Weather Update: ਮੌਸਮ ਵਿਭਾਗ ਵੱਲੋਂ ਅਗਲੇ 5 ਦਿਨਾਂ ਲਈ ਲੂ ਦੀ ਚੇਤਾਵਨੀ, ਪੰਜਾਬ ਸਣੇ ਇਨ੍ਹਾਂ ਰਾਜਾਂ 'ਚ ਔਰੇਂਜ ਅਲਰਟ ਜਾਰੀ
Punjab Weather Update: ਪੰਜਾਬੀ ਤਿਆਰ ਹੋ ਜਾਣ ਅੱਤ ਦੀ ਗਰਮੀ ਨੂੰ ਸਹਿਣ ਦੇ ਲਈ। ਜੀ ਹਾਂ ਮੌਸਮ ਵਿਭਾਗ ਵੱਲੋਂ ਪੰਜਾਬ ਸਮੇਤ ਹਰਿਆਣਾ, ਰਾਜਸਥਾਨ ਅਤੇ ਦਿੱਲੀ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਜਿਸ ਕਰਕੇ ਲੂ ਅਤੇ ਗਰਮ ਹਵਾਵਾਂ ਚੱਲਣਗੀਆਂ।
Heatwave alert: ਪਿਛਲੇ ਕੁੱਝ ਦਿਨਾਂ ਤੋਂ ਗਰਮੀ ਆਪਣਾ ਪ੍ਰਕੋਪੀ ਰੂਪ ਦਿਖਾ ਰਹੀ ਹੈ। ਲਗਾਤਾਰ ਗਰਮੀ ਵੱਧ ਰਹੀ ਹੈ। ਜਿਸ ਕਰਕੇ ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਲੂ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਇਸ ਦਾ ਸਭ ਤੋਂ ਵੱਧ ਅਸਰ ਅਸਰ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿੱਚ ਪੈਣ ਦੀ ਸੰਭਾਵਨਾ ਹੈ।
ਪੰਜਾਬ ਸਮੇਤ ਇਨ੍ਹਾਂ ਰਾਜਾਂ ਦੇ ਵਿੱਚ ਔਰੇਂਜ ਅਲਰਟ ਜਾਰੀ
ਮੌਸਮ ਵਿਭਾਗ ਨੇ ਹਰਿਆਣਾ, ਪੰਜਾਬ, ਰਾਜਸਥਾਨ ਅਤੇ ਦਿੱਲੀ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਬੱਚਿਆਂ, ਬਜ਼ੁਰਗਾਂ ਅਤੇ ਉਨ੍ਹਾਂ ਸਮੇਤ ਕਮਜ਼ੋਰ ਲੋਕਾਂ ਲਈ ਘਰੋਂ ਬਾਹਰ ਨਾ ਨਿਕਲਣ ਲਈ ਕਿਹਾ ਹੈ।
17-20 ਮਈ ਦੌਰਾਨ ਪਵੇਗੀ ਅੱਤ ਦੀ ਗਰਮੀ
ਵਿਭਗ ਨੇ ਕਿਹਾ ਹੈ ਕਿ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ 17-20 ਮਈ ਦੌਰਾਨ ਅਤੇ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ 18-20 ਮਈ ਦੌਰਾਨ ਜ਼ੋਰਦਾਰ ਗਰਮੀ ਪਵੇਗੀ। ਰਾਸ਼ਟਰੀ ਰਾਜਧਾਨੀ ‘ਚ ਸ਼ਨਿਚਰਵਾਰ ਤੱਕ ਪਾਰਾ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।