Amritpal Singh Case Hearing: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅਤੇ ਆਪਣੇ 'ਤੇ ਹੋਈ ਕਾਰਵਾਈ ਖਿਲਾਫ਼ ਜੇਲ੍ਹ ਵਿੱਚ ਭੁੱਖ ਹੜਤਾਲ 'ਤੇ ਬੈਠੇ ਹਨ। ਅੰਮ੍ਰਿਤਪਾਲ ਸਿੰਘ ਤੇ ਉਸ ਦੇ 9 ਸਾਥੀਆਂ 'ਤੇ NSA ਤਹਿਤ ਕਾਰਵਾਈ ਕੀਤੀ ਗਈ ਸੀ। ਜਿਸ ਦੀ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ।
ਇਸ ਦੌਰਾਨ ਪੰਜਾਬ ਸਰਕਾਰ ਸਮੇਤ ਸਾਰੀਆਂ ਧਿਰਾਂ ਨੇ ਜਵਾਬ ਦਾਖ਼ਲ ਕਰਨ ਲਈ ਅਦਾਲਤ ਤੋਂ ਹੋਰ ਸਮਾਂ ਮੰਗਿਆ ਹੈ। ਹਾਈ ਕੋਰਟ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਦੀ ਅਗਲੀ ਸੁਣਵਾਈ 29 ਫਰਵਰੀ ਨੂੰ ਤੈਅ ਕੀਤੀ ਹੈ। ਇਸ ਦੇ ਨਾਲ ਹੀ ਸਾਰੀਆਂ ਧਿਰਾਂ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਮਾਮਲੇ ਵਿੱਚ ਹੋਰ ਧਿਰਾਂ ਵਿੱਚ ਕੇਂਦਰ ਸਰਕਾਰ ਅਤੇ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਸ਼ਾਮਲ ਹਨ।
ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਅਪ੍ਰੈਲ 2023 ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਦੇ ਗੁਰਦੁਆਰੇ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ 'ਤੇ ਐਨਐਸਏ ਉਸ ਸਮੇਂ ਲਗਾਇਆ ਗਿਆ ਜਦੋਂ ਪੁਲਿਸ ਉਸ ਦਾ ਪਿੱਛਾ ਕਰ ਰਹੀ ਸੀ। ਹਾਲਾਂਕਿ ਫੜੇ ਜਾਣ ਤੋਂ ਬਾਅਦ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ। ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਕਰੀਬ ਇੱਕ ਸਾਲ ਹੋਣ ਵਾਲਾ ਹੈ।
ਅਜਿਹੇ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਗੁਰੀ ਔਜਲਾ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਅਤੇ ਬਸੰਤ ਸਿੰਘ ਵੱਲੋਂ ਐਨਐਸਏ ਹਟਾਉਣ ਲਈ ਕਾਨੂੰਨੀ ਲੜਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਇਸ ਕਾਰਵਾਈ ਨੂੰ ਗੈਰ-ਕਾਨੂੰਨੀ ਦੱਸਿਆ ਹੈ। ਇਸ ਦੇ ਨਾਲ ਹੀ ਹੋਰ ਲੋਕ ਮੰਗ ਕਰ ਰਹੇ ਹਨ ਕਿ ਇਹਨਾਂ ਸਾਰਿਆਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ। ਇਸ ਸਬੰਧੀ ਉਹ ਆਪਣੇ ਸਾਥੀਆਂ ਸਮੇਤ ਜੇਲ੍ਹ ਵਿੱਚ ਭੁੱਖ ਹੜਤਾਲ ਵੀ ਕਰ ਰਿਹਾ ਹੈ। ਜਦੋਂਕਿ ਪਰਿਵਾਰਕ ਮੈਂਬਰਾਂ ਵੱਲੋਂ ਅੰਮ੍ਰਿਤਸਰ ਵਿੱਚ ਮੋਰਚਾ ਲਾਇਆ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।