Punjab News : ਪੰਜਾਬ ਵਿੱਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹਾਂ ਨੇ ਇੱਕ ਹੋਰ ਜਾਨ ਲੈ ਲਈ ਹੈ , ਜਦਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਨਵਾਂਸ਼ਹਿਰ 'ਚ 2 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ ਮੋਗਾ ਵਿੱਚ ਵੀ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਮੋਗਾ ਦੇ ਪਿੰਡ ਸੰਘੇੜਾ ਦੇ ਇੱਕ 65 ਸਾਲਾ ਵਿਅਕਤੀ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਸੰਘੇੜਾ ਪਿੰਡ ਵੱਲ ਪੈਦਲ ਜਾ ਰਿਹਾ ਸੀ। ਇਹ ਵਿਅਕਤੀ ਲੋਕਾਂ ਦੇ ਸਾਹਮਣੇ ਪਾਣੀ ਦੇ ਕਰੰਟ 'ਚ ਰੁੜ੍ਹ ਗਿਆ। ਲੋਕਾਂ ਨੇ ਵਿਅਕਤੀ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਇਹ ਵੀ ਦੱਸਿਆ ਗਿਆ ਹੈ ਕਿ ਮ੍ਰਿਤਕ ਵਿਅਕਤੀ ਬੋਲਣ ਜਾਂ ਸੁਣਨ ਤੋਂ ਅਸਮਰੱਥ ਸੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਵਾਂਸ਼ਹਿਰ 'ਚ ਹੜ੍ਹ ਦੇ ਪਾਣੀ ਕਾਰਨ ਇਕ ਬੱਚੇ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਸੀ। ਪਾਣੀ ਦੇ ਤੇਜ਼ ਵਹਾਅ ਕਾਰਨ ਦੋਵੇਂ ਪਾਣੀ ਵਿੱਚ ਵਹਿ ਗਏ। ਇਲਾਕੇ ਵਿੱਚ ਪਾਣੀ ਭਰ ਜਾਣ ਕਾਰਨ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਪਾਣੀ ਦਾ ਵਹਾਅ ਤੇਜ਼ ਹੋ ਗਿਆ ਅਤੇ ਦੋ ਲੋਕਾਂ ਦੀ ਪਾਣੀ ਦੇ ਤੇਜ਼ ਵਹਾਅ ਕਾਰਨ ਮੌਤ ਹੋ ਗਈ ਹੈ।
ਇਸ ਦੌਰਾਨ ਮੌਸਮ ਵਿਭਾਗ ਨੇ ਚੰਡੀਗੜ੍ਹ, ਪਟਿਆਲਾ ਅਤੇ ਐਸਬੀਐਸ ਨਗਰ ਵਿੱਚ ਅਗਲੇ ਤਿੰਨ ਘੰਟਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਪੂਰਬੀ ਮਾਲਵੇ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਦੋਆਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੀਐਮ ਭਗਵੰਤ ਮਾਨ ਵੀ ਮੈਦਾਨ ਵਿੱਚ ਆ ਗਏ ਹਨ। ਸੀਐਮ ਮਾਨ ਨੇ ਖਰੜ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਭਾਰੀ ਮੀਂਹ ਵਿਚਾਲੇ ਅੰਮ੍ਰਿਤਸਰ ਵਾਸੀਆਂ ਲਈ ਰਾਹਤ ਦੀ ਖਬਰ
ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ SGPC, ਲੋੜਵੰਦਾਂ ਲਈ ਗੁਰੂਘਰਾਂ ਚੋਂ ਭੇਜਿਆ ਜਾਵੇਗਾ ਲੰਗਰ-ਧਾਮੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ