Punjab Weather: ਪੰਜਾਬ ਵਿੱਚ ਗਰਮੀ ਨੇ ਤਬਾਹੀ ਮਚਾਈ ਹੋਈ ਹੈ। ਫਾਜ਼ਿਲਕਾ 'ਚ ਸ਼ੁੱਕਰਵਾਰ ਨੂੰ ਗਰਮੀ ਕਾਰਨ ਮੌਤ ਦਾ ਦੂਜਾ ਮਾਮਲਾ ਸਾਹਮਣੇ ਆਇਆ ਹੈ, ਜਾਣਕਾਰੀ ਮੁਤਾਬਕ ਪਿੰਡ ਝੋਟਿਆਂਵਾਲੀ ਦੇ 19 ਸਾਲਾ ਪਵਨ ਕੁਮਾਰ ਦੀ ਗਰਮੀ ਕਾਰਨ ਮੌਤ ਹੋ ਗਈ ਹੈ।


ਕਿਵੇਂ ਹੋਈ ਨੌਜਵਾਨ ਦੀ ਮੌਤ 


ਇੱਟਾਂ ਦੇ ਭੱਠੇ ’ਤੇ ਕੰਮ ਕਰਨ ਵਾਲਾ ਪਵਨ ਕੁਮਾਰ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ ਤਾਂ ਰਸਤੇ ਵਿੱਚ ਗਰਮੀ ਕਾਰਨ ਉਸ ਨੂੰ ਘਬਰਾਹਟ ਹੋਣ ਲੱਗੀ। ਇਸ ਦੌਰਾਨ ਉਹ ਪਾਣੀ ਪੀਣ ਲਈ ਖਾਲ 'ਚ ਵੜ ਗਿਆ, ਜਿੱਥੇ ਚੱਕਰ ਆਉਣ ਨਾਲ ਉਹ ਖਾਲ ਵਿੱਚ ਹੀ ਡਿੱਗ ਪਿਆ ਤੇ ਉਸ ਦੀ ਮੌਤ ਹੋ ਗਈ। ਜਦੋਂ ਇਹ ਮਾਮਲਾ ਪੁਲਿਸ ਕੋਲ ਪੁੱਜਾ ਤਾਂ ਇਸ ਸਬੰਧੀ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।


ਪੁਲਿਸ ਨੇ ਮਾਮਲਾ ਕੀਤਾ ਦਰਜ


ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਪਹੁੰਚੇ ਥਾਣਾ ਅਰਨੀਵਾਲਾ ਦੇ ਐੱਸਐੱਚਓ ਤਰਸੇਮ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦਾ ਨਾਂਅ ਪਵਨ ਕੁਮਾਰ ਹੈ, ਜਿਸ ਦੀ ਉਮਰ ਕਰੀਬ 19 ਸਾਲ ਹੈ । ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ ਗਿਆ ਹੈ, ਪੁਲਿਸ ਅਧਿਕਾਰੀ ਮੁਤਾਬਕ ਇਸ ਮਾਮਲੇ 'ਚ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। 


ਇਹ ਵੀ ਪੜ੍ਹੋ-ਗਰਮੀ ਨੇ ਲੀਡਰਾਂ ਦੇ ਛੁਡਾਏ ਪਸੀਨੇ ! ਅੰਦਰੋ-ਅੰਦਰੀ ਹੋਣ ਲੱਗਿਆ ਚੋਣ ਪ੍ਰਚਾਰ, ਵੋਟਾਂ ਤੱਕ ਲੀਡਰਾਂ ਦੀ ਜ਼ੁਬਾਨ ਤੇ ਆਸਮਾਨ ਤੋਂ ਵਰ੍ਹੇਗੀ ਅੱਗ !


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ