MC Elections: ਪੰਜਾਬ ਦੀਆਂ 5 ਨਗਰ ਨਿਗਮਾਂ ਚੋਣਾਂ ਸਮੇਂ ਸਿਰ ਨਾ ਕਰਵਾਏ ਜਾਣ ਦੇ ਮਮਾਲੇ 'ਤੇ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਹਾਈ ਕੋਰਟ ਪਟੀਸ਼ਨ ਦਾਇਰ ਕੀਤੇ ਜਾਣ ਤੋਂ ਤਿੰਨ ਹਫ਼ਤਿਆਂ ਬਾਅਦ ਸੁਣਵਾਈ ਕਰਨ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਜਦੋਂ ਸੁਣਵਾਈ ਹੋਈ ਸੀ ਤਾਂ ਪੰਜਾਬ ਸਰਕਾਰ ਪੱਖ ਦੇ ਵਕੀਲ ਨੇ ਹਾਈ ਕੋਰਟ 'ਚ ਦਲੀਲ ਦਿੱਤੀ ਸੀ ਕਿ ਇੱਕ ਨਗਰ ਨਿਗਮ ਦੀ ਵਾਰਡਬੰਦ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਪੈਂਡਿੰਗ ਹੈ। ਅਜਿਹੇ 'ਚ ਸੁਪਰੀਮ ਕੋਰਟ ਦੀ ਕੋਈ ਟਿੱਪਣ ਤੋਂ ਪਹਿਲਾਂ ਚੋਣਾਂ ਕਰਵਾਉਣ ਸਬੰਧੀ ਫੈਸਲਾ ਨਹੀਂ ਲਿਆ ਜਾ ਸਕਦਾ ਹੈ।
ਪੰਜਾਬ ਵਿੱਚ 5 ਨਗਰ ਨਿਗਮ ਜਿਹਨਾਂ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਹਨ। ਇਹਨਾਂ ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋ ਗਿਆ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਰਾਜ ਚੋਣ ਕਮਿਸ਼ਨਰ ਨੂੰ ਪਿਛਲੇ ਸਾਲ 15 ਨਵੰਬਰ ਤੱਕ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ।
ਪਰ ਜਲੰਧਰ ਵਿੱਚ ਵਾਰਡਬੰਦੀ ਦਾ ਕੰਮ ਪੂਰਾ ਨਾ ਹੋਣ ਕਰਕੇ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਸੀ। ਜਿਸ ਕਰਕੇ ਇਹ ਚੋਣਾਂ ਨਹੀਂ ਕਰਵਾਈਆਂ ਗਈਆਂ ਸਨ। ਹਾਲਾਂਕਿ ਸੂਬੇ ਦੀਆਂ 39 ਨਗਰ ਕੌਂਸਲਾਂ ਦੀਆਂ ਚੋਣਾਂ ਵੀ ਲੰਬਿਤ ਹਨ।
ਅੰਮ੍ਰਿਤਸਰ ਦੇ ਪ੍ਰਬੋਧ ਚੰਦਰ ਬਾਲੀ ਨੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਜਲੰਧਰ ਅਤੇ ਫਗਵਾੜਾ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਵੀ ਚੋਣਾਂ ਨਾ ਕਰਵਾਉਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਆਪਣੇ ਵਕੀਲ ਐਚਸੀ ਅਰੋੜਾ ਰਾਹੀਂ ਪਟੀਸ਼ਨ ਦਾਇਰ ਕੀਤੀ ਹੈ।
ਇਸ ਵਿੱਚ ਕਿਹਾ ਗਿਆ ਹੈ ਕਿ ਜਨਵਰੀ 2023 ਵਿੱਚ ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਚੋਣਾਂ ਕਰਵਾਉਣ ਦੀ ਲੋੜ ਸੀ। ਕਿਉਂਕਿ ਇਹ ਲਾਜ਼ਮੀ ਹੈ। ਇਹ ਭਾਰਤ ਦੇ ਸੰਵਿਧਾਨ ਦੇ ਅਨੁਛੇਦ 249-ਯੂ ਦੇ ਨਾਲ-ਨਾਲ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ ਦੀ ਧਾਰਾ 7 ਦੇ ਤਹਿਤ ਕੀਤਾ ਜਾਣਾ ਚਾਹੀਦਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial