ਭਿੱਖੀਵਿੰਡ: ਨਗਰ ਪੰਚਾਇਤ ਚੋਣਾਂ ਲਈ ਕੱਲ੍ਹ ਹੋਈ ਝੜਪ ਤੋਂ ਬਾਅਦ ਅੱਜ ਪੁਲਿਸ ਪ੍ਰਸ਼ਾਸਨ ਤੇ ਸਿਵਲ ਪ੍ਰਸ਼ਾਸਨ ਵੱਲੋਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਬੰਧਾਂ ਹੇਠ ਨਗਰ ਪੰਚਾਇਤ ਦੇ ਦਫਤਰ ਲਿਆਕੇ ਨਾਮਜ਼ਦਗੀ ਪੇਪਰ ਦਾਖਲ ਕਰਵਾਏ ਗਏ। ਅੱਜ ਜਿੱਥੇ ਭਿੱਖੀਵਿੰਡ ਵਿੱਚ ਐਸਐਸਪੀ ਧਰੁਮਨ ਐਚ ਨਿੰਬਲੇ ਪੁਲਿਸ ਪ੍ਰਸ਼ਾਸਨ ਦੀ ਅਗਵਾਈ ਕਰਦੇ ਨਜ਼ਰ ਆਏ, ਉੱਥੇ ਹੀ ਪੁਲਿਸ ਵੱਲੋਂ ਕਮਾਂਡੋ ਦਸਤੇ ਵੀ ਤਾਇਨਾਤ ਕੀਤੇ ਗਏ ਹਨ।
ਸਿਵਲ ਪ੍ਰਸ਼ਾਸਨ ਵੱਲੋਂ ਏਡੀਸੀ ਜਰਨਲ ਜਗਵਿੰਦਰਪਾਲ ਸਿੰਘ ਤੇ ਐਸਡੀਐਮ ਤਰਨ ਤਾਰਨ ਰਜਨੀਸ਼ ਅਰੋੜਾ ਵੀ ਮੌਕੇ 'ਤੇ ਹਾਜ਼ਰ ਰਹੇ। ਦੱਸ ਦੇਈਏ ਕਿ ਭਿੱਖੀਵਿੰਡ ਵਿੱਚ ਕੱਲ੍ਹ ਨਗਰ ਪੰਚਾਇਤ ਦੀਆਂ ਚੋਣਾਂ ਮੌਕੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਹੁੱਲੜਬਾਜਾਂ ਵੱਲੋਂ ਆਮ ਆਦਮੀ ਪਾਰਟੀ ਤੇ ਬਾਅਦ ਵਿਚ ਅਕਾਲੀ ਦਲ ਨਾਲ ਕੀਤੀ ਗੁੰਡਾਗਰਦੀ ਤੋਂ ਬਾਅਦ ਸ਼ਹਿਰ ਦਾ ਮਾਹੌਲ ਤਣਾਅ ਪੂਰਵਕ ਬਣ ਗਿਆ ਸੀ।
ਇਸ ਸਭ ਮਗਰੋਂ ਸਵਾਲ ਪੁਲਿਸ ਅਧਿਕਾਰੀਆਂ ਤੇ ਵੀ ਚੁੱਕੇ ਗਏ ਕਿ ਇੰਨੇ ਸਖ਼ਤ ਸੁਰੱਖਿਆ ਪ੍ਰਬੰਧ ਹੋਣ ਦੇ ਬਾਵਜੂਦ ਵੀ ਪੁਲਿਸ ਦੀ ਹਾਜ਼ਰੀ ਵਿੱਚ ਸ਼ਰੇਆਮ ਡਾਂਗਾਂ, ਕਿਰਪਾਨਾਂ, ਬੇਸਬਾਲ ਸਲੱਗਰ ਤੇ ਗੋਲੀਆਂ ਚਲਾਕੇ ਝੜਪ ਕੀਤੀ ਗਈ ਤੇ ਗੱਡੀਆਂ ਦੀ ਭੰਨਤੋੜ ਕੀਤੀ ਗਈ। ਇਸ ਘਟਨਾ ਦੇ ਮੱਦੇਨਜ਼ਰ ਅਕਾਲੀ ਦਲ ਵੱਲੋਂ ਦੇਰ ਸ਼ਾਮ ਧਰਨਾ ਵੀ ਦਿੱਤਾ ਗਿਆ ਜਿਸ 'ਚ ਉਨ੍ਹਾਂ ਨੂੰ ਇਨਸਾਫ ਦੇਣ ਦੀ ਗੱਲ ਕਹੀ ਗਈ।
ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਜਿੱਥੇ ਕਲ ਕਾਂਗਰਸ ਪਾਰਟੀ ਵੱਲੋਂ ਕੀਤੀ ਹੁੱਲੜਬਾਜ਼ੀ ਦੀ ਨਿੰਦਾ ਕੀਤੀ ਉੱਥੇ ਹੀ ਉਨ੍ਹਾਂ ਮੰਗ ਕੀਤੀ ਕਿ ਵੋਟਾਂ ਤੱਕ ਭਿੱਖੀਵਿੰਡ ਵਿਚ ਅਰਧ ਸੈਨਿਕ ਬਲ ਤਾਇਨਾਤ ਕੀਤੇ ਜਾਣ ਤਾਂ ਜੋ ਸ਼ਹਿਰ ਵਿਚ ਸ਼ਾਂਤੀ ਬਹਾਲ ਰੱਖੀ ਜਾ ਸਕੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Election Results 2024
(Source: ECI/ABP News/ABP Majha)
ਭਿੱਖੀਵਿੰਡ ਪੁਲਿਸ ਛਾਉਣੀ 'ਚ ਤਬਦੀਲ, ਨਗਰ ਪੰਚਾਇਤਾ ਚੋਣਾਂ ਨੂੰ ਲੈ ਕੇ ਵਿਵਾਦ
ਏਬੀਪੀ ਸਾਂਝਾ
Updated at:
04 Feb 2021 10:05 AM (IST)
ਸਿਵਲ ਪ੍ਰਸ਼ਾਸਨ ਵੱਲੋਂ ਏਡੀਸੀ ਜਰਨਲ ਜਗਵਿੰਦਰਪਾਲ ਸਿੰਘ ਤੇ ਐਸਡੀਐਮ ਤਰਨ ਤਾਰਨ ਰਜਨੀਸ਼ ਅਰੋੜਾ ਵੀ ਮੌਕੇ 'ਤੇ ਹਾਜ਼ਰ ਰਹੇ।
- - - - - - - - - Advertisement - - - - - - - - -