ਜਲੰਧਰ: ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਕਿਹਾ ਹੈ ਕਿ ਉਹ ਸਿੱਖ ਇਤਿਹਾਸ ਤੋਂ ਜਾਣੂ ਹਨ ਤੇ ਸਿੱਖ ਗੁਰੂਆਂ ਦੇ ਫਲਸਫੇ ਨੇ ਦੇਸ਼ ਨੂੰ ਜਾਗਰੂਕ ਕੀਤਾ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਤੇ ਹਰੀ ਸਿੰਘ ਨਲੂਆ ਵਰਗੇ ਸੂਰਮਿਆਂ ਨੇ ਜ਼ੁਲਮ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ ਤੇ ਹੁਣ ਪੰਜਾਬੀ ਵੀ ਉਸੇ ਨਕਸ਼ੇ ਕਦਮ ’ਤੇ ਚੱਲ ਰਹੇ ਹਨ।
ਮਲਿਕ ਨੇ ਕਿਹਾ ਹੈ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਸਬੰਧੀ ਬਿਲਕੁਲ ਵੀ ਇਮਾਨਦਾਰ ਨਹੀਂ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਵਿਰੁੱਧ ਮੁੜ ਲੜਾਈ ਆਰੰਭਣੀ ਪਵੇਗੀ। ਮਲਿਕ ਨੇ ਕਿਹਾ ਕਿ ਉਹ ਵੀ ਆਪਣੀ ਸੰਵਿਧਾਨਕ ਸੇਵਾਮੁਕਤੀ ਤੋਂ ਬਾਅਦ ਪ੍ਰਤੱਖ ਰੂਪ ਵਿੱਚ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੋਣਗੇ।
ਰਾਜਪਾਲ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਾਲ ਕਿਸਾਨਾਂ ਦੀਆਂ ਮੰਗਾਂ ਤੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਗੱਲਬਾਤ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖਿਆ ਦਿਵਾਉਣ ਤਾਂ ਜੋ ਉਹ ਨਸ਼ਿਆਂ ਦੇ ਜਾਲ ਵਿੱਚ ਨਾ ਫਸਣ।
ਦੋਆਬਾ ਕਿਸਾਨ-ਮਜ਼ਦੂਰ ਕਮੇਟੀ ਕਿਸ਼ਨਗੜ੍ਹ ਪੰਜਾਬ ਦੇ ਪ੍ਰਧਾਨ ਹਰਸੁਰਿੰਦਰ ਸਿੰਘ ਤੇ ਨੌਜਵਾਨ ਕਿਸਾਨ ਮਜ਼ਦੂਰ ਯੂਨੀਅਨ (ਸ਼ਹੀਦਾਂ) ਦੇ ਪ੍ਰਧਾਨ ਗੁਰਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਦੋਆਬਾ ਕਿਸਾਨ-ਮਜ਼ਦੂਰ ਅੰਦੋਲਨ ਦੇ ਸ਼ਹੀਦਾਂ ਨੂੰ ਸਮਰਪਿਤ ਸਨਮਾਨ ਸਮਾਗਮ ’ਚ ਸ਼ਿਰਕਤ ਕਰਦਿਆਂ ਸੱਤਿਆ ਪਾਲ ਮਲਿਕ ਨੂੰ ਮਾਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖ਼ਾਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ: Viral Video: ਲਾਲ ਮਿਰਚ ਨੇ ਇਸ ਖਤਰਨਾਕ ਪੌਦੇ ਦਾ ਕੀਤਾ ਬੁਰਾ ਹਾਲ, ਦੇਖੋ ਵਾਇਰਲ ਵੀਡੀਓ
ਇਹ ਵੀ ਪੜ੍ਹੋ: Viral News: ਪਾਲਤੂ ਅਜਗਰ ਨੇ ਖੋਹਿਆ ਮਾਲਕ ਦਾ ਸਾਹ, ਬੇਰਹਿਮੀ ਨਾਲ ਉਤਾਰ ਦਿੱਤਾ ਮੌਤ ਦੇ ਘਾਟ!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ