VK Bhawra vs Gaurav Yadav ਚੰਡੀਗੜ੍ਹ - ਪੰਜਾਬ ਪੁਲਿਸ ਦੇ ਡੀਜੀਪੀ ਦੀ ਨਿਯੁਕਤੀ ਦਾ ਮਾਮਲਾ ਹੁਣ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ ਯਾਨੀ CAT ਕੋਲ ਪਹੁੰਚ ਗਿਆ ਹੈ। ਇਹ ਪਟੀਸ਼ਨ ਪੰਜਾਬ ਦੇ ਸਾਬਕਾ ਡੀਜੀਪੀ ਵੀਰੇਸ਼ ਕੁਮਾਰ ਭਾਵਰਾ ਨੇ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਵੀ ਹੋਣੀ ਸੀ ਪਰ ਮਾਮਲੇ ਦੀ ਸੁਣਵਾਈ 6 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ।
ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (CAT) ਵਿੱਚ ਇਹ ਸ਼ਿਕਾਇਤ ਪੰਜਾਬ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਵੀਰੇਸ਼ ਕੁਮਾਰ ਭਾਵਰਾ ਨੇ ਲਗਾਈ ਹੈ। CAT ਵਿੱਚ ਦਾਇਰ ਪਟੀਸ਼ਨ ਵਿੱਚ ਭਾਵਰਾ ਨੇ ਕਿਹਾ ਹੈ ਕਿ ਗੌਰਵ ਯਾਦਵ ਦੀ ਨਿਯੁਕਤੀ ਯੂਪੀਐਸਸੀ ਦੀ ਪ੍ਰਕਿਰਿਆ ਦੇ ਮੁਤਾਬਕ ਨਹੀਂ ਸੀ। ਸਾਬਕਾ ਡੀਜੀਪੀ ਵੀ ਕੇ ਭਾਵਰਾ ਦੀ ਪਟੀਸ਼ਨ 'ਤੇ ਅੱਜ ਸੁਣਵਾਈ ਹੋ ਸਕਦੀ ਹੈ।
1987 ਬੈਚ ਦੇ ਆਈਪੀਐਸ ਅਫ਼ਸਰ ਵੀਕੇ ਭਾਵਰਾ ਨੂੰ ਪਿਛਲੇ ਸਾਲ ਡੀਜੀਪੀ ਦਾ ਅਹੁਦਾ ਦਿੱਤਾ ਗਿਆ ਸੀ। ਪਰ ਸਰਕਾਰ ਬਦਲਣ ਤੋਂ ਬਾਅਦ ਉਹਨਾਂ ਨੂੰ ਹਟਾ ਦਿੱਤਾ ਗਿਆ ਸੀ ਉਹਨਾਂ ਦੀ ਥਾਂ 'ਤੇ 1992 ਬੈਚ ਦੇ ਆਈਪੀਐਸ ਅਫ਼ਸਰ ਗੌਰਵ ਯਾਦਵ ਨੂੰ ਡੀਜੀਪੀ ਬਣਾ ਦਿੱਤਾ ਗਿਆ ਸੀ।
ਹਲਾਂਕਿ ਗੌਰਵ ਯਾਦਵ ਨੂੰ ਵੀ ਸਰਕਾਰ ਨੂੰ ਕਾਰਜਕਾਰੀ ਤੌਰ 'ਤੇ ਨਿਯੁਕਤ ਕੀਤਾ ਹੋਇਆ ਹੈ ਹਲਾਂਕਿ ਉਹਨਾਂ ਦੀ ਨਿਯੁਕਤੀ 6 ਮਹੀਨੇ ਲਈ ਹੋਣੀ ਚਾਹੀਦੀ ਸੀ ਪਰ ਗੌਰਵ ਯਾਦਵ ਨੂੰ ਇੱਕ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸੇ ਨੂੰ ਆਧਾਰ ਬਣਾ ਕੇ ਵੀ.ਕੇ ਭਾਵਰਾ ਨੇ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ 'ਚ ਪਟੀਸ਼ਨ ਦਾਇਰ ਕੀਤੀ ਹੈ।
ਭਾਵਰਾ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੇਲੇ ਜਨਵਰੀ 2022 ਵਿੱਚ ਡੀਜੀਪੀ ਨਿਯੁਕਤ ਕੀਤਾ ਗਿਆ ਸੀ। ਸਿਧਾਰਥ ਚਟੋਪਾਧਿਆਏ ਦੀ ਥਾਂ 'ਤੇ ਵੀ.ਕੇ ਭਾਵਰਾ ਦੀ ਨਿਯੁਕਤੀ ਹੋਈ ਸੀ। ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਲਈ ਚਟੋਪਾਧਿਆਏ ਖਿਲਾਫ਼ ਕਾਰਵਾਈ ਹੋਈ ਸੀ। ਜਿਸ ਕਾਰਨ ਉਹਨਾਂ ਨੂੰ ਡੀਜੀਪੀ ਅਹੁਦੇ ਤੋਂ ਹਟਾਉਣਾ ਪਿਆ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial