Ranjit Singh Dhadrianwale Case: ਧਾਰਮਿਕ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਦੇ ਮਾਮਲੇ 'ਚ ਸੁਣਵਾਈ ਟਲੀ। ਬੀਤੇ ਦਿਨ ਹਾਈਕੋਰਟ ਦੇ ਵੱਲੋਂ ਰਣਜੀਤ ਸਿੰਘ ਢੱਡਰੀਆਂ ਵਾਲਾ ਦੇ ਖਿਲਾਫ ਐਫਆਈਆਰ (FIR) ਦਰਜ ਕਰਨ ਦੇ ਹੁਕਮ ਦਿੱਤੇ ਗਏ ਸਨ। ਇਹ ਮਾਮਲਾ ਇੱਕ ਬਹੁਤ ਹੀ ਗੰਭੀਰ ਅਤੇ ਸੰਵੇਦਨਸ਼ੀਲ ਮਾਮਲਾ ਹੈ ਜੋ ਪੰਜਾਬੀ ਸਮਾਜ ਦੇ ਵਿਚਕਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਹ ਮਾਮਲਾ 12 ਸਾਲ ਪੁਰਾਣਾ ਹੈ ਜਿਸ ਵਿੱਚ 22 ਸਾਲਾ ਲੜਕੀ ਨੇ 2012 'ਚ ਪਟਿਆਲਾ ਨੇੜੇ ਗੁਰਦੁਆਰਾ ਪਰਮੇਸ਼ਰ ਦੁਆਰ ਵਿਖੇ ਖੁਦਕੁਸ਼ੀ ਕਰ ਲਈ ਸੀ।
ਹੋਰ ਪੜ੍ਹੋ : ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
ਜਬਰ-ਜ਼ਨਾਹ ਤੇ ਕਤਲ ਦੇ ਮਾਮਲੇ ‘ਚ ਹੁਣ 17 ਦਸੰਬਰ ਨੂੰ ਸੁਣਵਾਈ ਹੋਏਗੀ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਮਾਂ ਪੂਰਾ ਹੋਣ ਕਾਰਨ ਅੱਗੇ ਤਰੀਕ ਪਾ ਦਿੱਤੀ ਹੈ। 2012 ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ ਢੱਡਰੀਆਂ ਵਾਲੇ ਖਿਲਾਫ਼ ਮਾਮਲਾ ਦਰਜ ਕੀਤਾ ਸੀ।
22 ਅਪ੍ਰੈਲ 2012 ਨੂੰ ਲੜਕੀ ਸ਼ੱਕੀ ਹਾਲਾਤ ਵਿੱਚ ਮ੍ਰਿਤਕ ਪਾਈ ਗਈ। ਪੋਸਟਮਾਰਟਮ ਰਿਪੋਰਟ 'ਚ ਮੌਤ ਦਾ ਕਾਰਨ ਜ਼ਹਿਰ ਦੱਸਿਆ ਗਿਆ। ਹਾਲਾਂਕਿ ਪਰਿਵਾਰ ਦਾ ਇਲਜ਼ਾਮ ਹੈ ਕਿ ਲੜਕੀ ਨਾਲ ਬਲਾਤਕਾਰ ਕੀਤਾ ਗਿਆ ਤੇ ਫਿਰ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ। ਪਰਮੇਸ਼ਰ ਦੁਆਰ ਦੇ ਸੇਵਾਦਾਰਾਂ ਨੇ ਲੜਕੀ ਦੀ ਮੌਤ ਇਮਾਰਤ ਦੇ ਬਾਹਰ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਉਸ ਸਮੇਂ ਦੇਸ਼ ਤੋਂ ਬਾਹਰ ਸਨ। ਪੀੜਤ ਪਰਿਵਾਰ ਦੇ ਮੈਂਬਰਾਂ ਵੱਲੋਂ ਬਾਅਦ 'ਚ ਪਟੀਸ਼ਨ ਦਾਇਰ ਕੀਤੀ ਗਈ।
ਲੱਗੇ ਸਾਰੇ ਦੋਸ਼ ਬੇਬੁਨਿਆਦ-ਰਣਜੀਤ ਸਿੰਘ ਢੱਡਰੀਆਂ ਵਾਲਾ
ਹਾਲਾਂਕਿ ਢੱਡਰੀਆਂ ਵਾਲਾ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੇ 'ਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਹਨ ਤੇ ਜਲਦ ਹੀ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।