Hemkund Sahib: ਉਤਰਾਖੰਡ ਦੇ ਚਮੋਲੀ ਵਿੱਚ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਭਾਰੀ ਬਰਫ਼ਬਾਰੀ ਕਾਰਨ ਇਸ ਦੇ ਕਿਵਾੜ ਬੰਦ ਹੋਣ ਤੋਂ ਇੱਕ ਦਿਨ ਪਹਿਲਾਂ ਹੀ ਰੁਕ ਗਈ ਹੈ। ਚਮੋਲੀ ਜ਼ਿਲ੍ਹੇ ਵਿੱਚ ਤਾਜ਼ਾ ਬਰਫ਼ਬਾਰੀ ਹੋਈ ਹੈ।
ਪੁਲੀਸ ਸੁਪਰਡੈਂਟ (ਐਸਪੀ) ਸ਼ਵੇਤਾ ਚੌਬੇ ਨੇ ਦੱਸਿਆ ਕਿ ਖੇਤਰ ਵਿੱਚ 2 ਫੁੱਟ ਤੋਂ ਵੱਧ ਬਰਫ਼ਬਾਰੀ ਹੋਈ ਹੈ। ਇਸ ਕਾਰਨ ਗੋਵਿੰਦਘਾਟ ਅਤੇ ਘੰਗੜੀਆ ਵਿਖੇ ਤੀਰਥ ਯਾਤਰਾ ਰੁਕ ਗਈ।
ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਮੀਤ ਪ੍ਰਧਾਨ ਨਰਿੰਦਰ ਜੀਤ ਬਿੰਦਰਾ ਨੇ 7 ਸਤੰਬਰ ਨੂੰ ਦੱਸਿਆ ਸੀ ਕਿ ਗੁਰਦੁਆਰਾ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬਾਅਦ ਦੁਪਹਿਰ 1 ਵਜੇ ਬੰਦ ਕਰ ਦਿੱਤੇ ਜਾਣਗੇ। 15,225 ਫੁੱਟ ਦੀ ਉਚਾਈ 'ਤੇ ਸਥਿਤ ਇਸ ਗੁਰਦੁਆਰੇ 'ਚ 2 ਲੱਖ ਤੋਂ ਵੱਧ ਸ਼ਰਧਾਲੂ ਨਤਮਸਤਕ ਹੋ ਚੁੱਕੇ ਹਨ।
ਅੱਜ ਯੂਪੀ, ਉੱਤਰਾਖੰਡ ਵਰਗੇ ਸੂਬਿਆਂ ਵਿੱਚ ਬਾਰਸ਼
ਮੌਸਮ ਵਿਭਾਗ ਅਨੁਸਾਰ ਅੱਜ ਉੱਤਰਾਖੰਡ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਉਪ-ਹਿਮਾਲੀਅਨ ਪੱਛਮੀ ਬੰਗਾਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਸਥਾਨਕ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ। ਤੱਟੀ ਆਂਧਰਾ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ