Lawrence Bishnoi Jail Interview Case: ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ  ਗੈਂਗਸਟਰ ਲਾਰੈਂਸ ਬਿਸ਼ਨੋਈ ਜੇਲ੍ਹ ਦੀ ਇੰਟਰਵਿਊ ਮਾਮਲੇ 'ਚ ਅੱਜ ਮੁੜ ਸੁਣਵਾਈ ਹੋਣ ਜਾ ਰਹੀ ਹੈ। ਪਿਛਲੇ ਸੁਣਵਾਈ ਦੌਰਾਨ ਪੰਜਾਬ ਜੇਲ੍ਹ ਦੇ ਏਡੀਜੀਪੀ ਅਰੁਣਪਾਲ ਸਿੰਘ ਨੇ ਦੱਸਿਆ ਸੀ ਕਿ ਐਸਆਈਟੀ ਨੂੰ ਪੰਜਾਬ ਜੇਲ੍ਹ ਜਾਂ ਜੇਲ੍ਹ ਦੇ ਬਾਹਰ ਕਿਤੇ ਵੀ ਲਾਰੈਂਸ ਦੀ ਇੰਟਰਵਿਊ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਏਡੀਜੀਪੀ ਜੇਲ੍ਹ ਦੀ ਤਰਫ਼ੋਂ ਜਾਂਚ ਰਿਪੋਰਟ ਸੀਲਬੰਦ ਲਿਫ਼ਾਫ਼ੇ ਵਿੱਚ ਹਾਈ ਕੋਰਟ ਵਿੱਚ ਦਾਖ਼ਲ ਕੀਤੀ ਗਈ ਸੀ ਅਤੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੀ ਇਜਾਜ਼ਤ ਮੰਗੀ ਹੈ।



ਸਪੈਸ਼ਲ ਡੀਜੀਪੀ (ਐਸਟੀਐਫ) ਅਤੇ ਏਡੀਜੀਪੀ ਜੇਲ੍ਹ ਦੀ ਸਾਂਝੀ ਕਮੇਟੀ ਵੱਲੋਂ ਤਿਆਰ ਰਿਪੋਰਟ 14 ਦਸੰਬਰ ਨੂੰ ਹਾਈ ਕੋਰਟ ਵਿੱਚ ਪੇਸ਼ ਕੀਤੀ ਗਈ ਸੀ। ਇਸ ਰਿਪੋਰਟ ਵਿੱਚ SIT ਨੇ ਕਿਹਾ ਹੈ ਕਿ ਇੰਟਰਵਿਊ ਪੰਜਾਬ ਜਾਂ ਹਰਿਆਣਾ ਦੀ ਜੇਲ੍ਹ ਵਿੱਚ ਨਹੀਂ ਹੋਵੇਗੀ। SIT ਦੇ ਮੈਂਬਰ ADGP ਜੇਲ੍ਹ ਅਰੁਣਪਾਲ ਸਿੰਘ ਨੇ ਦੱਸਿਆ ਜਿਸ ਸਮੇਂ ਲਾਰੈਂਸ ਦਾ ਇੰਟਰਵਿਉ ਹੋਇਆ ਸੀ ਉਸ ਵੇਲੇ ਉਹ ਪੰਜਾਬ ਦੀ ਜੇਲ੍ਹ ਵਿੱਚ ਨਹੀਂ ਸੀ। ਅਦਾਲਤ ਨੇ ਪੁੱਛਿਆ ਜੇ ਪੰਜਾਬ ਦੀ ਜੇਲ੍ਹ ਨਹੀਂ ਤਾਂ ਫਿਰ  ਉਹ ਕਿੱਥੇ ਸੀ ?


ਇਸ ਦਾ ਜਵਾਬ ਦਿੰਦੇ ਹੋਏ ADGP ਨੇ ਕਿਹਾ ਜਦੋਂ ਇਹ ਇੰਟਰਵਿਊ ਜਾਰੀ ਕੀਤਾ ਗਿਆ ਸੀ ਤਾਂ ਲਾਰੈਂਸ ਬਿਸ਼ਨੋਈ ਰਾਜਸਥਾਨ ਤੇ ਦਿੱਲੀ ਦੀ ਜੇਲ੍ਹ ਵਿੱਚ ਸੀ। ਹਲਾਂਕਿ ਪੰਜਾਬ ਪੁਲਿਸ ਸੰਭਾਵਨਾ ਜਤਾਈ ਸੀ  ਕਿ ਇਹ ਇੰਟਰਵਿਊ ਰਾਜਸਥਾਨ  ਜੇਲ੍ਹ ਦੀ ਹੋ ਸਕਦੀ ਹੈ।
  


ਐਸ.ਆਈ.ਟੀ ਨੇ ਇਹ ਵੀ ਸਿੱਟਾ ਕੱਢਿਆ ਹੈ ਕਿ ਬਠਿੰਡਾ ਕੇਂਦਰੀ ਜੇਲ੍ਹ ਤੋਂ ਇੰਟਰਵਿਊ ਲੈਣਾ ਸੰਭਵ ਨਹੀਂ ਹੈ। ਸਪੈਸ਼ਲ ਸੈੱਲ ਵਿਚ ਜੈਮਰ ਲਗਾਏ ਗਏ ਹਨ ਜਿੱਥੇ ਬਿਸ਼ਨੋਈ ਨੂੰ ਰੱਖਿਆ ਗਿਆ ਹੈ।


ਐਸਆਈਟੀ ਨੇ ਅੰਦਾਜ਼ਾ ਲਗਾਇਆ ਹੈ ਕਿ ਬਿਸ਼ਨੋਈ ਦੀਆਂ ਦੋ ਵਾਰ-ਵਾਰ ਇੰਟਰਵਿਊਆਂ 14 ਮਾਰਚ ਅਤੇ 17 ਮਾਰਚ ਨੂੰ ਕੀਤੀਆਂ ਗਈਆਂ ਸਨ। ਏਡੀਜੀਪੀ ਜੇਲ੍ਹ ਅਰੁਣਪਾਲ ਸਿੰਘ ਨੇ ਹਾਈ ਕੋਰਟ ਨੂੰ ਦੱਸਿਆ ਕਿ ਬਿਸ਼ਨੋਈ ਨੂੰ ਪੰਜਾਬ ਅਤੇ ਹਰਿਆਣਾ ਤੋਂ ਬਾਹਰ ਲਿਜਾਇਆ ਗਿਆ ਸੀ ਕਿਉਂਕਿ ਉਹ ਦੋਵਾਂ ਰਾਜਾਂ ਤੋਂ ਬਾਹਰ ਦਰਜ ਕੇਸਾਂ ਵਿੱਚ ਵੀ ਲੋੜੀਂਦਾ ਸੀ।


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial