼ੀਲ ਹੈ ਅਤੇ ਇਸ ਕੇਂਦਰ ਵਿੱਚ ਜੇਰੇ ਇਲਾਜ ਵਿਅਕਤੀਆਂ ਨੂੰ ਹਰੇਕ ਪੱਖੋਂ ਤੰਦਰੁਸਤ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਹੁਨਰ ਵਿਕਾਸ ਦੇ ਕੋਰਸ ਕਰਵਾਏ ਜਾਣਗੇ ਅਤੇ ਬੈਂਕਾਂ ਰਾਹੀਂ ਕਰਜ਼ੇ ਦਿਵਾ ਕੇ ਸਵੈ ਰੋਜ਼ਗਾਰ ਦੇ ਸਮਰੱਥ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ: Punjab News: ਰਾਜਪਾਲ ਪੁਰੋਹਿਤ ਨੇ ਤਿੰਨ ਬਿੱਲਾਂ ਨੂੰ ਦਿੱਤੀ ਮਨਜ਼ੂਰੀ, CM ਮਾਨ ਨੇ ਕਿਹਾ-ਗਵਰਨਰ ਸਾਹਿਬ ਦਾ ਧੰਨਵਾਦ, ਉਮੀਦ ਕਰਦੇ ਹਾਂ…
ਡਾ. ਬਲਬੀਰ ਸਿੰਘ ਨੇ ਗੈਰ ਸਮਾਜਿਕ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਮੁਕੰਮਲ ਤੌਰ 'ਤੇ ਕੱਢਣ ਵਿੱਚ ਕਿਸੇ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਸਿਹਤ ਮੰਤਰੀ ਨੇ ਉਥੇ ਜੇਰੇ ਇਲਾਜ ਵਿਅਕਤੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕੇਂਦਰ ਵਿਚ ਪਿਛਲੇ ਦਿਨੀਂ ਵਾਪਰੀ ਘਟਨਾ ਬਾਰੇ ਉਥੇ ਮੌਜੂਦ ਅਧਿਕਾਰੀਆਂ, ਸਟਾਫ਼ ਅਤੇ ਜੇਰੇ ਇਲਾਜ ਵਿਅਕਤੀਆਂ ਨਾਲ ਵੀ ਗੱਲਬਾਤ ਕੀਤੀ।
ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਸਮੇਤ ਹੋਰ ਅਧਿਕਾਰੀਆਂ ਨਾਲ ਕੇਂਦਰ ਵਿਚ ਉਪਲਬਧ ਵੱਖ ਵੱਖ ਸੁਵਿਧਾਵਾਂ ਦਾ ਜਾਇਜ਼ਾ ਲੈਂਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਗੁੰਮਰਾਹ ਹੋਏ ਵਿਅਕਤੀਆਂ ਨੂੰ ਤੰਦਰੁਸਤ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਜੇਰੇ ਇਲਾਜ ਵਿਅਕਤੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਆਪਣੇ ਦੌਰੇ ਦੌਰਾਨ ਨਸ਼ਾ ਮੁਕਤੀ ਕੇਂਦਰ ਵਿਚ ਸੁਰੱਖਿਆ ਵਿਵਸਥਾ ਨੂੰ ਵਧੇਰੇ ਮਜ਼ਬੂਤ ਕਰਨ ਲਈ ਹਦਾਇਤ ਕੀਤੀ ਅਤੇ ਇਲਾਜ ਅਧੀਨ ਵਿਅਕਤੀਆਂ ਨੂੰ ਪੌਸ਼ਟਿਕ ਭੋਜਨ, ਕਸਰਤ, ਯੋਗਾ, ਖੇਡਾਂ, ਲਾਇਬ੍ਰੇਰੀ ਸੁਵਿਧਾ ਅਤੇ ਜਿੰਮ ਜਿਹੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਦੀ ਸ਼ਲਾਘਾ ਕੀਤੀ।
ਸਿਹਤ ਮੰਤਰੀ ਨੇ ਕਿਹਾ ਕਿ ਅਜਿਹੇ ਕੇਂਦਰਾਂ ਵਿੱਚ ਜੇਰੇ ਇਲਾਜ ਵਿਅਕਤੀਆਂ ਨੂੰ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਦੇ ਸਮਰੱਥ ਬਣਾ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਵੀ ਚੰਗਾ ਉਪਰਾਲਾ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸੇ਼ ਦਾ ਆਦੀ ਵਿਅਕਤੀ ਇੱਕ ਰੋਗੀ ਹੈ, ਜਿਸ ਦਾ ਇਲਾਜ ਦਵਾਈਆਂ ਦੇ ਨਾਲ-ਨਾਲ ਕੌਂਸਲਿੰਗ, ਯੋਗ ਤੇ ਹੋਰ ਕਈ ਤਰੀਕਿਆਂ ਨਾਲ ਪੂਰੀ ਤਰ੍ਹਾਂ ਸੰਭਵ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸ.ਪੀ ਰਾਕੇਸ਼ ਕੁਮਾਰ, ਸਿਵਲ ਸਰਜਨ ਡਾ. ਕਿਰਪਾਲ ਸਿੰਘ ਵੀ ਮੌਜੂਦ ਸਨ।
ਇਹ ਵੀ ਪੜ੍ਹੋ: Punjab news: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਰੇ ਸਕੂਲਾਂ 'ਚ 14 ਜਨਵਰੀ ਤੱਕ ਛੁੱਟੀਆਂ ਦਾ ਕੀਤਾ ਐਲਾਨ