Chandigarh News: ਚੰਡੀਗੜ੍ਹ 'ਚ ਤਿੰਨ ਦਿਨਾਂ ਬਾਅਦ ਇੱਕ ਵਾਰ ਫਿਰ ਬਾਰਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਗਰਜ ਨਾਲ ਹਲਕਾ ਮੀਂਹ ਪੈ ਸਕਦਾ ਹੈ। ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਅੱਜ ਮੋਹਾਲੀ ਤੇ ਪੰਚਕੂਲਾ ਵਿੱਚ ਵੀ ਮੀਂਹ ਪੈ ਸਕਦਾ ਹੈ। 


ਮੌਸਵ ਵਿਭਾਗ ਮੁਤਾਬਕ ਫਿਲਹਾਲ ਸ਼ਹਿਰ ਦਾ ਤਾਪਮਾਨ 29 ਡਿਗਰੀ ਸੈਲਸੀਅਸ ਦੇ ਕਰੀਬ ਹੈ। ਕੱਲ੍ਹ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ। ਅੱਜ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ।


ਬਾਰਸ਼ ਤੋਂ ਬਾਅਦ ਚੰਡੀਗੜ੍ਹ ਵਿੱਚ ਨਮੀ ਵੀ ਬਹੁਤ ਵਧ ਗਈ ਸੀ। ਇਸ ਕਾਰਨ ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ਵਿੱਚ ਆਈ ਫਲੂ ਦੇ ਕੇਸ ਵਧੇ ਹਨ। ਇਸ ਵੇਖਦਿਆਂ ਪੀਜੀਆਈ ਵਿੱਚ ਰੈੱਡ ਆਈ ਕਾਰਨਰ ਖੋਲ੍ਹਣਾ ਪਿਆ। ਸ਼ਹਿਰ ਦੇ ਪ੍ਰਾਈਵੇਟ ਸਕੂਲਾਂ ਨੇ ਬੱਚਿਆਂ ਤੇ ਮਾਪਿਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।



ਪੰਜਾਬ ਵਿੱਚ ਵੀ ਯੈਲੋ ਅਲਰਟ ਜਾਰੀ



ਪੰਜਾਬ ਵਿੱਚ ਅੱਜ ਬਾਰਸ਼ ਹੋਏਗੀ। ਮੌਸਮ ਵਿਭਾਗ ਨੇ ਅੱਜ ਪੂਰੇ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਭਾਰੀ ਮੀਂਹ ਪੈਣ ਦੀ ਸੂਰਤ ਵਿੱਚ ਪਹਿਲਾਂ ਹੀ ਹੜ੍ਹਾਂ ਦੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। 


ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਭਲਕੇ ਯਾਨੀ ਵੀਰਵਾਰ ਨੂੰ ਵੀ ਪੱਛਮੀ ਮਾਲਵਾ ਖੇਤਰ ਜਿਸ ਵਿੱਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ ਤੇ ਬਠਿੰਡਾ ਸ਼ਾਮਲ ਹਨ, ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਨੇ ਪੱਛਮੀ ਮਾਲਵੇ ਨੂੰ ਛੱਡ ਕੇ ਬਾਕੀ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ