ਚੰਡੀਗੜ੍ਹ : ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਗਵੰਤ ਸਿਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੇ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੀ ਜਿਹੜੀ ਪਟੀਸ਼ਨ ਹਾਈ ਕੋਰਟ 'ਚ ਲਗਾਈ ਸੀ, ਇਸ ਅਰਜ਼ੀ 'ਤੇ ਪ੍ਰਧਾਨ ਮੰਤਰੀ ਬਾਜੇਕੇ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਗੁਰਮੀਤ ਸਿੰਘ ਭੁੱਕਣਵਾਲਾ ਤੋਂ ਬਾਅਦ ਭਗਵੰਤ ਸਿਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਕੁਲਵੰਤ ਸਿੰਘ ਰਾੲ ਅਤੇ ਸਬੰਧ ਸਿੰਘ ਨੇ ਵੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਗ੍ਰਿਫ਼ਤਾਰੀ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। 


ਬੀਤੇ ਦਿਨ ਇਸ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਬਿਨਾਂ ਕੋਈ ਨੋਟਿਸ ਜਾਰੀ ਕੀਤੇ ਸੁਣਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਹੈ। ਹਾਈ ਕੋਰਟ ਵਿੱਚ ਪਾਈ ਇਸ ਪਟੀਸ਼ਨ ਵਿੱਚ ਪ੍ਰਧਾਨ ਮੰਤਰੀ ਬਾਜੇਕੇ, ਕੁਲਵੰਤ ਸਿੰਘ ਰਾੲ ਅਤੇ ਸਬੰਧ ਸਿੰਘ ਨੇ ਕਿਹਾ ਸੀ ਕਿ ਉਹਨਾਂ ਨੁੰ ਡਿਬਰੂਗੜ੍ਹ ਜੇਲ੍ਹ ਵਿੱਚ ਗ਼ੈਰ ਕਾਨੂੰਨੀ ਤੀਰਕੇ ਨਾਲ ਰੱਖਿਆ ਗਿਆ ਹੈ। ਅਤੇ ਉਹਨਾਂ ਨੁੰ ਜੇਲ੍ਹ ਤੋਂ ਰਿਹਾਅ ਕੀਤਾ ਜਾਵੇ। 


ਅਜਨਾਲਾ ਥਾਣੇ ਵਿੱਚ ਵਾਪਰੀ ਘਟਨਾ ਤੋਂ ਬਾਅਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਗਈ ਸੀ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਨੂੰ ਫੜ੍ਹਨ ਲਈ 18 ਮਾਰਚ ਨੂੰ ਪੰਜਾਬ ਭਰ ਵਿੱਚ ਇੱਕ ਮੈਗਾ ਆਪ੍ਰੇਸ਼ਨ ਚਾਿਲੲਆ ਸੀ।  ਜਿਸ ਤਹਿਤ ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਨਾਲ ਨਾਲ ਉਹਨਾਂ ਦੇ 8 ਸਾਥੀਆਂ ਨੂੰ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਸੀ। ਜਦਕਿ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ 23 ਅਪ੍ਰੈਲ ਨੂੰ ਮੋਗਾ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਇਹਨਾਂ ਸਾਰਿਆਂ 'ਤੇ ਨੈਸ਼ਨਲ ਸਕਿਉਰਟੀ ਐਕਟ ਯਾਨੀ ਐੱਨ. ਐੱਸ. ਏ ਲਗਾਇਆ ਗਿਆ ਸੀ। ਹੁਣ ਵਾਰੀ ਵਾਰੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਆਪਣੇ ਖਿਲਾਫ਼ ਕੀਤੀ ਗਈ ਕਾਰਵਾਈ ਖਿਲਾਫ਼ ਹਾਈਕੋਰਟ ਦਾ ਰੁਖ ਕਰ ਰਹੇ ਹਨ। 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।