(Source: ECI/ABP News)
Bathinda news: ਪੰਜਾਬ, ਪੰਜਾਬੀਅਤ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ 9, 10 ਤੇ 11 ਫਰਵਰੀ ਨੂੰ ਲੱਗੇਗਾ ਵਿਰਾਸਤੀ ਮੇਲਾ
Bathinda news: ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਇਆ ਜਾ ਰਿਹਾ ਹੈ।
![Bathinda news: ਪੰਜਾਬ, ਪੰਜਾਬੀਅਤ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ 9, 10 ਤੇ 11 ਫਰਵਰੀ ਨੂੰ ਲੱਗੇਗਾ ਵਿਰਾਸਤੀ ਮੇਲਾ heritage fair will be held on February 9, 10 and 11 to promote Punjab and culture Bathinda news: ਪੰਜਾਬ, ਪੰਜਾਬੀਅਤ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ 9, 10 ਤੇ 11 ਫਰਵਰੀ ਨੂੰ ਲੱਗੇਗਾ ਵਿਰਾਸਤੀ ਮੇਲਾ](https://feeds.abplive.com/onecms/images/uploaded-images/2024/01/31/e4df1de8c49713a22cee20784cdc45db1706707470001647_original.jpeg?impolicy=abp_cdn&imwidth=1200&height=675)
Bathinda news: ਸੂਬਾ ਸਰਕਾਰ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਲਈ ਕੰਮ ਕਰ ਰਹੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਇਆ ਜਾ ਰਿਹਾ ਹੈ।
17ਵਾਂ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਤੇ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਹੋਵੇਗਾ ਸਹਾਈ ਸਿੱਧ ਹੋਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਨੇ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਅਹੁੱਦੇਦਾਰਾਂ ਅਤੇ ਅਧਿਆਰੀਆਂ ਨਾਲ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।
ਇਸ ਮੌਕੇ ਉਨ੍ਹਾਂ ਮੇਲਾ ਪ੍ਰਬੰਧਕਾਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਨੇ ਇਸ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਵਿਰਾਸਤੀ ਪਿੰਡ ਜੈਪਾਲਗੜ੍ਹ ਦੀ ਸਾਫ਼-ਸਫ਼ਾਈ, ਡਾਕਟਰੀ ਟੀਮਾਂ, ਪੀਣ ਵਾਲੇ ਪਾਣੀ, ਬੈਰੀਕੇਟਿੰਗ, ਨਿਰਵਿਘਨ ਬਿਜਲੀ ਸਪਲਾਈ ਤੋਂ ਇਲਾਵਾ ਟ੍ਰੈਫ਼ਿਕ ਸਬੰਧੀ ਸੁਚੱਜੇ ਪ੍ਰਬੰਧ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਅਗਾਊਂ ਲੋੜੀਂਦੇ ਪ੍ਰਬੰਧ ਕਰਨ ਲਈ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ: Punjab news: ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ, ਵਿਕਾਰ ਕਾਰਜਾਂ ਦਾ ਲਿਆ ਜਾਇਜ਼ਾ
ਇਸ ਦੌਰਾਨ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਪ੍ਰਧਾਨ ਸ. ਹਰਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਵਾਰ ਦਾ ਮੇਲਾ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਹੋਵੇਗਾ। ਇਸ ਮੇਲੇ ਦੀ ਸ਼ੁਰੂਆਤ 9 ਫਰਵਰੀ ਨੂੰ ਸਵੇਰੇ ਗੁਰੂਦੁਆਰਾ ਹਾਜੀ ਰਤਨ ਵਿਖੇ ਅਰਦਾਸ ਕਰਵਾਉਣ ਉਪਰੰਤ ਦਰਗਾਹ ਤੇ ਚਾਦਰ ਚੜ੍ਹਾਉਣ ਨਾਲ ਹੋਵੇਗੀ।
ਇਸ ਮੌਕੇ ਇੱਥੋ ਹੀ ਵਿਰਾਸਤੀ ਜਲੂਸ ਕੱਢਿਆ ਜਾਵੇਗਾ ਜਿਸ ਵਿੱਚ ਪੁਰਾਤਨ ਤੇ ਵਿਰਾਸਤੀ ਵਸਤਾਂ ਤੋਂ ਇਲਾਵਾ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਨੂੰ ਦਰਸਾਉਂਦੀਆਂ ਹੋਈਆਂ ਪ੍ਰਦਰਸ਼ਨੀਆਂ ਸ਼ਾਮਲ ਹੋਣਗੀਆ।ਇਸ ਵਿਰਾਸਤੀ ਮੇਲੇ ਦੌਰਾਨ ਵੱਖ-ਵੱਖ ਰਾਜਾਂ ਨਾਲ ਸਬੰਧਤ ਸੱਭਿਆਚਾਰਕ ਵੰਨਗੀਆਂ, ਨਾਟਕਾਂ ਤੋਂ ਇਲਾਵਾ ਪ੍ਰਸਿੱਧ ਗਾਇਕਾਂ ਵਲੋਂ ਆਪਣੀ ਕਲਾਂ ਦਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ।
ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਪੰਕਜ ਕੁਮਾਰ, ਨਗਰ ਨਿਗਮ ਤੋਂ ਕਾਰਜਕਾਰੀ ਇੰਜਨੀਅਰ ਸ਼੍ਰੀ ਰਾਜਿੰਦਰ ਕੁਮਾਰ ਤੋਂ ਇਲਾਵਾ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: Punjab news: ਬਠਿੰਡਾ ਵਾਲਿਆਂ ਲਈ ਜ਼ਰੂਰੀ ਖ਼ਬਰ! ਕਮਰਸ਼ੀਆਲ ਵਾਹਨਾਂ ਦੀ ਸ਼ਹਿਰ 'ਚ ਇੰਨੇ ਵਜੇ ਤੱਕ ਨਹੀਂ ਹੋਵੇਗੀ ਐਂਟਰੀ, ਪੜ੍ਹੋ ਪੂਰੀ ਖ਼ਬਰ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)