ਪੜਚੋਲ ਕਰੋ

ਪੰਜਾਬ 'ਚ ਸਿਹਤ ਸੇਵਾਵਾਂ ਮਾੜੀਆਂ, ਵੱਡੇ ਸੁਧਾਰਾਂ ਦੀ ਜ਼ਰੂਰਤ : ਹਰਪਾਲ ਚੀਮਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ 'ਚ ਸਰਕਾਰੀ ਸਿਹਤ ਸੇਵਾਵਾਂ ਬੂਰੀ ਤਰਾਂ ਬਰਬਾਦ ਹੋ ਚੁੱਕੀਆਂ ਹਨ।

ਚੰਡੀਗੜ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ 'ਚ ਸਰਕਾਰੀ ਸਿਹਤ ਸੇਵਾਵਾਂ ਬੂਰੀ ਤਰਾਂ ਬਰਬਾਦ ਹੋ ਚੁੱਕੀਆਂ ਹਨ। ਭ੍ਰਿਸ਼ਟਾਚਾਰ ਨੇ ਸਰਕਾਰੀ ਸਿਹਤ ਸੇਵਾਵਾਂ ਦੀ ਹਾਲਤ ਮਾੜੀ ਕਰ ਦਿੱਤੀ ਹੈ। ਸਿਹਤ ਸੇਵਾਵਾਂ ਚੰਗੀਆਂ ਕਰਨ ਲਈ ਅੱਜ ਖੇਤਰ 'ਚ ਵੱਡੇ ਪੱਧਰ 'ਤੇ ਸੁਧਾਰ ਕਰਨ ਦੀ ਜ਼ਰੂਰਤ ਹੈ। ਚੀਮਾ ਨੇ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਸਰਕਾਰਾਂ ਨੇ ਸਰਕਾਰੀ ਸਿਹਤ ਸੇਵਾਵਾਂ ਲਈ ਕਈ ਯੋਜਨਾਵਾਂ ਦੀਆਂ ਸ਼ੁਰੂਆਤ ਕੀਤੀ ਸੀ, ਪਰ ਉਨਾਂ ਦਾ ਉਦੇਸ਼ ਲੋਕਾਂ ਦੀ ਸਿਹਤ ਠੀਕ ਕਰਨਾ ਨਹੀਂ, ਸਗੋਂ ਕਰਦਾਤਾਵਾਂ ਦੇ ਪੈਸੇ ਨਾਲ ਕੁੱਝ ਮੁੱਠੀ ਭਰ ਲੋਕਾਂ ਨੂੰ ਲਾਭ ਦੇਣਾ ਸੀ।

ਹਰਪਾਲ ਸਿੰਘ ਚੀਮਾ ਨੇ ਆਯੂਸ਼ਮਨ ਭਾਰਤ ਯੋਜਨਾ ਦੀ ਅਸਫ਼ਲਤਾ ਬਾਰੇ ਕਿਹਾ ਕਿ ਇਸ ਯੋਜਨਾ'ਚ ਵੱਡੇ ਪੈਮਾਨੇ 'ਤੇ ਭ੍ਰਿਸ਼ਟਾਚਾਰ ਅਤੇ ਘੋਟਾਲਾ ਹੋਇਆ ਹੈ, ਜਿਸ ਕਾਰਨ ਇਸ ਯੋਜਨਾ ਦਾ ਵੱਡਾ ਹਿੱਸਾ ਆਮ ਲੋਕਾਂ ਦੇ ਇਲਾਜ 'ਤੇ ਖਰਚ ਹੋਣ ਦੀ ਥਾਂ ਨਿੱਜੀ ਬੀਮਾ ਕੰਪਨੀਆਂ ਅਤੇ ਨਿੱਜੀ ਹਸਪਤਾਲਾਂ ਕੋਲ ਜਾ ਰਿਹਾ ਹੈ। ਇਹ ਯੋਜਨਾ ਹੁਣ ਨਿੱਜੀ ਹਸਪਤਾਲ ਮਾਲਕਾਂ, ਬੀਮਾ ਕੰਪਨੀਆਂ ਅਤੇ ਭ੍ਰਿਸ਼ਟ ਰਾਜਨੇਤਾਵਾਂ ਅਤੇ ਅਧਿਕਾਰੀਆਂ ਵੱਲੋਂ ਲੋਕਾਂ ਦੇ ਪੈਸੇ ਨੂੰ ਲੁੱਟਣ ਦਾ ਜਰੀਆ ਬਣ ਗਈ ਹੈ।

ਚੀਮਾ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਯੋਜਨਾ ਦੇ ਤਹਿਤ ਹਰ ਸਾਲ ਭਾਰਤ ਸਰਕਾਰ ਨਿੱਜੀ ਬੀਮਾ ਕੰਪਨੀਆਂ ਨੂੰ 4 ਹਜ਼ਾਰ ਕਰੋੜ ਰੁਪਏ ਵੰਡਦੀ ਹੈ, ਜਿਸ 'ਚੋਂ ਜ਼ਿਆਦਾ ਹਿੱਸੇ ਨੂੰ ਨਿੱਜੀ ਹਸਪਤਾਲਾਂ  ਮਰੀਜ਼ਾਂ ਦੇ ਇਲਾਜ ਦਾ ਖਰਚ ਜਾਣਬੂਝ ਵਧਾ ਕੇ ਲੁੱਟਦੇ ਹਨ। ਆਪ ਆਗੂ ਨੇ ਕਿਹਾ ਕਿ ਜੇ ਇਹੀ 4 ਹਜ਼ਾਰ ਕਰੋੜ ਰੁਪਏ ਹਰ ਸਾਲ ਸਰਕਾਰੀ ਸਿਹਤ ਸੇਵਾਵਾਂ ਅਤੇ ਸਰਕਾਰੀ ਹਸਪਤਾਲਾਂ ਦੇ ਸੁਧਾਰ 'ਤੇ ਖਰਚ ਹੋਵੇ ਤਾਂ ਸਿਹਤ ਸੇਵਾਵਾਂ 'ਚ ਕਰਾਂਤੀ ਆ ਜਾਵੇਗੀ। ਪਰ ਜਨ ਵਿਰੋਧੀ ਅਤੇ ਪੂੰਜੀਵਾਦੀ ਸਰਕਾਰਾਂ ਲੋਕਾਂ ਦੇ ਇਲਾਜ ਦੀ ਕੀਮਤ 'ਤੇ ਜਨਤਾ ਦੇ ਪੈਸੇ ਨੂੰ ਜਾਣਬੁਝ ਕੇ ਗਲਤ ਤਰੀਕੇ ਨਾਲ ਖਰਚ ਕਰਦੀ ਹੈ, ਤਾਂਕਿ ਸੱਤਾ 'ਚ ਬੈਠੇ ਆਗੂਆਂ ਅਤੇ ਉਨਾਂ ਦੇ ਉਦਯੋਗਪਤੀ ਦੋਸਤਾਂ ਦਾ ਫਾਇਦਾ ਹੋ ਸਕੇ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 90 ਫੀਸਦੀ ਰੋਗੀਆਂ ਦਾ ਇਲਾਜ ਓਪੀਡੀ ਵਿੱਚ ਹੁੰਦਾ ਹੈ ਅਤੇ ਉਹ ਇਸ ਯੋਜਨਾ ਦਾ ਲਾਭ ਨਹੀਂ ਉਠਾ ਸਕਦੇ। ਯਾਨੀ ਸਰਕਾਰ ਐਨੀ ਵੱਡੀ ਰਕਮ ਸਿਰਫ਼ 10- 15 ਫ਼ੀਸਦੀ ਮਰੀਜ਼ਾਂ 'ਤੇ ਹੀ ਖਰਚ ਕਰ ਰਹੀ ਹੈ ਅਤੇ ਉਹ ਵੀ ਕਈ ਮਾਮਲਿਆਂ ਵਿੱਚ ਦੇਖਿਆ ਗਿਆ ਹੈ ਕਿ ਨਿੱਜੀ ਹਸਪਤਾਲ ਇਸ ਯੋਜਨਾ ਦੇ ਜ਼ਰੀਏ ਮਰੀਜ਼ਾਂ ਅਤੇ ਬੀਮਾ ਕੰਪਨੀਆਂ ਦੋਵਾਂ ਕੋਲੋਂ ਪੈਸੇ ਵਸੂਲਦੇ ਹਨ। ਚੀਮਾ ਨੇ ਕਿਹਾ ਕਿ ਇਹ ਬਹੁਤ ਮਾੜੀ ਗੱਲ ਹੈ ਕਿ ਜਿਸ ਯੋਜਨਾ ਨੂੰ ਸਰਕਾਰੀ ਸਿਹਤ ਸੇਵਾਵਾਂ 'ਚ ਸੁਧਾਰ ਲਈ ਸ਼ੁਰੂ ਕੀਤਾ ਸੀ, ਉਹ ਅੱਜ ਡਿਫਾਲਟਰ ਨਿੱਜੀ ਹਸਪਤਾਲਾਂ ਅਤੇ ਭ੍ਰਿਸ਼ਟ ਆਗੂਆਂ ਅਤੇ ਅਧਿਕਾਰੀਆਂ ਦੇ ਭ੍ਰਿਸ਼ਟਾਚਾਰ ਦਾ ਸ਼ਿਕਾਰ ਹੋ ਗਈ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਸਰਕਾਰੀ ਸਿਹਤ ਸੇਵਾਵਾਂ 'ਚ ਪ੍ਰਮੁੱਖਤਾ ਨਾਲ ਸੁਧਾਰ ਆ ਜਾਵੇਗਾ ਅਤੇ ਇਲਾਜ ਢਾਂਚੇ ਦਾ ਨਵੇਂ ਸਿਰ ਤੋਂ ਵਿਕਾਸ ਕੀਤਾ ਜਾਵੇਗਾ, ਤਾਂ ਜੋ ਲੋਕਾਂ ਦੇ ਪੈਸੇ ਨੂੰ ਮੁੱਠੀ ਭਰ ਲੋਕਾਂ ਦੀ ਜੇਬ 'ਚ ਪਾਉਣ ਦੀ ਬਜਾਏ ਜਨਤਾ ਦੀ ਸੁਵਿਧਾ ਲਈ ਇਸਤੇਮਾਲ ਕੀਤਾ ਜਾ ਸਕੇ। ਉਨਾਂ ਕਿਹਾ ਕਿ ਆਪ ਦੀ ਸਰਕਾਰ ਜਨਤਾ ਦੇ ਪੈਸੇ ਦੀ ਹੇਰਾਫੇਰੀ ਕਰਨ ਵਾਲੇ ਅਧਿਕਾਰੀਆਂ, ਭ੍ਰਿਸ਼ਟ ਆਗੂਆਂ ਅਤੇ ਨਿੱਜੀ ਹਸਪਤਾਲਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਸ਼ਾਸਨ ਵਿਵਸਥਾ 'ਚ ਫੈਲੀ ਲੁੱਟ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਯੋਜਨਾਵਾਂ ਨਾਲ ਆਮ ਲੋਕਾਂ ਨੂੰ ਚੰਗੀ ਸਿਹਤ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾ ਪ੍ਰਦਾਨ ਕਰੇਗੀ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget