ਪਠਾਨਕੋਟ: ਮਈ ਮਹੀਨੇ ਦੇ ਅੰਤ ਵਿੱਚ ਗਰਮੀ ਆਪਣਾ ਕਹਿਰ ਵਰ੍ਹਾ ਰਹੀ ਹੈ। ਜ਼ਿਲ੍ਹਾ ਪਠਾਨਕੋਟ 'ਚ ਦੇ ਸਿਵਲ ਹਸਪਤਾਲ ਵਿੱਚ ਗਰਮੀ ਦੇ ਕਹਿਰ ਨਾਲ ਬਿਮਾਰ ਮਰੀਜ਼ਾਂ ਦੀ ਗਿਣਤੀ ਕਾਫੀ ਵਧ ਗਈ ਹੈ। ਵਧ ਰਹੇ ਮਰੀਜ਼ਾਂ ਨੂੰ ਵੇਖਦਿਆਂ ਹਸਪਤਾਲ ਪ੍ਰਸ਼ਾਸਨ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਹਸਪਤਾਲ ਆ ਰਹੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਗਰਮੀ ਪੈ ਰਹੀ ਹੈ। ਖ਼ਾਸ ਕਰਕੇ ਪੰਜਾਬ ਦੇ ਲੋਕ ਗਰਮੀ ਦਾ ਕਹਿਰ ਝੱਲ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਜੇ ਇਸੇ ਤਰ੍ਹਾਂ ਗਰਮੀ ਦਾ ਕਹਿਰ ਚੱਲਦਾ ਰਿਹਾ ਤਾਂ ਲੋਕ ਲੂ ਦੀ ਚਪੇਟ ਵਿੱਚ ਆ ਸਕਦੇ ਹਨ। ਪਟਾਨਕੋਟ ਦੇ ਲੋਕਾਂ ਦਾ ਕਹਿਣਾ ਹੈ ਕਿ ਇਹ ਗਰਮੀ ਗਲੋਬਲ ਵਾਰਮਿੰਗ ਦਾ ਨਤੀਜਾ ਹੈ। ਇਸ ਤੋਂ ਇਲਾਵਾ ਰੁੱਖਾਂ ਦੀ ਹੋ ਰਹੀ ਕਟਾਈ ਵੀ ਇਸ ਦਾ ਮੁੱਖ ਕਾਰਨ ਹੈ।

ਲੋਕਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਗਰਮੀ ਨਾਲ ਲੋਕ ਬਿਮਾਰ ਪੈ ਰਹੇ ਹਨ। ਮਰੀਜ਼ਾਂ ਦੀ ਵਧ ਰਹੀ ਗਿਣਤੀ ਨੂੰ ਵੇਖਦਿਆਂ ਪ੍ਰਸ਼ਾਸਨ ਨੂੰ ਪੁਖ਼ਤਾ ਕਦਮ ਚੁੱਕਣੇ ਚਾਹੀਦੇ ਹਨ। ਸਿਵਲ ਹਸਪਤਾਲ ਦੇ SMO ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਦੂਸ਼ਿਤ ਪਾਣੀ ਕਰਕੇ ਲੋਕ ਪੇਟ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਇਸ ਨਾਲ ਡੇਂਗੂ ਤੇ ਮਲੇਰੀਆ ਵੀ ਲੋਕਾਂ ਨੂੰ ਆਪਣੀ ਚਪੇਟ ਵਿੱਚ ਆ ਰਹੇ ਹਨ। SMO ਨੇ ਲੋਕਾਂ ਨੂੰ ਫਿਲਟਰ ਪਾਣੀ ਦਾ ਇਸਤੇਮਾਲ ਕਰਨ ਤੇ ਆਸ-ਪਾਸ ਪਾਣੀ ਨਾ ਇਕੱਠਾ ਹੋਣ ਦੀ ਸਲਾਹ ਦਿੱਤੀ ਹੈ।