MP Charanjit Singh Channi News: ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਚੋਣ ਪਟੀਸ਼ਨ 'ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਜਵਾਬ ਦੇਣ ਲਈ ਸਮਾਂ ਮੰਗਿਆ ਹੈ। 


ਹੋਰ ਪੜ੍ਹੋ: ਭਾਰਤ-ਚੀਨ ਦਾ ਸਰਹੱਦੀ ਵਿਵਾਦ ਹੋਏਗਾ ਖਤਮ! ਦੋਵਾਂ ਦੇਸ਼ਾਂ ਵਿਚਾਲੇ ਗਸ਼ਤ ਨੂੰ ਲੈ ਕੇ ਹੋਇਆ ਅਹਿਮ ਸਮਝੌਤਾ



ਹੁਣ ਇਸ ਦਿਨ ਹੋਏਗੀ ਅਗਲੀ ਸੁਣਵਾਈ


ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 13 ਦਸੰਬਰ, 2024 ਨੂੰ ਹੋਵੇਗੀ। ਇਹ ਪਟੀਸ਼ਨ ਭਾਜਪਾ ਆਗੂ ਗੌਰਵ ਲੂਥਰਾ ਨੇ ਐਡਵੋਕੇਟ ਮਨਿਤ ਮਲਹੋਤਰਾ ਰਾਹੀਂ ਹਾਈ ਕੋਰਟ ਵਿੱਚ ਦਾਇਰ ਕੀਤੀ ਹੈ।  ਜਿਸ ਵਿੱਚ ਉਨ੍ਹਾਂ ਨੇ ਲੋਕ ਪ੍ਰਤੀਨਿਧਤਾ ਐਕਟ ਤਹਿਤ ਸੰਸਦ ਮੈਂਬਰ ਬਣੇ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ।


ਪਟੀਸ਼ਨ ਦਾਇਰ ਕਰਦੇ ਹੋਏ ਭਾਜਪਾ ਆਗੂ ਗੌਰਵ ਲੂਥਰਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਗੌਰਵ ਲੂਥਰਾ ਕਿਹਾ ਕਿ ਚੰਨੀ ਨੇ ਨਾਮਜ਼ਦਗੀ ਫਾਰਮ ਭਰਦੇ ਸਮੇਂ ਕਾਫੀ ਜਾਣਕਾਰੀਆਂ ਛੁਪਾ ਦਿੱਤੀਆਂ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਖਰਚੇ ਦਾ ਸਹੀ ਵੇਰਵਾ ਵੀ ਕਮਿਸ਼ਨ ਨੂੰ ਨਹੀਂ ਸੌਂਪਿਆ ਹੈ।


ਹੋਰ ਪੜ੍ਹੋ : ਆਖਰ ਕਿਸ ਨੇ ਕੀਤਾ ਬੰਬ ਧਮਾਕਾ? ਖਾਲਿਸਤਾਨੀਆਂ ਨਾਲ ਕਿਉਂ ਜੁੜੇ ਤਾਰ? ਰੋਹਿਣੀ ਬਲਾਸਟ 'ਚ ਨਵਾਂ ਖੁਲਾਸਾ


 



ਜ਼ਿਕਰਯੋਗ ਹੈ ਕਿ ਪਟੀਸ਼ਨਕਰਤਾ ਗੌਰਵ ਲੂਥਰਾ ਵੱਲੋਂ ਇਸ ਮਾਮਲੇ ਦੇ ਲਈ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਦਿੱਤੀ ਸੀ ਪਰ ਚੋਣ ਕਮਿਸ਼ਨ ਵੱਲੋਂ ਵੀ ਉਨ੍ਹਾਂ ਦੀ ਸ਼ਿਕਾਇਤ ’ਤੇ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਉਸ ਨੂੰ ਫਿਰ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਿਆ।


ਹੋਰ ਪੜ੍ਹੋ : ਪਾਕਿਸਤਾਨ 'ਤੇ ਭੜਕੇ ਫ਼ਾਰੂਕ ਅਬਦੁੱਲਾ, ਗੁੱਸੇ 'ਚ ਬੋਲੇ- '75 ਸਾਲਾਂ 'ਚ ਕਸ਼ਮੀਰ PAK ਦਾ ਨਹੀਂ ਬਣਿਆ ਤਾਂ ਹੁਣ ਕੀ..."



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।