ਚੰਡੀਗੜ੍ਹ : ਪੰਜਾਬ ਦੇ 94 ਸਾਲਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਲਕੇ ਬੁਖਾਰ ਕਾਰਨ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅਕਾਲੀ ਦਲ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਬਾਦਲ ਨੂੰ ਬੀਤੀ ਸ਼ਾਮ ਤੋਂ ਹਲਕਾ ਬੁਖਾਰ ਸੀ ਅਤੇ ਪੀਜੀਆਈ ਵਿਖੇ ਉਨ੍ਹਾਂ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।