ਚੰਡੀਗੜ੍ਹ: ਪੰਜਾਬ 'ਚ ਨਿੱਜੀ ਸਕੂਲਾਂ ਦੀ ਫੀਸ ਸਬੰਧੀ ਸਿੰਗਲ ਬੈਂਚ ਦੇ ਫ਼ੈਸਲੇ ਖ਼ਿਲਾਫ ਪੰਜਾਬ ਸਰਕਾਰ ਅਤੇ ਮਾਪਿਆਂ ਦੀਆਂ ਅਪੀਲਾਂ ‘ਤੇ ਬੁੱਧਵਾਰ ਨੂੰ ਵੀ ਸੁਣਵਾਈ ਨਹੀਂ ਹੋ ਸਕੀ। ਬੈਂਚ ‘ਚ ਸ਼ਾਮਲ ਜਸਟਿਸ ਗਿਰੀਸ਼ ਅਗਨੀਹੋਤਰੀ ਨੇ ਸੁਣਵਾਈ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ‘ਚ ਸ਼ਾਮਲ ਕੁਝ ਸਕੂਲਾਂ ਦੀ ਪੈਰਵੀ ਕਰ ਚੁੱਕੇ ਹਨ। ਹਾਈ ਕੋਰਟ 'ਚ ਸੁਣਵਾਈ 17 ਜੁਲਾਈ ਤਕ ਲਈ ਮੁਲਤਵੀ ਕਰ ਦਿੱਤੀ ਗਈ ਹੈ।


ਜ਼ਿਕਰਯੋਗ ਹੈ ਕਿ 30 ਜੂਨ ਦੇ ਫੈਸਲੇ 'ਚ ਹਾਈ ਕੋਰਟ ਦੇ ਇਕਹਿਰੇ ਜੱਜ ਨੇ ਪ੍ਰਾਈਵੇਟ ਸਕੂਲਾਂ ਨੂੰ ਅਸਰਦਾਰ ਢੰਗ ਨਾਲ ਹਰੇਕ ਤਰ੍ਹਾਂ ਦੀ ਫੀਸ ਇਕੱਤਰ ਕਰਨ ਦੀ ਰਾਹਤ ਦਿੱਤੀ ਸੀ, ਭਾਵੇਂ ਕਿ ਇਨ੍ਹਾਂ ਸਕੂਲਾਂ ਨੇ ਆਨਲਾਈਨ ਸਿੱਖਿਆ/ਕਲਾਸਾਂ ਦੀ ਪੇਸ਼ਕਸ਼ ਕੀਤੀ ਜਾਂ ਨਹੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪ੍ਰਾਈਵੇਟ ਸਕੂਲਾਂ ਦੁਆਰਾ ਕੋਵਿਡ ਦੌਰਾਨ ਬੰਦ ਦੇ ਮੱਦੇਨਜ਼ਰ ਆਨਲਾਈਨ ਜਾਂ ਆਫਲਾਈਨ ਕਲਾਸਾਂ ਨਾ ਲਾਉਣ ਦੇ ਬਾਵਜੂਦ ਫੀਸਾਂ ਵਸੂਲਣ ’ਤੇ ਚਿੰਤਾ ਜ਼ਾਹਰ ਕਰ ਚੁੱਕੇ ਹਨ। ਇਹ ਮਸਲਾ ਬੁੱਧਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਵੀ ਵਿਚਾਰਿਆ ਗਿਆ ਸੀ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904