Punjab News: ਪੰਜਾਬ ਪੁਲਿਸ ਦੇ ਸਪੈਸ਼ਲ ਡੀਜੀ ਅਰਪਿਤ ਸ਼ੁਕਲਾ ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਅਧਿਕਾਰੀਆਂ ਦਰਮਿਆਨ ਸ਼ੁੱਕਰਵਾਰ ਨੂੰ ਸਰਹੱਦ ਪਾਰੋਂ ਆਉਣ ਵਾਲੇ ਡਰੋਨਾਂ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਰੋਕਥਾਮ ਸਬੰਧੀ ਮੀਟਿੰਗ ਹੋਈ। ਇਸ ਦਾ ਮਕਸਦ ਦੂਜੀ ਪਰਤ ਦੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਸੀ। ਇਸ ਵਿੱਚ ਫੈਸਲਾ ਕੀਤਾ ਗਿਆ ਕਿ ਸਰਹੱਦੀ ਖੇਤਰ ਵਿੱਚ ਉੱਚ ਤਕਨੀਕੀ ਸੁਰੱਖਿਆ ਵਾਲੇ ਸੀਸੀਟੀਵੀ ਕੈਮਰੇ ਲਗਾਏ ਜਾਣ ਤਾਂ ਜੋ ਸਰਹੱਦ ਤੋਂ ਹੋ ਰਹੀਆਂ ਗਤੀਵਿਧੀਆਂ ਬਾਰੇ ਵਧੇਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਪੰਜਾਬ ਸਰਕਾਰ ਖ਼ਰਚ ਕਰੇਗੀ 20 ਕਰੋੜ
ਜ਼ਿਕਰ ਕਰ ਦਈਏ ਕਿ ਇਸ ਦੇ ਲਈ ਪੰਜਾਬ ਸਰਕਾਰ ਨੇ 20 ਕਰੋੜ ਦੀ ਰਾਸ਼ੀ ਦਿੱਤੀ ਹੈ। ਪੰਜਾਬ ਪੁਲਿਸ ਅਤੇ ਬੀਐਸਐਫ ਦੇ ਅਧਿਕਾਰੀਆਂ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਯੋਜਨਾ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ।
ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲਿਸ ਬੀ.ਐਸ.ਐਫ ਦੇ ਨਾਲ ਮਿਲ ਕੇ ਸਰਹੱਦੀ ਗਤੀਵਿਧੀਆਂ ਅਤੇ ਡਰੋਨਾਂ ਰਾਹੀਂ ਆਉਣ ਵਾਲੇ ਨਸ਼ਿਆਂ ਨੂੰ ਰੋਕਣ ਲਈ ਮੁਸਤੈਦੀ ਦਿਖਾ ਰਹੀ ਹੈ।
ਨਸ਼ਾ ਤਸਕਰਾਂ ਦੀ ਜਾਇਦਾਦ ਹੋਵੇਗੀ ਜ਼ਬਤ
ਡਾ: ਅਤੁਲ (ਆਈ.ਜੀ. ਬੀ.ਐਸ.ਐਫ. ਬਾਰਡਰ ਰੇਂਜ ਜਲੰਧਰ) ਨੇ ਦੱਸਿਆ ਕਿ ਇਸ ਸਾਲ 34 ਡਰੋਨਾਂ ਨੂੰ ਰੋਕਿਆ ਗਿਆ ਹੈ ਅਤੇ 735 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। 204 ਵੱਡੇ ਨਸ਼ਾ ਤਸਕਰ ਵੀ ਫੜੇ ਗਏ ਹਨ। ਉਨ੍ਹਾਂ ਦੱਸਿਆ ਕਿ ਫਿਲਹਾਲ 38 ਹੋਰ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਪੰਜਾਬ ਪੁਲਿਸ ਅਤੇ ਬੀਐਸਐਫ ਸਰਹੱਦ ਪਾਰੋਂ ਆਉਂਦੀ ਹੈਰੋਇਨ ਦੀ ਖੇਪ ਨੂੰ ਲੈ ਕੇ ਸਰਹੱਦੀ ਜ਼ੋਨ ਵਿੱਚ ਸਾਂਝਾ ਆਪ੍ਰੇਸ਼ਨ ਚਲਾਉਣ ਲਈ ਰਾਜ਼ੀ ਹੋ ਗਏ ਹਨ।
ਇਹ ਵੀ ਪੜ੍ਹੋ: Punjab Flood: ਹਰੀਕੇ ਹੈੱਡ ਤੋਂ ਮੁੜ ਛੱਡਿਆ ਪਾਣੀ, ਫਿਰੋਜ਼ਪੁਰ ਜ਼ਿਲ੍ਹੇ 'ਚ ਭਾਜੜ ! ਕਈ ਪਿੰਡ ਕਰਵਾਏ ਖਾਲੀ
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।