Punjab Weather Update: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਿਆਨਕ ਗਰਮੀ ਪੈ ਰਹੀ ਹੈ। ਜਿਸ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਦੱਸ ਦੇਈਏ ਕਿ ਭੱਖਦੀ ਗਰਮੀ ਤੋਂ ਲੋਕਾਂ ਨੂੰ ਜਲਦ ਰਾਹਤ ਮਿਲਣ ਵਾਲੀ ਹੈ। ਦਰਅਸਲ, ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਜ਼ਿਲ੍ਹਾਵਾਰ ਮੌਸਮ ਚੇਤਾਵਨੀ ਅਨੁਸਾਰ ਸੂਬੇ ਵਿੱਚ ਅੱਜ ਤੇ 7 ਜੂਨ ਤੱਕ ਮੌਸਮ 'ਚ ਵੱਖ-ਵੱਖ ਤਬਦੀਲੀਆਂ ਨਜ਼ਰ ਆ ਸਕਦੀਆਂ ਹਨ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕੁਝ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

Continues below advertisement

ਤੇਜ਼ ਹਵਾਵਾਂ ਸਣੇ ਵਰ੍ਹੇਗਾ ਮੀਂਹ

ਜਿਵੇਂ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਰਿਹਾ ਹੈ। ਅੱਜ 7 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤਿੰਨ ਜ਼ਿਲ੍ਹਿਆਂ ਵਿੱਚ ਗਰਜ ਨਾਲ ਤੂਫ਼ਾਨ ਆਉਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਸਮੇਂ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਕਾਬਕ 7, 8, 9 ਤੇ 10 ਜੂਨ ਨੂੰ ਪੂਰੇ ਪੰਜਾਬ 'ਚ ਕਿਸੇ ਵੀ ਜ਼ਿਲ੍ਹੇ ਲਈ ਕੋਈ ਚਿਤਾਵਨੀ ਨਹੀਂ ਹੈ। ਇਨ੍ਹਾਂ ਦਿਨਾਂ ਦੌਰਾਨ ਪੂਰੇ ਸੂਬੇ ਵਿੱਚ ਮੌਸਮ ਸਥਿਰ ਰਹਿਣ ਦੀ ਉਮੀਦ ਜਤਾਈ ਗਈ ਹੈ।

Continues below advertisement

ਇਸਦੇ ਨਾਲ ਹੀ ਜੇਕਰ ਮਾਨਸੂਨ ਆਪਣੀ ਮੌਜੂਦਾ ਰਫ਼ਤਾਰ ਨਾਲ ਜਾਰੀ ਰਿਹਾ ਅਤੇ ਹਾਲਾਤ ਅਨੁਕੂਲ ਰਹੇ, ਤਾਂ ਇਹ 20 ਤੋਂ 25 ਜੂਨ ਦੇ ਵਿਚਕਾਰ ਪੰਜਾਬ ਵਿੱਚ ਦਾਖਲ ਹੋ ਸਕਦਾ ਹੈ। ਇਸ ਸਾਲ ਪੰਜਾਬ ਵਿੱਚ ਮੌਨਸੂਨ ਦੀ ਬਾਰਿਸ਼ ਆਮ ਨਾਲੋਂ 8 ਤੋਂ 10 ਪ੍ਰਤੀਸ਼ਤ ਘੱਟ ਰਹਿਣ ਦੀ ਉਮੀਦ ਹੈ। ਪ੍ਰੀ-ਮੌਨਸੂਨ ਗਤੀਵਿਧੀਆਂ ਜੂਨ ਦੇ ਅੱਧ ਵਿੱਚ ਸ਼ੁਰੂ ਹੋ ਸਕਦੀਆਂ ਹਨ। ਇਸ ਸਮੇਂ ਦੌਰਾਨ, ਕਈ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਅਤੇ ਮੀਂਹ ਪੈਣ ਦੀ ਉਮੀਦ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।