Sukhpal Khaira: ਅੱਜ ਦਾ ਦਿਨ ਸੁਖਪਾਲ ਖਹਿਰਾ ਲਈ ਲੈ ਕੇ ਆਵੇਗਾ ਰਾਹਤ ਜਾਂ ਬਣੇਗਾ ਆਫ਼ਤ ! ਥੋੜ੍ਹੀ ਦੇਰ 'ਚ ਲੱਗੇਗਾ ਪਤਾ
Sukhpal Singh Khaira Hearing: ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਲਈ ਫੰਡਿੰਗ ਦੇ ਮਾਮਲੇ ਵਿੱਚ ਈਡੀ ਨੇ ਕੁਝ ਦਿਨ ਪਹਿਲਾਂ ਸੁਖਪਾਲ ਸਿੰਘ ਖਹਿਰਾ ਖਿਲਾਫ ਚਾਰਜਸ਼ੀਟ ਫਾਈਲ ਕੀਤੀ ਸੀ । ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ
Sukhpal Singh Khaira Hearing ON Bail - ਜੇਲ੍ਹ 'ਚ ਬੰਦ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਣੀ ਹੈ। ਪਿਛਲੀ ਸੁਣਵਾਈ ਦੌਰਾਨ ਖਹਿਰਾ ਦੇ ਵਕੀਲ ਅਤੇ ਪੰਜਾਬ ਸਰਕਾਰ ਦੇ ਏਜੀ ਵਿਚਾਲ ਕਾਫ਼ੀ ਤਿੱਖੀ ਬਹਿਸ ਹੋਈ ਸੀ। ਖਹਿਰਾ ਨੂੰ 2015 ਦੇ ਡਰੱਗ ਰੈਕੇਟ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਸੁਰੱਖਿਆ ਕਾਰਨਾਂ ਕਰਕੇ ਉਸ ਨੂੰ ਸ੍ਰੀ ਮੁਕਤਸਰ ਜੇਲ੍ਹ ਤੋਂ ਨਾਭਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।
ਕਰੀਬ ਇੱਕ ਮਹੀਨਾ ਪਹਿਲਾਂ ਖਹਿਰਾ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਸੀ। ਉਨ੍ਹਾਂ ਦੇ ਵਕੀਲ ਨੇ ਪਟੀਸ਼ਨ ਵਿੱਚ ਇਹ ਵੀ ਕਿਹਾ ਹੈ ਕਿ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ, ਫਿਰ ਵੀ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਸੁਪਰੀਮ ਕੋਰਟ ਦੇ ਹੁਕਮਾਂ ਦੀ ਪੂਰੀ ਤਰ੍ਹਾਂ ਉਲੰਘਣਾ ਹੈ। ਕਿਉਂਕਿ ਉਸ ਨੂੰ ਪਹਿਲਾਂ ਹੀ ਹਾਈਕੋਰਟ ਤੋਂ ਰਾਹਤ ਮਿਲ ਚੁੱਕੀ ਸੀ।
ਸੁਖਪਾਲ ਸਿੰਘ ਖਹਿਰਾ ਨੂੰ ਪਿਛਲੀ ਵਾਰ ਵੀ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਸੀ । ਤਕਰੀਬਨ ਢਾਈ ਘੰਟੇ ਤੱਕ ਖਹਿਰਾ ਦੇ ਵਕੀਲ ਅਤੇ ਪੰਜਾਬ ਦੇ AG ਗੁਰਮਿੰਦਰ ਸਿੰਘ ਦੇ ਵਿਚਾਲੇ ਸੁਣਵਾਈ ਹੋਈ ਜਿਸ ਤੋਂ ਬਾਅਦ ਸ਼ੁੱਕਰਵਾਰ ਯਾਨੀ 17 ਨਵੰਬਰ ਤੱਕ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਟਾਲ ਦਿੱਤਾ ਗਿਆ ਸੀ।
ਸਭ ਤੋਂ ਪਹਿਲਾਂ 2 ਨਵੰਬਰ ਨੂੰ ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਣਾਉਣਾ ਸੀ ਪਰ ਪੰਜਾਬ ਸਰਕਾਰ ਦੇ ਵਕੀਲ ਨੇ ਨਵੇਂ ਸਬੂਤ ਮਿਲਣ ਦੀ ਗੱਲ ਕਹੀ ਸੀ ਜਿਸ ਤੋਂ ਬਾਅਦ ਫੈਸਲਾ 6 ਨਵੰਬਰ ਦੇ ਲਈ ਰਾਖਵਾਂ ਰੱਖ ਲਿਆ ਸੀ । ਇਸ ਦਿਨ ਅਦਾਲਤ ਨੇ ਖਹਿਰਾ ਦੀ ਦੋਵੇ ਪਟੀਸ਼ਨਾਂ ਨੂੰ ਮਿਲਾ ਦਿੱਤਾ ਸੀ ਜਿਸ ਵਿੱਚ ਜ਼ਮਾਨਤ ਅਤੇ ਆਪਣੇ ਖਿਲਾਫ ਕੇਸ ਰੱਦ ਰਨ ਦੀ ਮੰਗ ਕੀਤੀ ਗਈ ਸੀ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਲਈ ਫੰਡਿੰਗ ਦੇ ਮਾਮਲੇ ਵਿੱਚ ਈਡੀ ਨੇ ਕੁਝ ਦਿਨ ਪਹਿਲਾਂ ਸੁਖਪਾਲ ਸਿੰਘ ਖਹਿਰਾ ਖਿਲਾਫ ਚਾਰਜਸ਼ੀਟ ਫਾਈਲ ਕੀਤੀ ਸੀ । ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 2015 ਦੇ ਪੁਰਾਣੇ NDPS ਮਾਮਲੇ ਵਿੱਚ ਜਲਾਲਾਬਾਦ ਪੁਲਿਸ ਨੇ 28 ਸਤੰਬਰ ਨੂੰ ਚੰਡੀਗੜ੍ਹ ਦੇ ਘਰ ਵਿੱਚ ਗ੍ਰਿਫਤਾਰ ਕੀਤਾ ਸੀ।