Hemkund sahib yatra 2023: ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਬਾਅਦ ਦੁਪਹਿਰ ਸੰਗਤ ਲਈ ਬੰਦ ਹੋ ਜਾਣਗੇ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ 20 ਮਈ ਨੂੰ ਸ਼ੁਰੂ ਹੋਈ ਯਾਤਰਾ ਅੱਜ 11 ਅਕਤੂਬਰ ਨੂੰ ਸਮਾਪਤ ਹੋ ਰਹੀ ਹੈ। 


ਉਨ੍ਹਾਂ ਦੱਸਿਆ ਕਿ ਸਮਾਪਤੀ ਤੋਂ ਇੱਕ ਦਿਨ ਪਹਿਲਾਂ ਮੰਗਲਵਾਰ ਨੂੰ ਸ੍ਰੀ ਹੇਮਕੁੰਟ ਸਾਹਿਬ ਵਿੱਚ ਹਲਕੀ ਬਰਫਬਾਰੀ ਵੀ ਹੋਈ, ਜਿਸ ਦਾ ਸ਼ਰਧਾਲੂਆਂ ਨੇ ਆਨੰਦ ਮਾਣਿਆ। ਸਰਕਾਰੀ ਅੰਕੜਿਆਂ ਮੁਤਾਬਕ ਇਸ ਸਾਲ ਇਕ ਲੱਖ 80 ਹਜ਼ਾਰ ਤੋਂ ਵਧੇਰੇ ਸ਼ਰਧਾਲੂਆਂ ਨੇ ਇੱਥੇ ਮੱਥਾ ਟੇਕਿਆ, ਜਦੋਂਕਿ ਗ਼ੈਰ ਸਰਕਾਰੀ ਅੰਕੜਿਆਂ ਮੁਤਾਬਕ ਸ਼ਰਧਾਲੂਆਂ ਦੀ ਗਿਣਤੀ ਲਗਪਗ ਢਾਈ ਲੱਖ ਹੈ। 60 ਤੋਂ 70 ਹਜ਼ਾਰ ਅਜਿਹੇ ਸ਼ਰਧਾਲੂ ਵੀ ਸਨ, ਜੋ ਬਿਨਾ ਰਜਿਸਟਰੇਸ਼ਨ ਤੋਂ ਹੀ ਪੁੱਜੇ।