ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀਆਂ ਦੀ ਜ਼ਮਾਨਤ 'ਤੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਫੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ। ਇਹ ਪਟੀਸ਼ਨ ਸਾਧੂ ਸਿੰਘ ਧਰਮਸੋਤ ਤੇ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਲਜੀਤ ਗਿਲਜ਼ੀਆਂ ਵੱਲੋਂ ਦਾਇਰ ਕੀਤੀ ਗਈ ਹੈ। ਧਰਮਸੋਤ ਅਤੇ ਦਲਜੀਤ ਗਿਲਜੀਆਂ ਇਸ ਸਮੇਂ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਦੱਸ ਦਈਏ ਕਿ ਪਿਛਲੀ ਸੁਣਵਾਈ ਦੌਰਾਨ ਸਰਕਾਰ ਦੇ ਵਕੀਲਾਂ ਅਤੇ ਸਾਬਕਾ ਮੰਤਰੀਆਂ ਵਿਚਾਲੇ ਬਹਿਸ ਹੋਈ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।


ਪਹਿਲਾਂ ਇੰਡਸਟਰੀ ਆਉਂਦੀ ਸੀ, ਪਰ ਇੱਕ ਪਰਿਵਾਰ ਦੀਆਂ ਗਲਤ ਨੀਤੀਆਂ ਕਾਰਨ ਵਾਪਸ ਚਲੀ ਜਾਂਦੀ ਸੀ, ਉਹ ਹਿੱਸਾ ਮੰਗਦੇ ਸੀ, ਸੀਐਮ ਭਗਵੰਤ ਮਾਨ ਦਾ ਕਿੱਧਰ ਇਸ਼ਾਰਾ


ਸਾਬਕਾ ਮੰਤਰੀ ਧਰਮਸੋਤ ਅਤੇ ਗਿਲਜ਼ੀਆਂ 'ਤੇ ਜੰਗਲ ਘੁਟਾਲੇ ਦੇ ਦੋਸ਼ ਹਨ। ਧਰਮਸੋਤ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਦਰੱਖਤ ਕੱਟਣ ਲਈ 500 ਰੁਪਏ ਰਿਸ਼ਵਤ ਲਈ ਸੀ, ਜਿਸ ਕਾਰਨ ਉਨ੍ਹਾਂ ਤੇ ਕਰੀਬ 1 ਕਰੋੜ ਦੀ ਰਿਸ਼ਵਤ ਲੈਣ ਦਾ ਖੁਲਾਸਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਵਿਜੀਲੈਂਸ ਨੇ ਉਨ੍ਹਾਂ ਨੂੰ ਅਮਲੋਹ ਸਥਿਤ ਘਰ ਤੋਂ ਤੜਕੇ ਗ੍ਰਿਫ਼ਤਾਰ ਕਰ ਲਿਆ। ਦੱਸ ਦਈਏ ਕਿ ਧਰਮਸੋਤ ਉਦੋਂ ਤੋਂ ਉਹ ਜੇਲ੍ਹ ਵਿੱਚ ਹਨ। ਸੰਗਤ ਸਿੰਘ ਗਿਲਜ਼ੀਆਂ ਵੀ ਇਸੇ ਕੇਸ ਵਿੱਚ ਮੁਲਜ਼ਮ ਹਨ, ਜਿਸ ਨੂੰ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ ਪਰ ਉਨ੍ਹਾਂ ਦੇ ਭਤੀਜੇ ਦਲਜੀਤ ਗਿਲਜ਼ੀਆਂ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਤੋਂ ਬਾਅਦ ਉਹ ਜੇਲ੍ਹ ਵਿੱਚ ਬੰਦ ਹੈ।


 


'ਆਪ' ਸਰਕਾਰ ਦੇ ਰਾਡਾਰ 'ਤੇ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ
ਪੰਜਾਬ ਦੀ 'ਆਪ' ਸਰਕਾਰ ਦੇ ਰਾਡਾਰ 'ਤੇ ਕਾਂਗਰਸ ਦੇ ਕਈ ਸਾਬਕਾ ਮੰਤਰੀ ਹਨ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸਾਬਕਾ ਮੰਤਰੀ ਅਮਰਿੰਦਰ ਰਾਜਾ ਵੜਿੰਗ ਖਿਲਾਫ਼ ਬੱਸ ਬਾਡੀ ਮਾਮਲੇ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਖਿਲਾਫ਼ ਅਰਵਿੰਦ ਕੇਜਰੀਵਾਲ ਦੀ ਫਰਜ਼ੀ ਚਿੱਠੀ ਵਾਇਰਲ ਕਰਨ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਤ੍ਰਿਪਤ ਰਜਿੰਦਰ ਬਾਜਵਾ 'ਤੇ ਜ਼ਮੀਨਾਂ ਵੇਚਣ ਅਤੇ ਸੁਖਜਿੰਦਰ ਰੰਧਾਵਾ 'ਤੇ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਵੀਆਈਪੀ (VIP) ਟ੍ਰੀਟਮੈਂਟ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।