ਤੇਜ਼ ਹਨੇਰੀ ਨੇ ਮਚਾਈ ਤਬਾਹੀ, ਲੁਧਿਆਣਾ 'ਚ ਬਿਲਡਿੰਗ ਦੀ ਕੰਧ ਡਿੱਗਣ ਨਾਲ ਇੱਕ ਦੀ ਮੌਤ, ਇੱਕ ਜ਼ਖ਼ਮੀ
Punjab News: ਪੰਜਾਬ ਵਿੱਚ ਤੇਜ਼ ਹਨੇਰੀ ਮੀਂਹ ਝੱਖੜ ਨੇ ਭਾਰੀ ਤਬਾਹੀ ਹੋਈ ਹੈ। ਇੱਕ ਦਮ ਮੌਸਮ ਨੇ ਮਿਜਾਜ਼ ਬਦਲਿਆ ਹੈ ਅਤੇ ਤਬਾਹੀ ਮਚਾ ਦਿੱਤੀ ਹੈ। ਇਸ ਦੇ ਨਾਲ ਹੀ ਕਈਆਂ ਦਾ ਨੁਕਸਾਨ ਹੋਇਆ ਹੈ।

Punjab News: ਪੰਜਾਬ ਵਿੱਚ ਤੇਜ਼ ਹਨੇਰੀ ਮੀਂਹ ਝੱਖੜ ਨੇ ਭਾਰੀ ਤਬਾਹੀ ਹੋਈ ਹੈ। ਇੱਕ ਦਮ ਮੌਸਮ ਨੇ ਮਿਜਾਜ਼ ਬਦਲਿਆ ਹੈ ਅਤੇ ਤਬਾਹੀ ਮਚਾ ਦਿੱਤੀ ਹੈ। ਇਸ ਦੇ ਨਾਲ ਹੀ ਕਈਆਂ ਦਾ ਨੁਕਸਾਨ ਹੋਇਆ ਹੈ। ਉੱਥੇ ਹੀ ਇੱਕ ਪਾਸੇ ਜਿੱਥੇ ਮੌਸਮ ਬਦਲਣ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ, ਉੱਥੇ ਹੀ ਤੇਜ਼ ਹਨੇਰੀ ਨੇ ਕਈਆਂ ਦਾ ਨੁਕਸਾਨ ਵੀ ਕਰ ਦਿੱਤਾ ਹੈ। ਸਾਰੇ ਪਾਸੇ ਬਿਜਲੀ ਵੀ ਗਈ ਹੋਈ ਹੈ। ਦੱਸ ਦਈਏ ਕਿ ਲੁਧਿਆਣਾ ਵਿੱਚ ਇੱਕ ਥਾਂ ‘ਤੇ ਕੰਧ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਉਸ ਦਾ ਇੱਕ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ ਹੈ।
ਜਾਣਕਾਰੀ ਮੁਤਾਬਕ ਦੋ ਨੌਜਵਾਨ ਨਾਨਕ ਨਗਰ ਵਿੱਚ ਇੱਕ ਬਿਲਡਿੰਗ ਦੇ ਹੇਠਾਂ ਖੜ੍ਹੇ ਸੀ, ਅਚਾਨਕ ਬਿਲਡਿੰਗ ਦੀ ਕੰਧ ਉਨ੍ਹਾਂ ‘ਤੇ ਡਿੱਗ ਗਈ। ਇੱਕ ਵਿਅਕਤੀ ਦੇ ਸਿਰ ‘ਤੇ ਕਾਫੀ ਸੱਟਾਂ ਲੱਗੀਆਂ ਹਨ, ਜਦਕਿ ਦੂਜਾ ਵਿਅਕਤੀ ਜ਼ਖ਼ਮੀ ਹੈ। ਦੋਵੇਂ ਜ਼ਖ਼ਮੀਆਂ ਨੂੰ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੇ ਇੱਕ ਨੇ ਦਮ ਤੋੜ ਦਿੱਤਾ।
ਜਾਣਕਾਰੀ ਦੇ ਅਨੁਸਾਰ ਮੌਸਮ ਵਿਭਾਗ ਵੱਲੋਂ ਬੀਤੇ ਕਈ ਦਿਨਾਂ ਤੋਂ ਅਲਰਟ ਜਾਰੀ ਕੀਤਾ ਗਿਆ ਸੀ ਕਿ ਆਉਣ ਵਾਲੇ ਕੁਝ ਦਿਨਾਂ ’ਚ ਤੂਫਾਨ ਮੀਂਹ ਝੱਖਡ਼ ਆਉਣ ਦੇ ਆਸਾਰ ਬਣੇ ਹੋਏ ਹਨ, ਜਿਸ ਦੇ ਚੱਲਦਿਆਂ ਸ਼ਨੀਵਾਰ ਸ਼ਾਮ ਕਰੀਬ 6 ਵਜੇ ਆਸਮਾਨ ਵਿਚ ਹਨੇਰਾ ਛਾ ਗਿਆ, ਉਥੇ ਹੀ ਤੇਜ਼ ਹਨੇਰੀ ਉਪਰੰਤ ਤੂਫਾਨ ਆਉਣ ਕਰਕੇ ਚਾਰੇ ਪਾਸੇ ਹਾਹਾਕਾਰ ਮੱਚ ਗਈ।
ਜਿਹੜੇ ਲੋਕ ਘਰਾਂ ਤੋਂ ਬਾਹਰ ਸਨ, ਉਨ੍ਹਾਂ ਨੂੰ ਵੀ ਘਰ ਪਹੁੰਚਣ ਵਿੱਚ ਕਾਫੀ ਮੁਸ਼ਕਿਲ ਹੋਈ, ਲੋਕਾਂ ਨੇ ਆਪਣੇ ਵਾਹਨ ਸਾਈਡ 'ਤੇ ਖੜ੍ਹੇ ਕਰ ਦਿੱਤੇ, ਕਈ ਲੋਕਾਂ ਦੇ ਘਰਾਂ ਦਾ ਵੀ ਕਾਫੀ ਨੁਕਸਾਨ ਹੋਇਆ ਅਤੇ ਜਿਨ੍ਹਾਂ ਦੇ ਖੱਪਰਾਂ ਵਾਲੇ ਘਰ ਸਨ, ਉਨ੍ਹਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਵੇਲੇ ਸਾਰੇ ਸ਼ਹਿਰ ਵਿੱਚ ਬਿਜਲੀ ਬੰਦ ਹੈ, ਸਾਰੇ ਪਾਸੇ ਹਨੇਰਾ ਛਾਇਆ ਹੋਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















