Punjab Weather: ਸੋਮਵਾਰ ਤੋਂ ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਅਤੇ ਗੜੇਮਾਰੀ ਨਾਲ ਠੰਡ ਵਧਣ ਦੀ ਸੰਭਾਵਨਾ ਹੈ। 26 ਜਨਵਰੀ ਨੂੰ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਕਰਕੇ ਸਰਦੀ ਦਾ ਮੌਸਮ ਇੱਕ ਵਾਰ ਫਿਰ ਵਾਪਸ ਆ ਜਾਵੇਗਾ। 
ਜੇ ਮੌਸਮ ਵਿਭਾਗ ਦੀ ਮੰਨੀਏ ਤਾਂ ਕਈ ਥਾਵਾਂ 'ਤੇ ਭਾਰੀ ਮੀਂਹ ਦੇ ਨਾਲ ਗੜੇਮਾਰੀ ਵੀ ਹੋਵੇਗੀ। ਦੋਹਾਂ ਸੂਬਿਆਂ 'ਚ ਰਾਤ ਨੂੰ ਕੜਾਕੇ ਦੀ ਠੰਡ ਪੈ ਰਹੀ ਹੈ।


ਘੱਟੋ-ਘੱਟ ਤਾਪਮਾਨ


ਜਿੱਥੇ ਐਤਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਉੱਥੇ ਹੀ ਹਰਿਆਣਾ ਦੇ ਸੋਨੀਪਤ ਦੇ ਜਗਦੀਸ਼ਪੁਰ ਵਿੱਚ ਰਾਤ ਦਾ ਤਾਪਮਾਨ 5.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਤੱਕ ਮੀਂਹ ਪਵੇਗਾ।


ਕਦੋਂ ਪੈ ਸਕਦਾ ਭਾਰੀ ਮੀਂਹ


23 ਜਨਵਰੀ ਨੂੰ ਪੰਜਾਬ 'ਚ ਕੁਝ ਥਾਵਾਂ 'ਤੇ ਜਦੋਂ ਕਿ 24 ਅਤੇ 25 ਜਨਵਰੀ ਨੂੰ ਪੂਰੇ ਪੰਜਾਬ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਇਲਾਕਿਆਂ 'ਚ ਗੜੇਮਾਰੀ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। 26 ਜਨਵਰੀ ਨੂੰ ਵੀ ਕਈ ਥਾਵਾਂ 'ਤੇ ਮੀਂਹ ਪਵੇਗਾ। ਹਰਿਆਣਾ ਵਿੱਚ ਇਨ੍ਹੀਂ ਦਿਨੀਂ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ।


ਮੌਸਮ ਦਾ ਹਾਲ


ਪੰਜਾਬ 'ਚ ਐਤਵਾਰ ਨੂੰ ਅੰਮ੍ਰਿਤਸਰ 'ਚ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਬਠਿੰਡਾ 'ਚ 5.2, ਚੰਡੀਗੜ੍ਹ 'ਚ 7.3, ਫਿਰੋਜ਼ਪੁਰ 'ਚ 4.9, ਜਲੰਧਰ 'ਚ 5.6, ਲੁਧਿਆਣਾ 'ਚ 7.2, ਪਠਾਨਕੋਟ 'ਚ 7.3 ਅਤੇ ਪਟਿਆਲਾ 'ਚ 5.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਇਸੇ ਤਰ੍ਹਾਂ ਹਰਿਆਣਾ ਦੇ ਅੰਬਾਲਾ ਵਿੱਚ 7.4, ਭਿਵਾਨੀ ਵਿੱਚ 7.9, ਗੁੜਗਾਉਂ ਵਿੱਚ 7.9, ਕਰਨਾਲ ਵਿੱਚ 7.2, ਕੁਰੂਕਸ਼ੇਤਰ ਵਿੱਚ 6.2, ਨਾਰਨੌਲ ਵਿੱਚ 8.4 ਅਤੇ ਸਿਰਸਾ ਵਿੱਚ 7.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।


ਇਹ ਵੀ ਪੜ੍ਹੋ: Weather Update: ਸ਼ੀਤਲਹਿਰ-ਧੁੰਦ ਤੋਂ ਬਾਅਦ ਹੁਣ ਮੀਂਹ ਤੇ ਬਰਫਬਾਰੀ ਦਾ ਅਟੈਕ, ਪੰਜਾਬ, ਹਰਿਆਣਾ ਤੇ ਦਿੱਲੀ 'ਚ ਬਦਲਿਆ ਮੌਸਮ ਦਾ ਮਿਜਾਜ਼, ਇੱਥੇ ਪੜ੍ਹੋ ਅਪਡੇਟਸ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।