NSA: ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਅਰਜ਼ੀ 'ਤੇ ਅੱਜ ਹਾਈਕੋਰਟ 'ਚ ਵੱਡੀ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਨੂੰ ਪਿਛਲੀ ਵਾਰ ਜਾਰੀ ਹੋਏ ਸੀ ਆਹ ਨੋਟਿਸ
Hearing in High Court - ਦਾਇਰ ਪਟੀਸ਼ਨ ਵਿੱਚ ਔਜਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਮੁਹਿੰਮ ਚਲਾਈ ਗਈ ਸੀ। ਫਿਰ ਉਸ ਦੇ ਸਾਥੀਆਂ 'ਤੇ ਸ਼ਿਕੰਜਾ ਕੱਸਿਆ ਗਿਆ ਪਰ ਉਸ ਨੂੰ ਵੀ ਨਿਸ਼ਾਨਾ ਬਣਾਇਆ ਗਿਆ

Waris Punjab De - ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਪਟੀਸ਼ਨ 'ਤੇ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਵੱਡੀ ਸੁਣਵਾਈ ਹੋਣ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਤੇ ਹੋਰਾਂ ਨੇ ਆਪਣੇ ਖਿਲਾਫ਼ ਲੱਗੇ NSA ਖਿਲਾਫ਼ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਫਿਲਹਾਲ ਪਟੀਸ਼ਨਰ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।
ਅੱਜ ਦੀ ਕਾਰਵਾਈ ਦੌਰਾਨ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜਵਾਬ ਦਾਖ਼ਲ ਕਰਨਾ ਹੈ। ਇਸ ਤੋਂ ਪਹਿਲਾਂ ਗੁਰਿੰਦਰ ਔਜਲਾ ਵੱਲੋਂ ਦਾਇਰ ਪਟੀਸ਼ਨ ’ਤੇ ਹਾਈ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ।
ਦਾਇਰ ਪਟੀਸ਼ਨ ਵਿੱਚ ਗੁਰਿੰਦਰ ਔਜਲਾ ਨੇ ਕਿਹਾ ਕਿ ਸਰਕਾਰ ਵੱਲੋਂ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਲਈ ਮੁਹਿੰਮ ਚਲਾਈ ਗਈ ਸੀ। ਪਰ ਉਹ ਵੀ ਇਸ ਮੁਹਿੰਮ ਤਹਿਤ ਫੜਿਆ ਗਿਆ। ਗੁਰਿੰਦਰ ਸਿੰਘ ਔਜਲਾ ਅਤੇ ਹਾਈਕੋਰਟ ਵਿੱਚ ਪੁੱਜੇ ਹੋਰ ਪਟੀਸ਼ਨਰਾਂ ਵਿੱਚ ਪ੍ਰਧਾਨ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਏਕੇ ਅਤੇ ਬਸੰਤ ਸਿੰਘ ਸ਼ਾਮਲ ਹਨ।
ਦਾਇਰ ਪਟੀਸ਼ਨ ਵਿੱਚ ਔਜਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਮੁਹਿੰਮ ਚਲਾਈ ਗਈ ਸੀ। ਫਿਰ ਉਸ ਦੇ ਸਾਥੀਆਂ 'ਤੇ ਸ਼ਿਕੰਜਾ ਕੱਸਿਆ ਗਿਆ ਪਰ ਉਸ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਇੱਥੋਂ ਤੱਕ ਕਿ ਉਸ ਦੇ ਖਿਲਾਫ ਰਾਸ਼ਟਰੀ ਸੁਰੱਖਿਆ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਗੁਰਿੰਦਰ ਔਜਲਾ ਨੇ ਦੱਸਿਆ ਕਿ ਇਸ ਕਾਰਵਾਈ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਪਟੀਸ਼ਨਰ ਨੇ ਕਿਹਾ ਕਿ ਇਹ ਕਾਰਵਾਈ ਨਿਰਧਾਰਿਤ ਕਾਨੂੰਨੀ ਪ੍ਰਕਿਰਿਆ ਅਨੁਸਾਰ ਉਸ ਵਿਰੁੱਧ ਨਹੀਂ ਕੀਤੀ ਗਈ। ਪਟੀਸ਼ਨਰ ਨੇ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਕਰਾਰ ਦਿੰਦਿਆਂ ਇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial






















