ਪੜਚੋਲ ਕਰੋ

Punjab News: ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਤੋਂ ਦੁਨੀਆ ਨਾਲ ਜਾਣੂ ਕਰਵਾਉਣ ਲਈ ਕਰਵਾਏ ਜਾਣਗੇ ਵਿਰਾਸਤੀ ਮੇਲੇ-ਮਾਨ

ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਤੋਂ ਦੁਨੀਆ ਨੂੰ ਜਾਣੂ ਕਰਵਾਉਣ, ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਸੈਲਾਨੀਆਂ ਨੂੰ ਪੰਜਾਬ ਵੱਲ ਆਕਰਸ਼ਿਤ ਕਰਨ ਲਈ ਸੂਬੇ ਵਿੱਚ ਸਾਲ ਭਰ ਵਿਰਾਸਤੀ ਮੇਲਿਆਂ ਅਤੇ ਤਿਉਹਾਰਾਂ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਬਾਰੇ ਦੇਸ਼- ਦੁਨਿਆ ਨੂੰ ਜਾਣੂੰ ਕਰਵਾਉਣ, ਸੂਬੇ ਵਿਚ ਸੈਰ ਸਪਾਟਾ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਪੰਜਾਬ ਨੂੰ 'ਰੰਗਲਾ ਪੰਜਾਬ' ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਹੁਣ ਪੰਜਾਬ ਸਰਕਾਰ ਇੱਥੋਂ ਦੀ ਅਮੀਰ ਵਿਰਾਸਤ ਅਤੇ ਸਭਿਆਚਾਰਕ ਮਹੱਤਤਾ ਨੂੰ ਉਜਾਗਰ ਕਰਨ ਲਈ ਵਿਰਾਸਤੀ ਮੇਲਿਆਂ ਦਾ ਧੂਮ ਧਾਮ ਨਾਲ ਆਯੋਜਨ ਕਰੇਗੀ। ਇਹ ਜਾਣਕਾਰੀ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਐਤਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਵਾਰਤਾ ਦੌਰਾਨ ਸਾਂਝੀ ਕੀਤੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਲੇਬਰ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਤੋਂ ਦੁਨੀਆ ਨੂੰ ਜਾਣੂ ਕਰਵਾਉਣ, ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਸੈਲਾਨੀਆਂ ਨੂੰ ਪੰਜਾਬ ਵੱਲ ਆਕਰਸ਼ਿਤ ਕਰਨ ਲਈ ਸੂਬੇ ਵਿੱਚ ਸਾਲ ਭਰ ਵਿਰਾਸਤੀ ਮੇਲਿਆਂ ਅਤੇ ਤਿਉਹਾਰਾਂ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਸੂਬਾ ਸਰਕਾਰ ਵਲੋਂ ਸੈਰ ਸਪਾਟਾ ਖੇਤਰ 'ਚ ਨਵੀਂ ਪਹਿਲਕਦਮੀਆਂ ਉਲੀਕਿਆਂ ਗਈਆਂ ਹਨ।

ਮੰਤਰੀ ਨੇ ਦੱਸਿਆ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਨਾਲ ਸੂਬੇ ਵਿੱਚ ਸਾਲ ਭਰ 22 ਮੇਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਫੈਸਟੀਵਲ, ਫਿਰੋਜ਼ਪੁਰ ਵਿਖੇ ਬਸੰਤ ਫੈਸਟੀਵਲ, ਜਨਵਰੀ ਵਿਚ ਕਪੂਰਥਲਾ ਹੈਰੀਟੇਜ ਫੈਸਟੀਵਲ ਹੋਵੇਗਾ । ਇਸ ਤੋਂ ਇਲਾਵਾ ਤੋਂ ਲੁਧਿਆਣਾ ਵਿਖੇ ਕਿਲਾ ਰਾਏਪੁਰ ਦਿਹਾਤੀ ਓਲੰਪਿਕ ਹੋਵੇਗਾ। ਉਨ੍ਹਾ ਕਿਹਾ ਕਿ ਬਠਿੰਡਾ 'ਚ ਵਿਰਾਸਤੀ ਮੇਲਾ ਅਤੇ ਵਿਸਾਖੀ ਮੇਲਾ, ਮਾਰਚ 'ਚ ਪਟਿਆਲਾ 'ਚ ਹੈਰੀਟੇਜ ਫੈਸਟੀਵਲ, ਮਾਰਚ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੋਹਲਾ, ਅਗਸਤ ਵਿੱਚ ਸੰਗਰੂਰ ਵਿਖੇ ਤੀਆਂ ਦਾ ਮੇਲਾ, ਸਤੰਬਰ ਵਿੱਚ ਐਸ.ਬੀ.ਐਸ.ਨਗਰ ਵਿਖੇ ਇੰਨਕਲਾਬ ਫੈਸਟੀਵਲ, ਮਾਨਸਾ ਵਿਖੇ ਮਾਲਵਾ ਦੇ ਸੱਭਿਆਚਾਰ ਅਤੇ ਪਕਵਾਨਾਂ ਨੂੰ ਉਜਾਗਰ ਕਰਨ ਵਾਲਾ ਦੂਨ ਫੈਸਟੀਵਲ,  ਫਾਜ਼ਿਲਕਾ ਵਿਖੇ ਪੰਜਾਬ ਹੈਂਡੀਕਰਾਫਟ ਫੈਸਟੀਵਲ, ਨਵੰਬਰ ਵਿੱਚ ਜਲੰਧਰ ਵਿਖੇ ਘੋੜਸਵਾਰ ਮੇਲਾ, ਚੰਡੀਗੜ੍ਹ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ, ਪਠਾਨਕੋਟ ਵਿਖੇ ਦਰਿਆਵਾਂ ਦਾ ਮੇਲਾ, ਮਾਲੇਰਕੋਟਲਾ ਵਿਖੇ ਸੂਫੀ ਫੈਸਟੀਵਲ ਆਦਿ ਮੇਲੇ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਉਜਾਗਰ ਕਰਨਗੇ ।

ਮੰਤਰੀ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ 'ਨਿਹੰਗ ਓਲੰਪਿਕ' ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਤਰਨਤਾਰਨ 'ਚ ਦਾਰਾ ਸਿੰਘ ਛਿੰਝ ਓਲੰਪਿਕ ਦੀ ਸਰੂਆਤ ਹੋਵੇਗੀ ਜਿਸ ਵਿੱਚ ਜੇਤੂ ਨੂੰ ਸੂਬਾ ਸਰਕਾਰ ਵੱਲੋ ਕੈਸ਼ ਇਨਾਮ ਤੇ ਰੁਸਤਮੇ-ਏ-ਪੰਜਾਬ ਦਾ ਖਿਤਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੋਪੜ ਅਤੇ ਪਠਾਨਕੋਟ ਵਿੱਚ ਸਾਲਾਨਾ ਐਡਵੇਂਚਰ ਸਪੋਰਟਸ ਵੀ ਸ਼ੁਰੂ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਗੁਰਦਾਸਪੁਰ ਵਿੱਚ ਪਹਿਲਾ 'ਸਰਦਾਰ ਹਰੀ ਸਿੰਘ ਨਲਵਾ ਜੋਸ਼ ਫੈਸਟੀਵਲ ਸ਼ੂਰੂ ਕੀਤਾ ਜਾਵੇਗਾ ਜੋਕਿ ਪੰਜਾਬੀਆਂ ਦੀ ਬਹਾਦਰੀ ਨੂੰ ਉਜਾਗਰ ਕਰੇਗਾ। ਮੰਤਰੀ ਨੇ ਦੱਸਿਆ ਕਿ ਜਨਵਰੀ ਵਿਚ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਤਿਉਹਾਰ ਹੋਵੇਗਾ ਜਿਸ ਵਿਚ ਪੰਜਾਬੀ ਸੱਭਿਆਚਾਰ ਦੇ ਸਾਰੇ ਪਹਿਲੂਆਂ ਨੂੰ ਇੱਕ ਥਾਂ ਤੇ ਪ੍ਰਦਰਸ਼ਿਤ ਕੀਤਾ ਜਾਵੇਗਾ ਜਿਸ ਵਿੱਚ ਉੱਘੇ ਨਾਵਲਕਾਰ ਅਤੇ ਕਵੀ ਹਿੱਸਾ ਲੈਣਗੇ। ਪੰਜਾਬ ਦੇ ਸੁਆਦਲੇ ਪਕਵਾਨ ਮੁਕਾਬਲੇ ਕਰਵਾਏ ਜਾਣਗੇ। ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦੇ ਰੰਗਾ ਰੰਗ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਪੰਜਾਬ ਦੀ ਕਲਾ ਅਤੇ ਸ਼ਿਲਪਕਾਰੀ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਹਾਲੀ ਵਿਖੇ ਸੈਰ ਸਪਾਟਾ ਸੰਮੇਲਨ ਅਤੇ ਪੰਜਾਬ ਟਰੈਵਲ ਮਾਰਟ ਆਯੋਜਿਤ ਕੀਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Advertisement
ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Embed widget