ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮਾਮਲੇ ਦੀ ਸੁਣਵਾਈ ਅੱਜ ਸੁਪਰੀਮ ਕੋਰਟ 'ਚ ਹੋਵੇਗੀ। ਲਾਰੈਂਸ ਦੇ ਪਿਤਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਲਾਰੇਂਸ ਨੂੰ ਮੂਸੇਵਾਲਾ ਮਾਮਲੇ 'ਚ ਪੰਜਾਬ ਪੁਲਿਸ ਨੇ ਗਲਤ ਤਰੀਕੇ ਨਾਲ ਹਿਰਾਸਤ 'ਚ ਲਿਆ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਮਾਨਸਾ ਵਿੱਚ ਕੋਈ ਵਕੀਲ ਵੀ ਲਾਰੈਂਸ ਦਾ ਕੇਸ ਨਹੀਂ ਲੜ੍ਹ ਰਿਹਾ।


ਪੰਜਾਬ ਪੁਲਿਸ ਦੀ ਹਿਰਾਸਤ 'ਚ ਲਾਰੇਂਸ ਬਿਸ਼ਨੋਈ ਹੁਣ ਸਟੇਟ ਆਪਰੇਸ਼ਨ ਸੈੱਲ ਵਿੱਚ ਰੱਖਿਆ ਗਿਆ ਹੈ। ਉਸ ਨੂੰ ਸਖ਼ਤ ਸੁਰੱਖਿਆ ਹੇਠ ਪੁਲਿਸ ਅੰਮ੍ਰਿਤਸਰ ਲੈ ਕੇ ਪਹੁੰਚੀ। ਮੈਡੀਕਲ ਕਰਵਾ ਕੇ ਉਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਰਾਣਾ ਕੰਦੋਵਾਲੀਆ ਦੇ ਕਤਲ ਕੇਸ ਵਿੱਚ ਬਿਸ਼ਨੋਈ ਨੂੰ ਪੁਲੀਸ ਨੇ ਦੋ ਵਾਰ ਰਿਮਾਂਡ ’ਤੇ ਲਿਆ ਸੀ।ਅੱਜ ਇਕ ਵਾਰ ਫੇਰ ਉਸਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਜਿਸ ਤੋਂ ਬਾਅਦ ਉਸਨੂੰ ਖਰੜ ਲੈ ਜਾ ਕੇ ਉੱਥੇ ਪੁੱਛਗਿੱਛ ਕੀਤੀ ਜਾਵੇਗੀ। 


ਬਿਸ਼ਨੋਈ ਦਾ ਅੰਮ੍ਰਿਤਸਰ ਰਿਮਾਂਡ ਹਾਸਲ ਕਰਨ ਤੋਂ ਬਾਅਦ ਉਸ ਨੂੰ ਖਰੜ ਲੈ ਜਾਣ ਦੇ ਸਵਾਲ 'ਤੇ ਡੀਸੀਪੀ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਉਥੇ ਹੀ ਪੁੱਛਗਿੱਛ ਕੀਤੀ ਜਾ ਰਹੀ ਹੈ।6 ਜੁਲਾਈ ਨੂੰ ਅੰਮ੍ਰਿਤਸਰ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਸੀ। ਰਾਣਾ ਕੰਦੋਵਾਲੀਆ ਕਤਲ ਮਾਮਲੇ 'ਚ ਜਾਂਚ ਅੱਗੇ ਵਧਾਉਣ 'ਤੇ ਹੋਰ ਕੜੀਆਂ ਜੋੜਨ ਲਈ ਅੰਮ੍ਰਿਤਸਰ ਪੁਲਿਸ ਨੂੰ ਲਾਰੈਂਸ ਦਾ ਰਿਮਾਂਡ ਮਿਲਿਆ ਸੀ। ਅੱਜ ਰਿਮਾਂਡ ਖਤਮ ਹੋਣ 'ਤੇ ਲਾਰੈਂਸ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।


ਅੰਮ੍ਰਿਤਸਰ ਦੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ ਲਾਰੈਂਸ ਕੋਲੋਂ ਖਰੜ 'ਚ ਹੀ ਪੁੱਛਗਿਛ ਹੋਵੇਗੀ। ਦਰਅਸਲ ਅੰਮ੍ਰਿਤਸਰ ‘ਚ ਇੱਕ ਹੋਰ ਕਤਲ ਮਾਮਲੇ, ਰਾਣਾ ਕੰਦੋਵਾਲੀਆ ਦੇ ਕਤਲ ਕੇਸ ‘ਚ ਲਾਰੈਂਸ ਦਾ ਨਾਮ ਸਾਹਮਣੇ ਆਇਆ ਸੀ, ਜਿਸ ਦਾ ਹਸਪਤਾਲ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਤੇ ਵੀ ਅੰਮ੍ਰਿਤਸਰ ਪੁਲਿਸ ਲਾਰੈਂਸ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਲਾਰੈਂਸ ਤੋਂ ਪੁੱਛਗਿੱਛ ਦੋਰਾਨ ਕਈ ਵੱਡੇ ਖੁਲਾਸੇ ਹੋਏ ਹਨ।


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ