Kotakpura firing case: ਕੋਟਕਪੁਰਾ ਗੋਲੀਕਾਂਡ ਮਾਮਲੇ 'ਚ ਜੇਐਮਆਈਸੀ ਅਦਾਲਤ 'ਚ ਹੋਈ ਸੁਣਵਾਈ, ਤਤਕਾਲੀਨ SSP ਸੁਖਵਿੰਦਰ ਸਿੰਘ ਮਾਨ ਰਹੇ ਹਾਜ਼ਰ
Kotakpura golikand news: ਸਾਲ 2015 ਦੇ ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ ਮੰਗਲਵਾਰ ਨੂੰ ਜੇਐਮਆਈਸੀ ਦੀ ਅਦਾਲਤ ਵਿੱਚ ਹੋਈ ਹੈ।
Kotakpura golikand news: ਸਾਲ 2015 ਦੇ ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ ਮੰਗਲਵਾਰ ਨੂੰ ਜੇਐਮਆਈਸੀ ਦੀ ਅਦਾਲਤ ਵਿੱਚ ਹੋਈ ਹੈ। ਇਸ ਦੇ ਨਾਲ ਹੀ ਕੋਟਕਪੁਰਾ ਗੋਲੀਕਾਂਡ ਦੀ ਸੁਣਵਾਈ 18 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਇਸ ਸੁਣਵਾਈ ਦੌਰਾਨ ਮਾਮਲੇ ਵਿੱਚ ਚਾਰਜਸ਼ੀਟ ਦੋਸ਼ੀਆਂ ਵਿੱਚੋਂ ਸਿਰਫ਼ ਤਤਕਕਾਲੀਨ ਐਸਐਸਪੀ ਸੁਖਵਿੰਦਰ ਸਿੰਘ ਮਾਨ ਹੀ ਹਾਜ਼ਰ ਰਹੇ, ਜਦ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ, ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ, ਤਤਕਾਲੀ ਐਸਐਚਓ ਥਾਣਾ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਨੇ ਆਪਣੇ ਵਕੀਲਾਂ ਰਾਹੀਂ ਹਾਜ਼ਰੀ ਮੁਆਫ਼ ਕਰਵਾਈ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 18 ਜੁਲਾਈ ਤੱਕ ਮੁਲਤਵੀ ਕਰ ਦਿੱਤੀ।
ਇਹ ਵੀ ਪੜ੍ਹੋ: Shimla Water Crisis: ਭਾਰੀ ਮੀਂਹ ਤੋਂ ਬਾਅਦ ਵੀ ਪਾਣੀ ਨੂੰ ਕਿਉਂ ਤਰਸ ਰਹੇ ਹਨ ਸ਼ਿਮਲਾ ਦੇ ਲੋਕ, ਕੀ ਹੈ ਕਾਰਨ?
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: ਹਰਿਆਣਾ ਦੇ 600 ਪਿੰਡਾਂ 'ਚ ਵੜਿਆ ਪਾਣੀ, 9 ਦੀ ਮੌਤ, ਅੰਬਾਲਾ ਦਾ 40% ਹਿੱਸਾ ਡੁੱਬਿਆ, ਜਾਣੋ ਤਾਜ਼ਾ ਹਲਾਤ