ਚੰਡੀਗੜ੍ਹ: ਸਿੱਖਾਂ ਦੇ ਸਰਬਉੱਚ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਤੋਂ ਬਾਅਦ ਪੰਜਾਬ ਪੁਲਿਸ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਏਡੀਜੀਪੀ ਨੇ ਸਾਰੇ ਐਸਐਸਪੀਜ਼ ਤੇ ਪੁਲਿਸ ਕਮਿਸ਼ਨਰਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਲਈ ਕਿਹਾ ਹੈ। ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਅਜਿਹੀ ਘਟਨਾ ਨੇ ਖੁਫੀਆ ਏਜੰਸੀਆਂ ਨੂੰ ਵੀ ਚੌਕਸ ਕਰ ਦਿੱਤਾ ਹੈ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਪੁਲਿਸ ਨੂੰ ਇਸ ਘਿਨਾਉਣੇ ਕਾਰੇ ਦੇ ਕਾਰਨਾਂ ਦਾ ਪਤਾ ਲਗਾਉਣ ਤੇ ਇਸ ਪਿੱਛੇ ਅਸਲ ਸਾਜ਼ਿਸ਼ਘਾੜਿਆਂ ਦਾ ਪਤਾ ਲਗਾਉਣ ਲਈ ਕਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਸਾਰੀ ਸਾਜ਼ਿਸ਼ ਦਾ ਪਰਦਾਫ਼ਾਸ਼ ਕਰੇਗੀ।
ਅਧਿਕਾਰੀਆਂ ਨੂੰ ਦਿੱਤੇ ਹੁਕਮਾਂ 'ਚ ਪੰਜਾਬ ਪੁਲਿਸ ਦੇ ਏਡੀਜੀਪੀ ਇੰਟੈਲੀਜੈਂਸ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ 'ਚ ਵਾਪਰੀ ਘਟਨਾ ਤੋਂ ਬਾਅਦ ਸਿੱਖ ਜਥੇਬੰਦੀਆਂ ਤੇ ਸਿੱਖ ਭਾਈਚਾਰੇ ਦੇ ਆਗੂਆਂ ਤੇ ਸੰਗਤਾਂ 'ਚ ਭਾਰੀ ਰੋਸ ਹੈ। ਇਸ ਕਾਰਨ ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਗੰਭੀਰ ਹੋ ਸਕਦੀ ਹੈ। ਇਸ ਲਈ ਸਾਰੇ ਐਸਐਸਪੀਜ਼ ਤੇ ਪੁਲਿਸ ਕਮਿਸ਼ਨਰਾਂ ਨੂੰ ਆਪਣੇ ਇਲਾਕੇ 'ਚ ਹਰ ਤਰ੍ਹਾਂ ਦੇ ਸੁਰੱਖਿਆ ਪ੍ਰਬੰਧ ਕਰਨੇ ਚਾਹੀਦੇ ਹਨ।
ਇਸ ਤੋਂ ਇਲਾਵਾ ਇੰਟੈਲੀਜੈਂਸ ਵਿੰਗ ਨੂੰ ਵੀ ਪੂਰੀ ਤਰ੍ਹਾਂ ਅਲਰਟ ਕਰ ਦਿੱਤਾ ਗਿਆ ਹੈ। ਇੰਟੈਲੀਜੈਂਸ ਵਿੰਗ ਦੇ ਸਾਰੇ ਏਆਈਜੀ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਥਿਤੀ 'ਤੇ ਲਗਾਤਾਰ ਨਜ਼ਰ ਰੱਖਣ ਤੇ ਸਥਾਨਕ ਪ੍ਰਸ਼ਾਸਨ ਦੇ ਨਾਲ-ਨਾਲ ਇੰਟੈਲੀਜੈਂਸ ਵਿੰਗ ਹੈੱਡਕੁਆਰਟਰ ਨੂੰ ਸੂਚਨਾ ਭੇਜਣ।
ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਮਗਰੋਂ ਪੰਜਾਬ 'ਚ ਹਾਈ ਅਲਰਟ; ਖੁਫੀਆ ਏਜੰਸੀਆਂ ਚੌਕਸ
abp sanjha
Updated at:
19 Dec 2021 09:37 AM (IST)
Edited By: ravneetk
ਅਧਿਕਾਰੀਆਂ ਨੂੰ ਦਿੱਤੇ ਹੁਕਮਾਂ 'ਚ ਪੰਜਾਬ ਪੁਲਿਸ ਦੇ ਏਡੀਜੀਪੀ ਇੰਟੈਲੀਜੈਂਸ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ 'ਚ ਵਾਪਰੀ ਘਟਨਾ ਤੋਂ ਬਾਅਦ ਸਿੱਖ ਜਥੇਬੰਦੀਆਂ ਤੇ ਸਿੱਖ ਭਾਈਚਾਰੇ ਦੇ ਆਗੂਆਂ ਤੇ ਸੰਗਤਾਂ 'ਚ ਭਾਰੀ ਰੋਸ ਹੈ।
police12
NEXT
PREV
Published at:
19 Dec 2021 09:37 AM (IST)
- - - - - - - - - Advertisement - - - - - - - - -