(Source: ECI/ABP News)
Stubble Burning: ਪਰਾਲੀ ਸਾੜਨ ਸਬੰਧੀ SC 'ਚ ਹੋਈ ਸੁਣਵਾਈ, ਪੰਜਾਬ ਤੇ ਹਰਿਆਣਾ ਸਰਕਾਰ ਤੋਂ ਮੰਗਿਆ 10 ਦਿਨਾਂ ਦਾ ਹਿਸਾਬ, ਜਾਣੋ ਸੁਣਵਾਈ ਦੌਰਾਨ ਕੀ ਹੋਇਆ ?
ਪੰਜਾਬ ਸਰਕਾਰ ਨੇ ਸੁਣਵਾਈ ਤੋਂ ਪਹਿਲਾਂ ਤਿੰਨ ਜ਼ਿਲ੍ਹਿਆਂ ਦੇ ਨੌਂ ਅਧਿਕਾਰੀਆਂ ਖ਼ਿਲਾਫ਼ ਅਪਰਾਧਿਕ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਹ ਆਪਣੇ ਇਲਾਕੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਨਾਕਾਮ ਰਹੇ ਹਨ।
![Stubble Burning: ਪਰਾਲੀ ਸਾੜਨ ਸਬੰਧੀ SC 'ਚ ਹੋਈ ਸੁਣਵਾਈ, ਪੰਜਾਬ ਤੇ ਹਰਿਆਣਾ ਸਰਕਾਰ ਤੋਂ ਮੰਗਿਆ 10 ਦਿਨਾਂ ਦਾ ਹਿਸਾਬ, ਜਾਣੋ ਸੁਣਵਾਈ ਦੌਰਾਨ ਕੀ ਹੋਇਆ ? Hearing held in SC regarding stubble burning know full details Stubble Burning: ਪਰਾਲੀ ਸਾੜਨ ਸਬੰਧੀ SC 'ਚ ਹੋਈ ਸੁਣਵਾਈ, ਪੰਜਾਬ ਤੇ ਹਰਿਆਣਾ ਸਰਕਾਰ ਤੋਂ ਮੰਗਿਆ 10 ਦਿਨਾਂ ਦਾ ਹਿਸਾਬ, ਜਾਣੋ ਸੁਣਵਾਈ ਦੌਰਾਨ ਕੀ ਹੋਇਆ ?](https://feeds.abplive.com/onecms/images/uploaded-images/2024/11/04/21d43e6e2b87895dc2d968ffe4dd111e1730719268841674_original.jpg?impolicy=abp_cdn&imwidth=1200&height=675)
Stubble Burning: ਦਿੱਲੀ ਵਿੱਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ਵਿੱਚ ਅੱਜ (ਸੋਮਵਾਰ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਜਿਸ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ 10 ਦਿਨਾਂ ਦਾ ਡਾਟਾ ਹਲਫੀਆ ਬਿਆਨ ਸਮੇਤ ਅਗਲੀ ਤਰੀਕ 'ਤੇ ਦੇਣ ਲਈ ਕਿਹਾ ਗਿਆ ਹੈ। ਸੁਣਵਾਈ ਤੋਂ ਬਾਅਦ ਮਾਮਲੇ ਦੀ ਅਗਲੀ ਤਰੀਕ 14 ਨਵੰਬਰ ਤੈਅ ਕੀਤੀ ਗਈ ਹੈ।
ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕੇਂਦਰ ਨੂੰ ਪਰਾਲੀ ਸਾੜਨ ਤੋਂ ਰੋਕਣ ਤੇ ਪ੍ਰਦੂਸ਼ਣ ਕੰਟਰੋਲ ਲਈ ਫੰਡਾਂ ਲਈ ਅਰਜ਼ੀ ਦੇਣ ਲਈ ਕਿਹਾ ਜਿਸ 'ਤੇ ਜਸਟਿਸ ਓਕਾ ਨੇ ਭਾਰਤ ਸਰਕਾਰ ਨੂੰ ਇੱਕ ਹਫਤੇ 'ਚ ਇਸ 'ਤੇ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਹੁਕਮ ਦਿੱਤਾ ਗਿਆ ਹੈ ਕਿ ਪੰਜਾਬ ਅਤੇ ਹਰਿਆਣਾ ਰਾਜਾਂ ਨੂੰ ਪਿਛਲੇ 10 ਦਿਨਾਂ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਦੇ ਵੇਰਵੇ ਪੇਸ਼ ਕਰਨ ਲਈ ਹਲਫੀਆ ਬਿਆਨ ਦਾਇਰ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।
ਸੁਣਵਾਈ ਤੋਂ ਪਹਿਲਾਂ ਐਕਸ਼ਨ 'ਚ ਪੰਜਾਬ ਸਰਕਾਰ
ਪੰਜਾਬ ਸਰਕਾਰ ਨੇ ਸੁਣਵਾਈ ਤੋਂ ਪਹਿਲਾਂ ਤਿੰਨ ਜ਼ਿਲ੍ਹਿਆਂ ਦੇ ਨੌਂ ਅਧਿਕਾਰੀਆਂ ਖ਼ਿਲਾਫ਼ ਅਪਰਾਧਿਕ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਹ ਆਪਣੇ ਇਲਾਕੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਨਾਕਾਮ ਰਹੇ ਹਨ। ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਐਕਟ, 2021 ਦੀ ਧਾਰਾ 14(2) ਦੇ ਤਹਿਤ ਇਨ੍ਹਾਂ ਨੌਂ ਅਧਿਕਾਰੀਆਂ ਦੇ ਖਿਲਾਫ ਮੁਕੱਦਮੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਵੀ ਸਰਗਰਮ
ਫਿਰੋਜ਼ਪੁਰ ਦੇ ਐਸਐਸਪੀ ਸੌਮਿਆ ਮਿਸ਼ਰਾ ਅਨੁਸਾਰ ਪੁਲਿਸ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਹੁਣ ਤੱਕ 296 ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਪਿਛਲੇ ਚਾਰ ਦਿਨਾਂ ਵਿੱਚ 121 ਕੇਸ ਦਰਜ ਕੀਤੇ ਗਏ ਹਨ। ਮੋਗਾ ਦੇ ਡੀਸੀ ਵਿਸ਼ੇਸ਼ ਸਾਰੰਗਲ ਨੇ ਐਤਵਾਰ ਨੂੰ ਦੋ ਐਸਡੀਐਮ, ਦੋ ਐਸਐਚਓ ਅਤੇ ਇੱਕ ਬੀਡੀਪੀਓ ਅਤੇ ਹੋਰ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਸਾਰੰਗਲ ਨੇ ਦੱਸਿਆ ਕਿ ਪੰਜਾਬ ਰਿਮੋਟ ਸੈਂਸਿੰਗ ਸੈਂਟਰ, ਲੁਧਿਆਣਾ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਸਬੰਧੀ 105 ਕੇਸ ਦਰਜ ਕੀਤੇ ਗਏ ਹਨ ਅਤੇ ਉਲੰਘਣਾ ਕਰਨ ਵਾਲੇ ਕਿਸਾਨਾਂ ਨੂੰ 1.72 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਫ਼ਿਰੋਜ਼ਪੁਰ ਦੀ ਡੀਸੀ ਦੀਪਤੀ ਸ਼ਰਮਾ ਨੇ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਨਾਕਾਮ ਰਹਿਣ ਕਾਰਨ ਪੇਂਡੂ ਵਿਕਾਸ ਤੇ ਸਹਿਕਾਰਤਾ ਵਿਭਾਗਾਂ ਦੇ 102 ਤੋਂ ਵੱਧ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਸਖ਼ਤ ਕਦਮਾਂ ਅਤੇ ਬਹੁ-ਪੱਧਰੀ ਰਣਨੀਤੀਆਂ ਕਾਰਨ ਪਿਛਲੇ ਸਾਲ ਦੇ ਮੁਕਾਬਲੇ 58 ਫੀਸਦੀ ਦੀ ਕਮੀ ਆਈ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)