Faridkot news: ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਹੋਈ ਸੁਣਵਾਈ, ਪੇਸ਼ ਕੀਤੇ ਗਏ ਚਲਾਨਾਂ 'ਚ ਹੋਏ ਵੱਡੇ ਖੁਲਾਸੇ
Faridkot news: ਫਰੀਦਕੋਟ ਅਦਾਲਤ ਵਿੱਚ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਸੁਣਵਾਈ ਹੋਈ ਜਿਸ ਦੌਰਾਨ ਐਸਆਈਟੀ ਨੇ ਚੌਥਾ ਚਲਾਨ ਪੇਸ਼ ਕੀਤਾ ਜਿਸ ਵਿੱਚ ਵੱਡੇ ਖੁਲਾਸੇ ਹੋਏ।
Faridkot news: ਫਰੀਦਕੋਟ ਅਦਾਲਤ ਵਿੱਚ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਸੁਣਵਾਈ ਹੋਈ ਜਿਸ ਦੌਰਾਨ ਐਸਆਈਟੀ ਨੇ ਚੌਥਾ ਚਲਾਨ ਪੇਸ਼ ਕੀਤਾ ਜਿਸ ਵਿੱਚ ਵੱਡੇ ਖੁਲਾਸੇ ਹੋਏ।
ਦੱਸ ਦਈਏ ਕਿ 2015 ‘ਚ ਵਾਪਰੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ SIT ਹੁਣ ਤੱਕ ਦੋਸ਼ੀਆਂ ਖਿਲਾਫ਼ ਚਾਰ ਚਲਾਨ ਪੇਸ਼ ਕਰ ਚੁੱਕੀ ਹੈ। ਇਸ ‘ਚ ਪਹਿਲਾ ਚਲਾਨ ਕਰੀਬ 7000 ਪੰਨਿਆਂ, ਦੂਜਾ ਚਲਾਨ 2400 ਪੰਨਿਆਂ ਦਾ, ਤੀਜਾ ਚਲਾਨ 2500 ਪੰਨਿਆਂ ਦਾ ਅਤੇ 15 ਸਤੰਬਰ ਨੂੰ ਚੌਥਾ ਚਲਾਨ 22 ਪੰਨਿਆਂ ਦਾ ਪੇਸ਼ ਕੀਤਾ ਗਿਆ ਸੀ।
ਜਿੱਥੇ ਜਾਂਚ ਕਮੇਟੀ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਕਈ ਹੋਰ ਪੁਲਿਸ ਅਧਿਕਾਰੀ ਇਸ ਮਾਮਲੇ ‘ਚ ਆਰੋਪੀ ਬਣਾਏ ਗਏ ਸਨ।
ਉਥੇ ਹੁਣ ਇਸ ਮਾਮਲੇ ‘ਚ ਆਰੋਪੀ ਬਣਾਏ ਗਏ ਤਤਕਾਲੀ SHO ਗੁਰਦੀਪ ਸਿੰਘ ਪੰਧੇਰ ਵੱਲੋਂ ਅਤੇ ਕੁਝ ਹੋਰ ਪੁਲਿਸ ਮੁਲਾਜ਼ਮਾਂ ਵੱਲੋਂ ਹੁਣ ਅਦਾਲਤ ਚ ਅਰਜ਼ੀ ਲਗਾ ਕੇ ਪ੍ਰਦਰਸ਼ਨਕਾਰੀਆਂ ਖਿਲਾਫ਼ (ਜਿਨ੍ਹਾਂ ਵੱਲੋਂ ਇਸ ਮੌਕੇ ਪੁਲਿਸ ਮੁਲਾਜ਼ਮਾਂ ਤੇ ਹਮਲਾ ਕੀਤਾ ਗਿਆ ਸੀ) ਉਸ ਸਬੰਧੀ ਕਿਸੇ ਕਿਸਮ ਦੇ ਤੱਥ ਆਪਣੀ ਜਾਂਚ ‘ਚ SIT ਵੱਲੋਂ ਪੇਸ਼ ਨਹੀਂ ਕੀਤੇ ਗਏ।
ਇਹ ਵੀ ਪੜ੍ਹੋ: Sangrur News: ਅਕਾਲੀ ਦਲ ਨੂੰ ਵੱਡਾ ਝਟਕਾ ! ਬਾਬੂ ਪ੍ਰਕਾਸ਼ ਚੰਦ ਗਰਗ ਅਕਾਲੀ ਦਲ (D) 'ਚ ਹੋਏ ਸ਼ਾਮਲ, ਬਾਦਲ ਪਰਿਵਾਰ ਨੇ ਨਾਰਾਜ਼ ?
ਇਸ ਮਾਮਲੇ ‘ਚ ਗੁਰਦੀਪ ਸਿੰਘ ਪੰਧੇਰ ਦੇ ਵਕੀਲ ਅਮਿਤ ਗੁਪਤਾ ਨੇ ਦੱਸਿਆ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਹੁਣ ਤੱਕ ਜਿਹੜੇ ਚਲਾਨ SIT ਵੱਲੋਂ ਅਦਾਲਤ ‘ਚ ਪੇਸ਼ ਕੀਤੇ ਗਏ ਹਨ, ਉਨ੍ਹਾਂ ਮੁਤਾਬਿਕ ਘਟਨਾਕ੍ਰਮ ਵੇਲੇ ਦੋ ਪੁਲਿਸ ਮੁਲਾਜ਼ਮਾਂ ਦੀਆਂ ਰਾਇਫ਼ਲਸ ਪ੍ਰਦਰਸ਼ਨਕਾਰੀਆਂ ਵੱਲੋਂ ਖੋਈਆਂ ਗਈਆਂ ਸਨ।
ਇਸ ਮਾਮਲੇ ਦੇ ਮੁੱਖ ਗਵਾਹ ਅਜੀਤ ਸਿੰਘ ਦੇ ਪੱਟ ‘ਚ ਗੋਲੀ ਲੱਗੀ ਸੀ, ਜੋ ਕਿ ਮੁਕਤਸਰ ਰੋਡ ‘ਤੇ ਪ੍ਰਦਰਸ਼ਨਕਾਰੀਆਂ ਵਾਲੇ ਪਾਸਿਓਂ ਚੱਲੀ ਸੀ। ਉਹ ਇਸ ਦਿਸ਼ਾ ‘ਚ ਰਾਈਫਲ ਖੋਹ ਕੇ ਭੱਜੇ ਸਨ ਜੋ ਕਿ ਇੱਕ ਵੀਡੀਓ ‘ਚ ਨਜ਼ਰ ਆ ਰਿਹਾ ਹੈ।
ਉਨ੍ਹਾਂ ਕਿਹਾ ਕਿ SIT ਵੱਲੋਂ ਅਦਾਲਤ ‘ਚ ਸੀਡੀ ਰਾਹੀਂ ਉਸ ਵੀਡੀਓ ਨੂੰ ਵੀ ਪੇਸ਼ ਕੀਤਾ ਗਿਆ ਹੈ ਜਿਸ ‘ਚ 2 ਪੁਲਿਸ ਮੁਲਾਜ਼ਮਾਂ ਤੋਂ ਰਾਈਫਲ ਖੋਹ ਕੇ ਇੱਕ ਪ੍ਰਦਰਸ਼ਕਾਰੀ ਫਰੀਦਕੋਟ ਰੋਡ ਅਤੇ ਦੂਸਰਾ ਮੁਕਤਸਰ ਰੋਡ ਵੱਲੀ ਭੱਜਦਾ ਨਜ਼ਰ ਆ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਸੀਂ ਸ਼ੁਰੂ ਤੋਂ ਹੀ ਮੰਗ ਕਰਦੇ ਆ ਰਹੇ ਹਾਂ ਕਿ ਪ੍ਰਦਰਸ਼ਨਕਾਰੀਆਂ ਦੇ ਆਗੂਆਂ ਤੋਂ ਜਾਂਚ ਦੌਰਾਨ ਕਿਸੇ ਕਿਸਮ ਦੇ ਕੋਈ ਤੱਥ ਇਕੱਠੇ ਨਹੀਂ ਕੀਤੇ ਗਏ। ਇਸ ਲਈ ਜਾਂਚ ‘ਤੇ ਵੀ ਕਈ ਤਰ੍ਹਾਂ ਦੇ ਸਵਾਲ ਉਠਦੇ ਹਨ ਕਿ ਇਹ ਜਾਂਚ ਨਿਰਪੱਖ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ: Punjab News: ਮੋਹਾਲੀ ਨੂੰ ਗੇਟਵੇਅ ਆਫ਼ ਪੰਜਾਬ ਕਹਿੰਦੇ ਨੇ, ਅਸੀਂ ਪੰਜਾਬੀ ਹਾਂ ਹਰ ਰੋਜ਼ ਨਵਾਂ ਖੂਹ ਪੱਟ ਕੇ ਪਾਣੀ ਪੀ ਸਕਦੇ ਹਾਂ-ਮਾਨ
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ

















