Heatwave Warning: ਦੇਸ਼ ਭਰ 'ਚ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦੁਪਹਿਰ ਸਮੇਂ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਜਿਸ ਕਾਰਨ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਦੌਰਾਨ ਉੱਤਰੀ-ਪੱਛਮੀ ਭਾਰਤ ਵਿੱਚ ਤੇਜ਼ ਗਰਮੀ ਦੀ ਚਿਤਾਵਨੀ (imd issues warning) ਜਾਰੀ ਕੀਤੀ ਹੈ । ਇਸ ਦੇ ਨਾਲ ਹੀ ਮੱਧ ਅਤੇ ਪੂਰਬੀ ਭਾਰਤ ਵਿੱਚ ਅਗਲੇ ਤਿੰਨ ਦਿਨਾਂ ਤੱਕ ਗਰਮੀ ਦੀ ਲਹਿਰ ਬਣੀ ਰਹੇਗੀ। ਇਸ ਦੌਰਾਨ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਰਾਜਸਥਾਨ, ਪੰਜਾਬ ਅਤੇ ਹਰਿਆਣਾ ਨੂੰ ਹੀਟਵੇਵ ਅਲਰਟ ਵਿੱਚ ਰੈੱਡ ਕੀਤਾ ਗਿਆ ਹੈ। ਇਸ ਦੌਰਾਨ, ਪੂਰਬੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸੇ ਔਰੇਂਜ ਵਿੱਚ ਹਨ ਅਤੇ ਲੋਕਾਂ ਨੂੰ ਉੱਚ ਤਾਪਮਾਨ ਲਈ ਚੌਕਸ ਰਹਿਣ ਅਤੇ ਤਿਆਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਰਾਜਸਥਾਨ ਵਿੱਚ 19, ਹਰਿਆਣਾ ਵਿੱਚ 18, ਦਿੱਲੀ ਵਿੱਚ ਅੱਠ ਅਤੇ ਪੰਜਾਬ (Punjab Weather) ਵਿੱਚ ਦੋ ਥਾਵਾਂ ’ਤੇ ਪਾਰਾ 45 degrees Celsius ਨੂੰ ਪਾਰ ਕਰ ਗਿਆ।



ਅਗਲੇ ਪੰਜ ਦਿਨਾਂ ਤੱਕ ਅੱਤ ਦੀ ਗਰਮੀ


ਮੌਸਮ ਵਿਭਾਗ ਨੇ ਆਪਣੀ ਭਵਿੱਖਬਾਣੀ 'ਚ ਕਿਹਾ ਕਿ ਉੱਤਰ-ਪੱਛਮੀ ਭਾਰਤ ਦੇ ਵੱਡੇ ਹਿੱਸਿਆਂ 'ਚ ਅਗਲੇ ਪੰਜ ਦਿਨਾਂ ਤੱਕ ਅੱਤ ਦੀ ਗਰਮੀ ਜਾਰੀ ਰਹੇਗੀ, ਜਿਸ ਦਾ ਸਭ ਤੋਂ ਜ਼ਿਆਦਾ ਅਸਰ ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ 'ਤੇ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦਿੱਲੀ ਦਾ ਨਜਫਗੜ੍ਹ ਕੱਲ੍ਹ ਤਾਪਮਾਨ 47.6 ਡਿਗਰੀ ਸੈਲਸੀਅਸ ਦਰਜ ਕੀਤੇ ਜਾਣ ਤੋਂ ਬਾਅਦ ਦੇਸ਼ ਦਾ ਸਭ ਤੋਂ ਗਰਮ ਸਥਾਨ ਰਿਹਾ।


ਉੱਤਰ-ਪੱਛਮੀ ਭਾਰਤ 'ਚ ਅਗਲੇ 5 ਦਿਨਾਂ ਤੱਕ ਗਰਮੀ ਦੀ ਲਹਿਰ ਜਾਰੀ ਰਹੇਗੀ - IMD


ਉੱਤਰੀ ਭਾਰਤ ਦੇ ਕਈ ਹਿੱਸੇ ਸ਼ੁੱਕਰਵਾਰ ਨੂੰ ਭਿਆਨਕ ਗਰਮੀ ਦੀ ਲਪੇਟ 'ਚ ਰਹੇ। ਉਥੇ ਹੀ, ਪੱਛਮੀ ਦਿੱਲੀ ਦੇ ਨਜਫਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 47.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਦੇਸ਼ ਵਿੱਚ ਇਸ ਸੀਜ਼ਨ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਸ ਦੌਰਾਨ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉਸ ਨੇ ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਤੇਜ਼ ਗਰਮੀ ਅਤੇ ਅਗਲੇ ਤਿੰਨ ਦਿਨਾਂ ਦੌਰਾਨ ਪੂਰਬੀ ਅਤੇ ਕੇਂਦਰੀ ਖੇਤਰਾਂ ਵਿੱਚ ਗਰਮੀ ਦੀ ਭਵਿੱਖਬਾਣੀ ਕੀਤੀ ਹੈ।


ਕਮਜ਼ੋਰ ਲੋਕਾਂ ਦਾ ਖਾਸ ਖਿਆਲ ਰੱਖਣਾ ਹੋਵੇਗਾ


ਹਾਲਾਂਕਿ, ਮੌਸਮ ਵਿਭਾਗ ਨੇ ਰਾਜਧਾਨੀ ਦਿੱਲੀ, ਹਰਿਆਣਾ, ਪੰਜਾਬ ਅਤੇ ਪੱਛਮੀ ਰਾਜਸਥਾਨ ਲਈ "ਰੈੱਡ ਅਲਰਟ" ਜਾਰੀ ਕੀਤਾ ਹੈ, "ਕਮਜ਼ੋਰ ਲੋਕਾਂ ਲਈ ਵਾਧੂ ਦੇਖਭਾਲ" ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਪੂਰਬੀ ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਬਿਹਾਰ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਪੁਰਾਣੀਆਂ ਬਿਮਾਰੀਆਂ ਵਾਲੇ ਲੋਕਾਂ ਸਮੇਤ ਕਮਜ਼ੋਰ ਲੋਕਾਂ ਦੀ ਸਿਹਤ 'ਤੇ ਪੂਰਾ ਧਿਆਨ ਦੇਣ 'ਤੇ ਜ਼ੋਰ ਦਿੱਤਾ ਗਿਆ ਹੈ।