Navjot Singh Sidhu Security: ਹਾਲ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਆਪਣੀ ਸੁਰੱਖਿਆ ਵਧਾਉਣ ਲਈ ਪੰਜਾਬ ਹਰਿਆਣਾ ਹਾਈ ਕੋਰਟ ਪਹੁੰਚੇ ਸਨ। ਨਵਜੋਤ ਸਿੱਧੂ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਵਾਈ ਤੋਂ ਵਧਾ ਕੇ ਜ਼ੈੱਡ ਪਲੱਸ (z plus security) ਕੀਤਾ ਜਾਵੇ, ਕਿਉਂਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ।
ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਘਟਾਉਣ ਦੇ ਮਾਮਲੇ 'ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ 'ਤੇ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ 5 ਮਈ ਤੱਕ ਮਾਮਲੇ ਦੀ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ ਹੈ।
ਨਵਜੋਤ ਸਿੱਧੂ ਨੇ ਜ਼ੈੱਡ ਪਲੱਸ ਸੁਰੱਖਿਆ ਦੀ ਕੀਤੀ ਮੰਗ
ਨਵਜੋਤ ਸਿੱਧੂ ਮੁਤਾਬਕ ਹੁਣ ਜਦੋਂ ਉਹ ਜੇਲ੍ਹ ਤੋਂ ਰਿਹਾਅ ਹੋ ਚੁੱਕੇ ਹਨ ਤਾਂ ਉਨ੍ਹਾਂ ਦੀ ਸੁਰੱਖਿਆ ਨੂੰ ਘਟਾ ਕੇ ਵਾਈ ਕੈਟਾਗਰੀ ਕਰ ਦਿੱਤਾ ਗਿਆ ਹੈ। ਜਿਸ ਮਗਰੋਂ ਸਿੱਧੂ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।
ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਜਾਨ ਦਾ ਖਤਰਾ ਹੈ ਅਤੇ ਉਨ੍ਹਾਂ ਨੇ ਸੁਰੱਖਿਆ ਵਾਈ ਤੋਂ ਜ਼ੈੱਡ ਪਲੱਸ ਕਰਨ ਦੀ ਮੰਗ ਕੀਤੀ ਹੈ। ਇੱਥੇ ਇਹ ਵੀ ਦੱਸ ਦੇਈਏ ਕਿ ਰੋਡ ਰੇਜ ਮਾਮਲੇ 'ਚ ਸੁਰੱਖਿਆ ਵਾਪਸ ਲੈ ਲਈ ਗਈ ਸੀ ਪਰ ਉਸ ਦੌਰਾਨ ਜੇਲ੍ਹ 'ਚੋ ਬਾਹਰ ਆਉਣ 'ਤੇ ਸੁਰੱਖਿਆ ਦੇਣ ਦੀ ਗੱਲ ਕਹੀ ਗਈ ਸੀ।
ਦੱਸਣਯੋਗ ਹੈ ਕਿ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਦੇ ਕੁੱਝ ਦਿਨ ਬਾਅਦ ਹੀ ਇਕ ਅਣਪਛਾਤਾ ਸ਼ੱਕੀ ਵਿਅਕਤੀ ਉਨ੍ਹਾਂ ਦੇ ਘਰ ਦੀ ਛੱਤ 'ਤੇ ਦੇਖਿਆ ਗਿਆ ਸੀ। ਇਸ ਮਾਮਲੇ 'ਚ ਪਟਿਆਲਾ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਕੇਸ ਵੀ ਦਰਜ ਕੀਤਾ ਹੈ।
ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਅਜਿਹੇ 'ਚ ਉਨ੍ਹਾਂ ਨੂੰ ਦਿੱਤੀ ਗਈ ਸੁਰੱਖਿਆ ਬਹੁਤ ਘੱਟ ਹੈ। ਇਸ ਲਈ ਉਨ੍ਹਾਂ ਨੂੰ ਪਹਿਲਾਂ ਵਾਂਗ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।