Punjab Weather Report: ਪੰਜਾਬ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਸੰਘਣੀ ਧੁੰਦ ਦੇ ਚਲਦਿਆਂ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਆਉਂਦੇ ਦਿਨਾਂ ਦੌਰਾਨ ਧੁੰਦ ਅਤੇ ਠੰਡ ਦਾ ਕਹਿਰ ਜਾਰੀ ਰਹੇਗਾ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਵੱਲੋਂ ਜਾਰੀ ਜ਼ਿਲ੍ਹੇ-ਵਾਰ ਮੌਸਮੀ ਚੇਤਾਵਨੀ ਮੁਤਾਬਕ 31 ਦਸੰਬਰ 2025 ਤੋਂ 3 ਜਨਵਰੀ 2026 ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਬਹੁਤ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ, ਜਦਕਿ ਕੁਝ ਜ਼ਿਲ੍ਹਿਆਂ ਵਿੱਚ ਕੋਲਡ ਵੇਵ ਦੀ ਵੀ ਚੇਤਾਵਨੀ ਦਿੱਤੀ ਗਈ ਹੈ।

Continues below advertisement

ਮੌਸਮ ਵਿਭਾਗ ਅਨੁਸਾਰ 31 ਦਸੰਬਰ ਨੂੰ ਕੁਝ ਪੱਛਮੀ ਅਤੇ ਦੱਖਣੀ ਜ਼ਿਲ੍ਹਿਆਂ ਵਿੱਚ ਚੇਤਾਵਨੀ ਦਾ ਪੱਧਰ ਘਟਣ ਦੀ ਸੰਭਾਵਨਾ ਹੈ, ਪਰ ਮਾਝਾ ਅਤੇ ਦੋਆਬਾ ਖੇਤਰ ਦੇ ਕਈ ਇਲਾਕਿਆਂ ਵਿੱਚ ਧੁੰਦ ਜਾਰੀ ਰਹੇਗੀ। ਇਸਦੇ ਨਾਲ ਹੀ ਕੁਝ ਥਾਵਾਂ ’ਤੇ ਸੀਤ ਲਹਿਰ ਦਾ ਅਸਰ ਵੀ ਵੇਖਿਆ ਜਾ ਸਕਦਾ ਹੈ।1 ਅਤੇ 2 ਜਨਵਰੀ 2026 ਨੂੰ ਕੇਂਦਰੀ ਅਤੇ ਉੱਤਰੀ ਪੰਜਾਬ ਵਿੱਚ ਧੁੰਦ ਅਤੇ ਕੋਲਡ ਵੇਵ ਦੀ ਸਥਿਤੀ ਬਣੀ ਰਹਿ ਸਕਦੀ ਹੈ। ਇਸ ਤੋਂ ਇਲਾਵਾ ਕੁਝ ਥਾਵਾਂ ’ਤੇ ਬਿਜਲੀ ਲਿਸ਼ਕਣ ਅਤੇ ਹਲਕੀ ਬੂੰਦਾਬਾਂਦੀ ਦੀ ਵੀ ਸੰਭਾਵਨਾ ਜਤਾਈ ਗਈ ਹੈ।

3 ਜਨਵਰੀ ਤੱਕ ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਖ਼ਾਸ ਕਰਕੇ ਸਵੇਰੇ ਅਤੇ ਰਾਤ ਦੇ ਸਮੇਂ ਵਾਹਨ ਚਲਾਉਂਦੇ ਹੋਏ ਵਧੇਰੇ ਧਿਆਨ ਰੱਖਣ, ਲੋੜ ਪੈਣ ’ਤੇ ਹੀ ਯਾਤਰਾ ਕਰਨ ਅਤੇ ਕੋਲਡ ਵੇਵ ਤੋਂ ਬਚਾਅ ਲਈ ਗਰਮ ਕੱਪੜੇ ਪਹਿਨਣ ਦੀ ਅਪੀਲ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ‘ਬੀ ਅਪਡੇਟਡ’ ਅਤੇ ‘ਬੀ ਪ੍ਰੀਪੇਅਰਡ’ ਸ਼੍ਰੇਣੀ ਅਧੀਨ ਜਾਰੀ ਕੀਤੀਆਂ ਚੇਤਾਵਨੀਆਂ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।

Continues below advertisement

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।