ਖ਼ਤਰੇ 'ਚ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ! ਸੀਟ ਖਾਲੀ ਘੋਸ਼ਿਤ ਕਰਨ ਲਈ ਬਣਾਈ ਗਈ ਕਮੇਟੀ ? ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਅੰਮ੍ਰਿਤਪਾਲ ਦੇ ਵਕੀਲ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਇਸ ਸਬੰਧ ਵਿੱਚ ਲੋਕ ਸਭਾ ਤੋਂ ਇੱਕ ਪੱਤਰ ਮਿਲਿਆ ਹੈ। ਇਸ ਵਿੱਚ ਇਹ ਸਾਰੀਆਂ ਗੱਲਾਂ ਸਾਹਮਣੇ ਆਈਆਂ ਹਨ। ਅਜਿਹੀ ਸਥਿਤੀ ਵਿੱਚ ਉਨ੍ਹਾਂ ਵੱਲੋਂ ਲੋਕ ਸਭਾ ਸਪੀਕਰ ਨੂੰ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਮੰਗ ਕੀਤੀ ਗਈ ਹੈ।

Punjab News: ਮਾਝਾ ਇਲਾਕੇ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ (MP) ਅੰਮ੍ਰਿਤਪਾਲ ਸਿੰਘ (Amritpal Singh) ਦੀ ਮੈਂਬਰਸ਼ਿਪ ਖ਼ਤਰੇ ਵਿੱਚ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜੋ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, 46 ਦਿਨਾਂ ਤੋਂ ਲੋਕ ਸਭਾ ਤੋਂ ਗੈਰਹਾਜ਼ਰ ਹਨ ਜਿਸ ਦੀ ਵਜ੍ਹਾ ਉਨ੍ਹਾਂ ਦਾ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੋਣਾ ਹੈ।
ਦੱਸ ਦਈਏ ਕਿ ਅੰਮ੍ਰਿਤਪਾਲ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ (punjab and haryana high court) ਵਿੱਚ ਦਾਇਰ ਪਟੀਸ਼ਨ 'ਤੇ ਸ਼ੁੱਕਰਵਾਰ (21 ਫਰਵਰੀ) ਨੂੰ ਸੁਣਵਾਈ ਕਰਨ ਤੋਂ ਬਾਅਦ ਅਗਲੀ ਤਰੀਕ 25 ਫਰਵਰੀ ਦਿੱਤੀ ਗਈ ਹੈ। ਖਾਲਿਸਤਾਨ ਪੱਖੀ ਸੰਸਦ ਮੈਂਬਰ ਨੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਲੋਕ ਸਭਾ ਦੀ ਕਾਰਵਾਈ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇ।
ਪੰਜਾਬ-ਹਰਿਆਣਾ ਹਾਈ ਕੋਰਟ ਇਸ ਮਾਮਲੇ ਵਿੱਚ ਤਕਨੀਕੀ ਪਹਿਲੂਆਂ ਨੂੰ ਸਮਝਣਾ ਚਾਹੁੰਦਾ ਹੈ, ਇਸ ਲਈ ਤਕਨੀਕੀ ਪਹਿਲੂਆਂ 'ਤੇ 25 ਫਰਵਰੀ ਨੂੰ ਚਰਚਾ ਹੋ ਸਕਦੀ ਹੈ। ਦਰਅਸਲ, ਪਟੀਸ਼ਨ ਵਿੱਚ ਇਹ ਹਵਾਲਾ ਦਿੱਤਾ ਗਿਆ ਹੈ ਕਿ ਨਿਯਮਾਂ ਅਨੁਸਾਰ, ਜੇ ਉਹ 60 ਦਿਨਾਂ ਤੱਕ ਲੋਕ ਸਭਾ ਦੀ ਕਾਰਵਾਈ ਤੋਂ ਗੈਰਹਾਜ਼ਰ ਰਹਿੰਦੇ ਹਨ, ਤਾਂ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕੀਤੀ ਜਾ ਸਕਦੀ ਹੈ। ਇਹ ਦਲੀਲ ਦਿੱਤੀ ਗਈ ਹੈ ਕਿ ਉਹ 46 ਦਿਨਾਂ ਤੋਂ ਲੋਕ ਸਭਾ ਦੀ ਕਾਰਵਾਈ ਵਿੱਚ ਹਿੱਸਾ ਨਹੀਂ ਲੈ ਸਕੇ ਹਨ। ਹਾਈ ਕੋਰਟ ਇਸ ਪਹਿਲੂ 'ਤੇ ਗ਼ੌਰ ਕਰੇਗਾ।
ਅੰਮ੍ਰਿਤਪਾਲ ਦੇ ਵਕੀਲ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਇਸ ਸਬੰਧ ਵਿੱਚ ਲੋਕ ਸਭਾ ਤੋਂ ਇੱਕ ਪੱਤਰ ਮਿਲਿਆ ਹੈ। ਇਸ ਵਿੱਚ ਇਹ ਸਾਰੀਆਂ ਗੱਲਾਂ ਸਾਹਮਣੇ ਆਈਆਂ ਹਨ। ਅਜਿਹੀ ਸਥਿਤੀ ਵਿੱਚ ਉਨ੍ਹਾਂ ਵੱਲੋਂ ਲੋਕ ਸਭਾ ਸਪੀਕਰ ਨੂੰ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਮੰਗ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਅੰਮ੍ਰਿਤਪਾਲ ਵੱਲੋਂ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇੱਕ ਪ੍ਰਤੀਨਿਧਤਾ ਵੀ ਦਿੱਤੀ ਗਈ ਸੀ, ਜਿਸਨੂੰ ਰੱਦ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਉਹ 24 ਜੂਨ ਤੋਂ 2 ਜੁਲਾਈ, 25 ਨਵੰਬਰ ਤੱਕ 19 ਦਿਨ ਅਤੇ 25 ਨਵੰਬਰ ਤੋਂ 12 ਦਸੰਬਰ ਤੱਕ ਗੈਰਹਾਜ਼ਰ ਰਹੇ।
ਅੰਮ੍ਰਿਤਪਾਲ ਸਿੰਘ ਨੇ ਬਣਾਈ ਨਵੀਂ ਪਾਰਟੀ
ਜ਼ਿਕਰ ਕਰ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ 14 ਜਨਵਰੀ 2025 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਮਾਘੀ ਮੇਲੇ ਵਿੱਚ ਨਵੀਂ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦਾ ਐਲਾਨ ਕੀਤਾ। ਅੰਮ੍ਰਿਤਪਾਲ ਨੂੰ ਰਾਸ਼ਟਰੀ ਪ੍ਰਧਾਨ ਬਣਾਇਆ ਗਿਆ ਤੇ ਪਾਰਟੀ ਨੂੰ ਚਲਾਉਣ ਲਈ ਇੱਕ ਕਮੇਟੀ ਬਣਾਈ ਗਈ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
