Gurdaspur News : ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ (Vidhansabha Halka Dera Baba Nanak) ਦੇ ਪਿੰਡ ਤਲਵੰਡੀ ਗੁਰਾਇਆ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਨੌਜਵਾਨ ਦੇ ਭੋਗ ਉੱਤੇ ਕੁੱਝ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ।


ਗੈਂਗਸਟਰਾਂ ਤੇ ਪੁਲਿਸ ਵਿਚਾਲੇ ਹਈ ਤਾਬੜਤੋੜ ਗੋਲੀਬਾਰੀ


ਗੈਂਗਸਟਰਾਂ ਤੇ ਪੁਲਿਸ (Police) ਵਿਚਾਲੇ ਤਾਬੜਤੋੜ ਗੋਲੀਬਾਰੀ ਹੋਈ। ਇੱਕ-ਦੂਜੇ 'ਤੇ ਗੋਲੀਆਂ ਚਲਾਈਆਂ ਗਈਆਂ ਜਿਸ 'ਚ 6 ਰਾਊਂਡ ਫਾਇਰ ਕੀਤੇ ਗਏ, ਜਿਸ 'ਚ ਗੋਲੀ ਲੱਗਣ ਨਾਲ ਇੱਕ ਗੈਂਗਸਟਰ ਸ਼ਿਵਕਰਨ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਡੇਰਾ ਬਾਬਾ ਨਾਨਕ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਅਤੇ ਬਾਕੀ 5 ਗੈਂਗਸਟਰਾਂ ਨੂੰ  ਪੁਲਿਸ ਨੇ ਕਾਬੂ ਕਰ ਲਿਆ ਹੈ। 


10 ਦਿਨ ਪਹਿਲਾਂ ਪੁਰਾਣੀ ਰੰਜਿਸ਼ ਕਾਰਨ ਦੋ ਗੁੱਟਾਂ ਵਿਚ ਹੋਈ ਸੀ ਲੜਾਈ 


ਜਿਨ੍ਹਾਂ ਕੋਲੋਂ ਤਿੰਨ ਹਥਿਆਰ ਬਰਾਮਦ ਕੀਤੇ ਗਏ ਹਨ।  ਫੜੇ ਗਏ ਗੈਂਗਸਟਰਾਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 10 ਦਿਨ ਪਹਿਲਾਂ ਪਿੰਡ ਨਬੀ ਨਗਰ ਵਿਖੇ ਕਿਸੇ ਪੁਰਾਣੀ ਰੰਜਿਸ਼ ਕਾਰਨ ਦੋ ਗੁੱਟਾਂ ਵਿਚ ਲੜਾਈ ਹੋ ਗਈ ਸੀ, ਜਿਸ ਵਿੱਚ ਚਰਨਜੀਤ ਨਾਮ ਦਾ ਨੌਜਵਾਨ ਜ਼ਖਮੀ ਹੋ ਗਿਆ ਸੀ ਅਤੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਜਿਸ ਦਾ ਅੱਜ ਪਿੰਡ ਤਲਵੰਡੀ ਗੁਰਾਇਆ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਇਹ ਗੈਂਗਸਟਰ ਚਰਨਜੀਤ ਦੀ ਅੰਤਿਮ ਅਰਦਾਸ ਵਿੱਚ  ਪਹੁੰਚੇ ਸਨ। ਇਸ ਬਾਰੇ ਜਦੋਂ ਪੁਲਿਸ ਨੂੰ ਪਤਾ ਲੱਗਾ ਤਾਂ ਪੁਲਿਸ ਨੇ ਇਨ੍ਹਾਂ ਗੈਂਗਸਟਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਇਨ੍ਹਾਂ ਗੈਂਗਸਟਰਾਂ ਨੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਨ੍ਹਾਂ ਦਾ ਪਿੱਛਾ ਕਰਦੇ ਹੋਏ ਪੁਲਿਸ ਨੇ ਉਨ੍ਹਾਂ 'ਤੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਇਨ੍ਹਾਂ ਗੈਂਗਸਟਰਾਂ ਨੂੰ ਪਿੰਡ ਕਾਹਲੋਂਵਾਲੀ ਨੇੜੇ ਖੇਤਾਂ 'ਚੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਇੱਕ ਗੈਂਗਸਟਰ ਸ਼ਿਵਕਰਨ ਵੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ, ਜਿਸ ਦਾ ਪੁਲਿਸ ਇਲਾਜ ਚੱਲ ਰਿਹਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









 


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ









ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ