Punjab News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਕੇ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਜ਼ੈੱਡ+ ਤੋਂ ਘਟਾ ਕੇ ਵਾਈ+ ਕਰ ਦਿੱਤੀ ਗਈ ਹੈ। ਜਿਸ ਦੇ ਖਿਲਾਫ ਨਵਜੋਤ ਸਿੱਧੂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਸੀ, ਜਿਸ ਦੀ ਸੁਣਵਾਈ ਅੱਜ ਹੋਣ ਜਾ ਰਹੀ ਹੈ। ਪਿਛਲੇ ਮਹੀਨੇ 28 ਅਪ੍ਰੈਲ ਨੂੰ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।

Continues below advertisement


ਜਾਨ ਦਾ ਖ਼ਤਰਾ ਦੱਸ ਮੰਗੀ ਹੈ ਸੁਰੱਖਿਆ


ਆਪਣੀ ਪਟੀਸ਼ਨ 'ਚ ਨਵਜੋਤ ਸਿੱਧੂ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਆਪਣੀ ਪਟੀਸ਼ਨ 'ਚ ਸਿੱਧੂ ਨੇ ਸਪੱਸ਼ਟ ਕਿਹਾ ਸੀ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦੂਜੇ ਪਾਸੇ ਜੇਲ ਤੋਂ ਬਾਹਰ ਨਿਕਲਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਗੈਂਗਸਟਰ ਲਾਰੈਂਸ ਉਨ੍ਹਾਂ ਨੂੰ ਖੁੱਲ੍ਹੇਆਮ ਧਮਕੀਆਂ ਦੇ ਰਿਹਾ ਹੈ। ਅਜਿਹੇ 'ਚ ਪੰਜਾਬ ਸਰਕਾਰ ਆਪਣੀ ਸੁਰੱਖਿਆ ਘਟਾ ਕੇ ਇਕ ਹੋਰ ਸਿੱਧੂ ਦਾ ਕਤਲ ਕਰਵਾਉਣਾ ਚਾਹੁੰਦੀ ਹੈ।


25 ਕਮਾਂਡੋਜ਼ ਵਿੱਚੋਂ ਸਿਰਫ਼ 13 ਬਚੇ ਹਨ


ਰੋਡ ਰੇਜ ਮਾਮਲੇ 'ਚ ਜੇਲ ਜਾਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਕੋਲ 25 ਕਮਾਂਡੋਆਂ ਦਾ ਕਾਫਲਾ ਸੀ। ਇੰਨਾ ਹੀ ਨਹੀਂ ਲੁਧਿਆਣਾ ਜੇਲ੍ਹ 'ਚੋਂ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਵੀ ਨਵਜੋਤ ਸਿੰਘ ਸਿੱਧੂ ਨੇ ਬਿਨਾਂ ਸੁਰੱਖਿਆ ਦੇ ਬਾਹਰ ਜਾਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਜਦੋਂ ਜੇਲ੍ਹ ਤੋਂ ਬਾਹਰ ਆਏ ਤਾਂ ਉਨ੍ਹਾਂ ਦੀ ਸੁਰੱਖਿਆ 25 ਤੋਂ ਘਟਾ ਕੇ 13 ਕਰ ਦਿੱਤੀ ਗਈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :