![ABP Premium](https://cdn.abplive.com/imagebank/Premium-ad-Icon.png)
Punjab Weather: ਪੰਜਾਬ 'ਚ ਮੁੜ ਤੋਂ ਹੀਟ ਵੇਵ ਦਾ ਅਲਰਟ ! 1 ਦਿਨ 'ਚ 3 ਡਿਗਰੀ ਵਧਿਆ ਪਾਰਾ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
11 ਜੂਨ ਨੂੰ ਪੂਰੇ ਪੱਛਮੀ ਮਾਲਵੇ ਵਿੱਚ ਹੀਟ ਵੇਵ ਦਾ ਅਸਰ ਦੇਖਣ ਨੂੰ ਮਿਲੇਗਾ। ਮੰਗਲਵਾਰ ਨੂੰ ਪੰਜਾਬ ਦੇ ਫਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
![Punjab Weather: ਪੰਜਾਬ 'ਚ ਮੁੜ ਤੋਂ ਹੀਟ ਵੇਵ ਦਾ ਅਲਰਟ ! 1 ਦਿਨ 'ਚ 3 ਡਿਗਰੀ ਵਧਿਆ ਪਾਰਾ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ Heat wave alert again in Punjab know the condition of the coming days Punjab Weather: ਪੰਜਾਬ 'ਚ ਮੁੜ ਤੋਂ ਹੀਟ ਵੇਵ ਦਾ ਅਲਰਟ ! 1 ਦਿਨ 'ਚ 3 ਡਿਗਰੀ ਵਧਿਆ ਪਾਰਾ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ](https://static.abplive.com/wp-content/uploads/sites/7/2017/02/28082658/3-heat-wave-in-gujarat.jpg?impolicy=abp_cdn&imwidth=1200&height=675)
Punjab Weather Update: ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਮੌਸਮ ਫਿਰ ਤੋਂ ਬਦਲਣਾ ਸ਼ੁਰੂ ਹੋ ਗਿਆ ਹੈ। ਇੱਕ ਦਿਨ ਵਿੱਚ ਤਾਪਮਾਨ ਵਿੱਚ ਕਰੀਬ 3 ਡਿਗਰੀ ਦਾ ਵਾਧਾ ਹੋਇਆ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ ਵਿੱਚ ਕਰੀਬ ਇੱਕ ਡਿਗਰੀ ਦਾ ਵਾਧਾ ਹੋਇਆ ਹੈ। ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਜੋ 40 ਡਿਗਰੀ ਤੋਂ ਹੇਠਾਂ ਸੀ, ਹੁਣ 42 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ।
ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ
ਆਉਣ ਵਾਲੇ ਦੋ ਹਫ਼ਤਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ ਅਲਰਟ(Yellow Alert) ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪੰਜਾਬ ਦੇ ਚਾਰ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਵਿੱਚ ਸਥਿਤੀ ਆਮ ਵਾਂਗ ਰਹੇਗੀ। ਜਦੋਂ ਕਿ 11 ਜੂਨ ਨੂੰ ਪੂਰੇ ਪੱਛਮੀ ਮਾਲਵੇ ਵਿੱਚ ਹੀਟ ਵੇਵ ਦਾ ਅਸਰ ਦੇਖਣ ਨੂੰ ਮਿਲੇਗਾ। ਮੰਗਲਵਾਰ ਨੂੰ ਪੰਜਾਬ ਦੇ ਫਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੁੜ 45 ਡਿਗਰੀ ਉੱਤੇ ਜਾਏਗਾ ਤਾਪਮਾਨ
ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਇੱਕ ਦਿਨ ਵਿੱਚ ਔਸਤਨ 3 ਡਿਗਰੀ ਦਾ ਵਾਧਾ ਦੇਖਿਆ ਗਿਆ। ਸੋਮਵਾਰ ਸ਼ਾਮ ਨੂੰ ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਸਭ ਤੋਂ ਵੱਧ 42.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਕਰੀਬ 3 ਡਿਗਰੀ ਵੱਧ ਸੀ। ਅੱਜ ਪੰਜਾਬ ਦੇ ਬਹੁਤੇ ਸ਼ਹਿਰਾਂ ਵਿੱਚ ਤਾਪਮਾਨ 44 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ ਹੈ। ਆਉਣ ਵਾਲੇ 3-4 ਦਿਨਾਂ 'ਚ ਪੰਜਾਬ ਦਾ ਤਾਪਮਾਨ ਇਕ ਵਾਰ ਫਿਰ 45 ਡਿਗਰੀ ਨੂੰ ਛੂਹ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)