ਪਰਾਲੀ ਦੇ ਮਾਮਲਿਆਂ ਨੂੰ ਲੈਕੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ, ਦਿੱਤੇ ਜਾ ਸਕਦੇ ਸਖ਼ਤ ਆਦੇਸ਼
Punjab News: ਦਿੱਲੀ 'ਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ 'ਚ ਅੱਜ (ਸੋਮਵਾਰ) ਨੂੰ ਸੁਣਵਾਈ ਹੋਣ ਜਾ ਰਹੀ ਹੈ। ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਅੱਜ ਸਖ਼ਤ ਹੁਕਮ ਦੇ ਸਕਦੀ ਹੈ।
Punjab News: ਦਿੱਲੀ 'ਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ 'ਚ ਅੱਜ (ਸੋਮਵਾਰ) ਨੂੰ ਸੁਣਵਾਈ ਹੋਣ ਜਾ ਰਹੀ ਹੈ। ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਅੱਜ ਸਖ਼ਤ ਹੁਕਮ ਦੇ ਸਕਦੀ ਹੈ। ਪਿਛਲੀ ਸੁਣਵਾਈ ਵਿੱਚ ਹੀ ਸੁਪਰੀਮ ਕੋਰਟ ਨੇ ਅਜਿਹਾ ਕਰਨ ਦਾ ਸੰਕੇਤ ਦਿੱਤਾ ਸੀ। ਜਦੋਂ ਕਿ ਪੰਜਾਬ ਸਰਕਾਰ ਨੂੰ ਗਲਤ ਜਾਣਕਾਰੀ ਦੇਣ ਅਤੇ ਹਰਿਆਣਾ ਸਰਕਾਰ ਨੂੰ ਤਸੱਲੀਬਖਸ਼ ਜਵਾਬ ਦੇਣ ਲਈ ਫਟਕਾਰ ਲਾਈ ਗਈ ਸੀ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੀ ਆਪਣਾ ਪੱਖ ਰੱਖ ਸਕਦੀ ਹੈ।
ਪਿਛਲੀ ਸੁਣਵਾਈ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰ ਅਦਾਲਤ ਵਿੱਚ ਪੇਸ਼ ਹੋਏ ਸਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਗਲਤ ਜਾਣਕਾਰੀ ਦੇਣ 'ਤੇ ਫਟਕਾਰ ਲਗਾਈ ਸੀ। ਜਸਟਿਸ ਅਭੈ ਐਸ ਓਕਾ, ਜਸਟਿਸ ਏ ਅਮਾਨਉੱਲਾਹ ਅਤੇ ਜਸਟਿਸ ਏ.ਜੀ ਮਸੀਹ ਦੇ ਬੈਂਚ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਵੱਲੋਂ ਖੇਤਾਂ ਵਿੱਚ ਪਰਾਲੀ ਸਾੜਨ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਨੂੰ ਮਹਿਜ਼ ਦਿਖਾਵਾ ਕਰਾਰ ਦਿੱਤਾ ਹੈ।
ਅਦਾਲਤ ਨੇ ਕਿਹਾ ਕਿ ਜੇਕਰ ਇਹ ਸਰਕਾਰਾਂ ਸੱਚਮੁੱਚ ਹੀ ਕਾਨੂੰਨ ਨੂੰ ਲਾਗੂ ਕਰਨ ਵਿੱਚ ਦਿਲਚਸਪੀ ਰੱਖਦੀਆਂ ਹਨ ਤਾਂ ਘੱਟੋ-ਘੱਟ ਇੱਕ ਕੇਸ ਤਾਂ ਚਲਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਇੱਥੋਂ ਤੱਕ ਕਿਹਾ ਕਿ ਹੁਣ ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਇਹ ਯਾਦ ਦਿਵਾਉਣ ਦਾ ਸਮਾਂ ਆ ਗਿਆ ਹੈ ਕਿ ਪ੍ਰਦੂਸ਼ਣ ਮੁਕਤ ਵਾਤਾਵਰਣ ਵਿੱਚ ਰਹਿਣਾ ਨਾਗਰਿਕਾਂ ਦਾ ਮੌਲਿਕ ਅਧਿਕਾਰ ਹੈ। ਪ੍ਰਦੂਸ਼ਣ ਵਿੱਚ ਰਹਿਣਾ ਧਾਰਾ 21 ਦੇ ਤਹਿਤ ਮੌਲਿਕ ਅਧਿਕਾਰਾਂ ਦੀ ਘੋਰ ਉਲੰਘਣਾ ਹੈ।
ਕੇਂਦਰ ਸਰਕਾਰ ਨੂੰ ਦਿੱਤਾ ਗਿਆ ਦੋ ਹਫ਼ਤਿਆਂ ਦਾ ਸਮਾਂ
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਵਾ ਪ੍ਰਦੂਸ਼ਣ ਸਬੰਧੀ ਵਾਤਾਵਰਨ ਸੁਰੱਖਿਆ ਐਕਟ (EPA) ਤਹਿਤ ਨਿਯਮ ਬਣਾਉਣ ਅਤੇ ਜ਼ਿੰਮੇਵਾਰ ਅਧਿਕਾਰੀ ਨਿਯੁਕਤ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਸੀ, ਜਿਸ ਦੇ ਅੱਜ 12 ਦਿਨ ਪੂਰੇ ਹੋ ਗਏ।
ਦਿੱਲੀ-ਐਨਸੀਆਰ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਨੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ- ਕਮਿਸ਼ਨ ਨੇ ਪ੍ਰਦੂਸ਼ਣ ਨੂੰ ਰੋਕਣ ਲਈ ਸਖ਼ਤੀ ਲਾਗੂ ਕਰਨ ਲਈ ਕੋਈ ਵਿਧੀ ਤਿਆਰ ਨਹੀਂ ਕੀਤੀ ਹੈ। ਪ੍ਰਦੂਸ਼ਣ ਰੋਕਣ ਵਿੱਚ ਨਾਕਾਮ ਰਹੇ ਅਧਿਕਾਰੀਆਂ ਖ਼ਿਲਾਫ਼ ਕੋਈ ਸਿੱਧੀ ਕਾਰਵਾਈ ਕਿਉਂ ਨਹੀਂ ਕੀਤੀ ਗਈ, ਸਗੋਂ ਉਨ੍ਹਾਂ ਨੂੰ ਸਿਰਫ਼ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ।
ਜਿਸ 'ਤੇ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿੱਤਾ ਕਿ ਪਰਾਲੀ ਸਾੜਨ ਵਾਲਿਆਂ ਖਿਲਾਫ 10 ਦਿਨਾਂ ਦੇ ਅੰਦਰ CAQM ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।